ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਸਬੰਧੀ ਸੁਮੇਧ ਸੈਣੀ ਵੱਲੋਂ ਚਲਾਨ ਨੂੰ ਹਾਈ ਕੋਰਟ ’ਚ ਚੁਣੌਤੀ

    ਫ਼ਰੀਦਕੋਟ - ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਵਿੱਚ ਉਨ੍ਹਾਂ ਖ਼ਿਲਾਫ਼ ਪੇਸ਼ ਹੋਏ ਚਲਾਨ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਕੇ ਇਸ ਚਲਾਨ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੀਜੀਪੀ ਦੀ ਇਸ ਰਿੱਟ ਦੀ ਸੁਣਵਾਈ ਪਹਿਲੀ ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਵੱਲੋਂ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਵਿੱਚ 6 ਜਨਵਰੀ ਨੂੰ ਚਲਾਨ ਪੇਸ਼ ਕੀਤਾ ਗਿਆ ਸੀ। ਚਲਾਨ ਪੇਸ਼ ਹੋਣ ਤੋਂ ਬਾਅਦ ਇਲਾਕਾ ਮੈਜਿਸਟਰੇਟ ਫ਼ਰੀਦਕੋਟ ਨੇ ਡੀਜੀਪੀ ਸੁਮੇਧ ਸੈਣੀ ਨੂੰ 9 ਫਰਵਰੀ ਨੂੰ ਅਦਾਲਤ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ। ਹੁਣ ਡੀਜੀਪੀ ਸੁਮੇਧ ਸੈਣੀ ਨੇ ਅਦਾਲਤ ਸਾਹਮਣੇ ਪੇਸ਼ ਹੋਣ ਦੀ ਥਾਂ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਲਾਂਕਿ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਜੇ ਤੱਕ ਸੁਮੇਧ ਸੈਣੀ ਨੂੰ ਚਲਾਨ ਦੀ ਨਕਲ ਨਹੀਂ ਮਿਲ ਸਕੀ ਕਿਉਂਕਿ ਨਕਲ ਲੈਣ ਲਈ ਅਦਾਲਤ ਸਾਹਮਣੇ ਨਿੱਜੀ ਤੌਰ ’ਤੇ ਹਾਜ਼ਰ ਹੋਣਾ ਲਾਜ਼ਮੀ ਹੁੰਦਾ ਹੈ। ਡੀਜੀਪੀ ਸੈਣੀ ਨੇ ਖੁਦ ਨੂੰ ਬੇਕਸੂਰ ਦੱਸਦਿਆਂ ਉਨ੍ਹਾਂ ਖ਼ਿਲਾਫ਼ ਪੇਸ਼ ਹੋਏ ਚਲਾਨ ਨੂੰ ਵੀ ਗ਼ੈਰਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਦੱਸਿਆ ਹੈ। ਹਾਲਾਂਕਿ ਜਾਂਚ ਟੀਮ ਨੇ ਚਲਾਨ ਵਿੱਚ ਦਾਅਵਾ ਕੀਤਾ ਹੈ ਕਿ ਸੁਮੇਧ ਸੈਣੀ ਅਤੇ ਪਰਮਰਾਜ ਸਿੰਘ ਉਮਰਾਨੰਗਲ ਨੇ ਕੋਟਕਪੂਰਾ ਤੇ ਬਹਿਬਲ ਗੋਲੀ ਕਾਂਡ ਦੀ ਸਾਜ਼ਿਸ਼ ਰਚੀ ਸੀ ਅਤੇ ਇਸ ਦਾ ਖੁਲਾਸਾ ਫੋਨ ਕਾਲਾਂ ਤੋਂ ਹੁੰਦਾ ਹੈ।
    ਬਹਿਬਲ ਕਲਾਂ ਗੋਲੀ ਕਾਂਡ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਬਠਿੰਡਾ ਦੇ ਵਕੀਲ ਹਰਪਾਲ ਸਿੰਘ ਖਾਰਾ ਦੇ ਚੈਂਬਰ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਸੁਖਰਾਜ ਸਿੰਘ ਨੇ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਕਰ ਰਹੇ ਸਨ ਅਤੇ ਜਾਂਚ ਸਹੀ ਦਿਸ਼ਾ ਵੱਲ ਚੱਲ ਰਹੀ ਸੀ ਪਰ ਜਾਂਚ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਹਾਈ ਕੋਰਟ ਵਿੱਚ ਮਾਮਲੇ ਦੀ ਸੁਣਵਾਈ ਪਹਿਲੀ ਫਰਵਰੀ ਨੂੰ ਹੈ। ਉਨ੍ਹਾਂ ਸਾਰੇ ਕਸੂਰਵਾਰਾਂ ਨੂੰ ਜੇਲ੍ਹ ਭੇਜਣ ਦੀ ਮੰਗ ਕੀਤੀ। ਉਨ੍ਹਾਂ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਨੂੰ ਸਹੀ ਕਰਾਰ ਦਿੰਦਿਆਂ ਸੰਤੁਸ਼ਟੀ ਜ਼ਾਹਿਰ ਕੀਤੀ ਤੇ ਕਿਹਾ ਕਿ ਗੋਲੀ ਕਾਂਡ ਦੇ ਕਸੂਰਵਾਰ ਆਪਣਾ ਅਸਰ ਰਸੂਖ਼ ਵਰਤ ਕੇ ਕਾਰਵਾਈ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕੁੰਵਰ ਵਿਜੈ ਪ੍ਰਤਾਪ ਨੂੰ ਜਾਂਚ ਟੀਮ ’ਚ ਬਰਕਰਾਰ ਰੱਖਣ ਦੀ ਮੰਗ ਵੀ ਕੀਤੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com