ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਸਕਰਨ ਸਿੰਘ ਤੇ ਜੋਧਵੀਰ ਧਾਲੀਵਾਲ ਖ਼ਿਲਾਫ਼ ਕਾਨੂੰਨੀ ਕਾਰਵਾਈ

    ਟੋਰਾਂਟੋ, (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਲੰਘੀ 28 ਫਰਵਰੀ ਨੂੰ ਭਾਰਤ ਪੱਖੀ ਰੈਲੀ ਦਾ ਵਿਰੋਧ ਕਰਨ ਪੁੱਜੇ ਤੇ ਰੈਲੀ ਕਰਨ ਵਾਲੇ ਕੁਝ ਲੋਕਾਂ ਵਿਚਾਲੇ ਲੜਾਈ ਰੂਪੀ ਤਕਰਾਰ ਦੀਆਂ ਘਟਨਾਵਾਂ ਦੀ ਜਾਂਚ ਮਗਰੋਂ ਪੁਲਿਸ ਨੇ ਦੋ ਸ਼ੱਕੀਆਂ ਵਿਰੁੱਧ ਮੁਕੱਦਮਾ ਦਰਜ ਕੀਤਾ ਹੈ | ਇਨ੍ਹਾਂ ਘਟਨਾਵਾਂ ਦੀਆਂ ਵੀਡੀਓ ਕਲਿਪ ਸ਼ੋਸ਼ਲ ਮੀਡੀਆ 'ਚ ਚਰਚਿਤ ਰਹੀਆਂ ਹਨ ਤੇ ਪੁਲਿਸ ਨੇ ਵੀ ਆਪਣੀ ਜਾਂਚ 'ਚ ਇਨ੍ਹਾਂ ਕਲਿਪਾਂ ਨੂੰ ਸ਼ਾਮਿਲ ਕੀਤਾ ਹੈ ਜਿਸ 'ਚ ਭਾਰਤ ਦੇ ਰਾਸ਼ਟਰੀ ਝੰਡੇ ਦੇ ਅਪਮਾਨ ਦਾ ਦਿ੍ਸ਼ ਵੀ ਸ਼ਾਮਿਲ ਹੈ | ਚਿੰਤਕਾਂ ਵਲੋਂ ਇਸ ਰੈਲੀ ਨੂੰ ਕੱਢਣ ਵਾਲੇ ਤੇ ਵਿਰੋਧ ਕਰਨ ਵਾਲੇ ਵਿਅਕਤੀ ਦੋ ਵੱਖ-ਵੱਖ ਭਾਈਚਾਰਿਆਂ ਦੇ ਹੋਣ ਕਾਰਨ ਇਸ ਨੂੰ ਕੈਨੇਡਾ 'ਚ ਹਿੰਦੂ-ਸਿੱਖ ਏਕਤਾ ਅਤੇ ਭਾਈਚਾਰਕ ਏਕਤਾ 'ਚ ਦੁਫਾੜ ਵਧਾਉਣ ਦੀ ਸਾਜਿਸ਼ ਵਜੋਂ ਵੀ ਦੇਖਿਆ ਜਾ ਰਿਹਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਟੋਰਾਂਟੋ ਵਾਸੀ ਜਸਕਰਨ ਸਿੰਘ (27) ਵਿਰੁੱਧ ਬਰੈਂਪਟਨ 'ਚ ਰੈਲੀ ਦੌਰਾਨ ਇਕ ਔਰਤ ਉਪਰ ਹਮਲਾ ਕਰਨ ਦਾ ਕੇਸ ਦਰਜ ਕੀਤਾ ਗਿਆ ਤੇ ਬੀਤੇ ਕੱਲ੍ਹ ਬਰੈਂਪਟਨ ਨੇੜੇ ਕੈਲੇਡਨ ਕਸਬੇ ਦੇ ਵਾਸੀ ਜੋਧਵੀਰ ਧਾਲੀਵਾਲ (30) ਨੂੰ ਵੀ ਚਾਰਜ ਕੀਤਾ ਗਿਆ ਹੈ, ਜਿਸ ਉਪਰ ਇਕ ਵਿਖਾਵਾਕਰੀ ਨੂੰ ਧੱਕਾ ਮਾਰਨ ਦਾ ਵੀਡੀਓ ਸਾਹਮਣੇ ਆਇਆ ਸੀ | ਜੋਧਵੀਰ ਦੀ ਬਹੁਤੀ ਚਰਚਾ ਇਸ ਕਰਕੇ ਵੀ ਹੋਈ ਹੈ ਕਿਉਂਕਿ ਉਹ ਕੈਨੇਡਾ 'ਚ ਨਿਊ ਡੈਮੋਕਰੇਟਿਕ ਪਾਰਟੀ (ਐਨ.ਡੀ.ਪੀ.) ਦੇ ਆਗੂ ਜਗਮੀਤ ਸਿੰਘ ਦਾ ਸਾਂਢੂ ਹੈ | ਇਸ ਮਾਮਲੇ ਉਪਰ ਭਾਰਤ ਸਰਕਾਰ ਨੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਸੀ ਅਤੇ ਓਟਾਵਾ 'ਚ ਭਾਰਤ ਦੇ ਦੂਤਾਵਾਸ ਵਲੋਂ ਕੈਨੇਡਾ ਸਰਕਾਰ ਕੋਲ਼ ਆਪਣਾ ਇਤਰਾਜ਼ ਉਠਾਇਆ ਗਿਆ ਜਾ ਚੁੱਕਾ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com