ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਦਨ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਆਰੰਭੇਗਾ: ਪੇਲੋਸੀ

    ਵਾਸ਼ਿੰਗਟਨ - ਅਮਰੀਕੀ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਨੇ ਅੱਜ ਕਿਹਾ ਕਿ ਸਦਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਖ਼ਿਲਾਫ਼ ਮਹਾਂਦੋਸ਼ ਦੀ ਕਾਰਵਾਈ ਕਰੇਗਾ। ਸਪੀਕਰ ਵੱਲੋਂ ਉਪ ਰਾਸ਼ਟਰਪਤੀ ਤੇ ਕੈਬਨਿਟ ’ਤੇ ਇਸ ਲਈ ਜ਼ੋਰ ਪਾਇਆ ਜਾ ਰਿਹਾ ਹੈ ਕਿ ਉਹ ਟਰੰਪ ਨੂੰ ਅਹੁਦੇ ਤੋਂ ਪਾਸੇ ਕਰਨ ਲਈ ਆਪਣੀ ਸੰਵਿਧਾਨਕ ਤਾਕਤ ਦੀ ਵਰਤੋਂ ਕਰਨ। ਪੇਲੋਸੀ ਨੇ ਕਿਹਾ ਕਿ ਟਰੰਪ ਲੋਕਤੰਤਰ ਲਈ ਖ਼ਤਰਾ ਹੈ। ਆਪਣੇ ਸਾਥੀਆਂ ਨੂੰ ਲਿਖੇ ਪੱਤਰ ਵਿਚ ਪੇਲੋਸੀ ਨੇ ਕਿਹਾ ਕਿ ਸਦਨ ਪਹਿਲਾਂ ਉਪ ਰਾਸ਼ਟਰਪਤੀ ਮਾਈਕ ਪੈਂਸ ’ਤੇ ਦਬਾਅ ਬਣਾਉਣ ਲਈ ਵੋਟ ਪਾਏਗਾ। ਇਸ ਤੋਂ 24 ਘੰਟੇ ਬਾਅਦ ਸਦਨ ਮਹਾਦੋਸ਼ ਦੀ ਕਾਰਵਾਈ ਆਰੰਭ ਦੇਵੇਗਾ। ਇਸ ਤਰ੍ਹਾਂ ਟਰੰਪ ਮਹਾਦੋਸ਼ ਦਾ ਦੋ ਵਾਰ ਸਾਹਮਣਾ ਕਰਨ ਵਾਲੇ ਇਕੋ-ਇਕ ਰਾਸ਼ਟਰਪਤੀ ਬਣ ਜਾਣਗੇ। ਕੈਪੀਟਲ ਹਿੱਲ ’ਤੇ ਰਾਜਧਾਨੀ ਵਿਚ ਟਰੰਪ ਦੇ ਸਮਰਥਕਾਂ ਵੱਲੋਂ ਕੀਤੇ ਹੰਗਾਮੇ ਦੇ ਮੱਦੇਨਜ਼ਰ ਡੈਮੋਕਰੈਟਾਂ ਨੇ ਮਹਾਂਦੋਸ਼ ਦੀ ਕਾਰਵਾਈ ਲਈ ਵੱਡੇ ਪੱਧਰ ਉਤੇ ਯਤਨ ਆਰੰਭੇ ਹਨ। ਜ਼ਿਕਰਯੋਗ ਹੈ ਕਿ ਸੰਵਿਧਾਨ ਦੀ 25ਵੀਂ ਸੋਧ ਉਪ ਰਾਸ਼ਟਰਪਤੀ ਤੇ ਕੈਬਨਿਟ ਨੂੰ ਰਾਸ਼ਟਰਪਤੀ ਨੂੰ ਗੱਦੀਓਂ ਲਾਹੁਣ ਦੀ ਤਾਕਤ ਦਿੰਦੀ ਹੈ। ਇਸੇ ਦੌਰਾਨ ਰਾਸ਼ਟਰਪਤੀ ਕਾਰਜਕਾਲ ਦੇ ਆਖ਼ਰੀ ਦਿਨਾਂ ’ਚ ਟਰੰਪ ਦਾ ਸਾਥ ਉਨ੍ਹਾਂ ਦੇ ਸਾਬਕਾ ਸਹਿਯੋਗੀ ਤੇ ਆਪਣੀ ਪਾਰਟੀ ਦੇ ਮੈਂਬਰ ਹੀ ਛੱਡਦੇ ਜਾ ਰਹੇ ਹਨ। ਸੋਸ਼ਲ ਮੀਡੀਆ ਪਲੈਟਫਾਰਮਾਂ ਤੋਂ ਵੀ ਟਰੰਪ ਕੱਟੇ ਹੋਏ ਹਨ। ਅਸਤੀਫ਼ਾ ਦੇਣ ਦੀ ਹਾਲੇ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ ਤੇ ਇਸ ਦੇ ਉਲਟ ਉਹ ਟਵਿੱਟਰ ’ਤੇ ਫੇਸਬੁੱਕ ਖ਼ਿਲਾਫ਼ ਕਾਰਵਾਈ ਦੀ ਤਿਆਰੀ ਕਰ ਰਹੇ ਹਨ। ਇਸ ਤੋਂ ਇਲਾਵਾ ਆਪਣੀਆਂ ਨੀਤੀਆਂ ਦੀ ਸਫ਼ਲਤਾ ਨੂੰ ਉਭਾਰਨ ਲਈ ਟਰੰਪ ਟੈਕਸਸ ਜਾਣ ਦੀ ਯੋਜਨਾ ਵੀ ਬਣਾ ਰਹੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com