ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜੋਅ ਬਾਇਡਨ ਨੇ ਅਮਰੀਕਾ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ

    ਵਾਸ਼ਿੰਗਟਨ - ਜੋਅ ਬਾਇਡਨ ਨੇ  ਅਮਰੀਕਾ ਦੇ 46ਵੇਂ ਰਾਸ਼ਟਰਪਤੀ ਤੇ ਕਮਲਾ ਹੈਰਿਸ ਨੇ ਉਪ ਰਾਸ਼ਟਰਪਤੀ ਵਜੋਂ ਹਲਫ਼ ਲੈ ਲਿਆ। ਹੈਰਿਸ (56) ਅਮਰੀਕੀ ਉਪ ਰਾਸ਼ਟਰਪਤੀ ਬਣਨ ਵਾਲੀ ਪਹਿਲੀ ਮਹਿਲਾ ਹੋਵੇਗੀ। ਹੈਰਿਸ ਇਸ ਅਹੁਦੇ ਤੱਕ ਪਹੁੰਚਣ ਵਾਲੀ ਜਮਾਇਕਨ-ਭਾਰਤੀ ਮੂਲ ਦੀ ਵੀ ਪਹਿਲੀ ਮਹਿਲਾ ਹੈ। ਬਾਇਡਨ ਅਮਰੀਕੀ ਇਤਿਹਾਸ ਵਿਚ ਹੁਣ ਤੱਕ ਦੇ ਸਭ ਤੋਂ ਉਮਰ ਦਰਾਜ਼ (78) ਰਾਸ਼ਟਰਪਤੀ ਹੋਣਗੇ। ਹਲਫ਼ਦਾਰੀ ਸਮਾਗਮ ਦੌਰਾਨ ਅਮਰੀਕੀ ਗਾਇਕਾ ਲੇਡੀ ਗਾਗਾ ਨੇ ਕੌਮੀ ਤਰਾਨਾ ਗਾਇਆ। ਇਸ ਮੌਕੇ ਬਾਇਡਨ ਤੇ ਹੈਰਿਸ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਕਈ ਉੱਘੀਆਂ ਹਸਤੀਆਂ ਮੌਜੂਦ ਸਨ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਅਮਰੀਕੀ ਰਾਸ਼ਟਰਪਤੀ ਬਾਇਡਨ ਤੇ ਉਪ ਰਾਸ਼ਟਰਪਤੀ ਹੈਰਿਸ ਨੂੰ ਸ਼ੁੱਭ ਇੱਛਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਹ ਨਵੇਂ ਰਾਸ਼ਟਰਪਤੀ ਨਾਲ ਮਿਲ ਕੇ ਕੰਮ ਕਰਨ ਲਈ ਉਤਸ਼ਾਹਿਤ ਹਨ।
    ਇਸ ਤੋਂ ਪਹਿਲਾਂ ਹਲਫ਼ਦਾਰੀ ਸਮਾਗਮ ਮੌਕੇ ਵਾਸ਼ਿੰਗਟਨ ਵਿਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਕੈਪੀਟਲ ਹਿੱਲ ’ਚ 6 ਜਨਵਰੀ ਨੂੰ ਹੋਈ ਹਿੰਸਾ ਦੇ ਮੱਦੇਨਜ਼ਰ ਅਮਰੀਕੀ ਸੰਸਦ ਭਵਨ ਨੂੰ ਕਿਲ੍ਹੇ ਵਿਚ ਤਬਦੀਲ ਕਰ ਦਿੱਤਾ ਗਿਆ ਸੀ। ਸਮਾਗਮ ਦੌਰਾਨ ਕੋਵਿਡ ਨੇਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਗਈ। ਸਾਬਕਾ ਅਮਰੀਕੀ ਸਦਰ ਡੋਨਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਵ੍ਹਾਈਟ ਹਾਊਸ ਨੂੰ ਅਲਵਿਦਾ ਕਹਿ ਕੇ ਫਲੋਰਿਡਾ ਲਈ ਰਵਾਨਾ ਹੋ ਗਏ। ਬਾਇਡਨ ਨੇ ਆਪਣੇ ਸੰਬੋਧਨ ਵਿਚ ਅੱਜ ਦੇ ਦਿਨ ਨੂੰ ‘ਜਮਹੂਰੀਅਤ ਦਾ ਦਿਨ’ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅਮਰੀਕਾ ਵਿਚ ਹੁਣ ਜਮਹੂਰੀਅਤ ਦਾ ਬੋਲਬਾਲਾ ਹੋਵੇਗਾ। ਇਸ ਮੌਕੇ ਰਾਸ਼ਟਰਪਤੀ ਜੋਅ ਬਾਇਡਨ ਨੇ ਟਰੰਪ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਬਾਇਡਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਮਹਾਮਾਰੀ ਦੇ ਝੰਬੇ ਅਮਰੀਕਾ ਦਾ ਨਵੇਂ ਸਿਰਿਓਂ ਨਿਰਮਾਣ ਕਰੇਗਾ। ਉਨ੍ਹਾਂ ਅਮਰੀਕਾ ਨੂੰ ਇਕਜੁੱਟ ਰੱਖਣ ਲਈ ਦੇਸ਼ਵਾਸੀਆਂ ਤੋਂ ਸਹਿਯੋਗ ਮੰਗਿਆ ਤੇ ਕਿਹਾ ਕਿ ਮਿਲ-ਜੁਲ ਕੇ ਦੇਸ਼ ਨੂੰ ਨਵੀਆਂ ਸਿਖ਼ਰਾਂ ਵੱਲ ਲਿਜਾਇਆ ਜਾ ਸਕਦਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਉਹ ਘਰੇਲੂ ਅਤਿਵਾਦ ਨੂੰ ਭਾਂਜ ਦੇਣਗੇ। ਹਲਫ਼ਦਾਰੀ ਸਮਾਗਮ ਵਿੱਚ ਸਾਬਕਾ ਰਾਸ਼ਟਰਪਤੀ ਜੌਰਜ ਬੁਸ਼, ਬਰਾਕ ਓਬਾਮਾ ਤੇ ਬਿਲ ਕਲਿੰਟਨ ਵੀ ਮੌਜੂਦ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com