ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਈ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ

    ਅੰਮ੍ਰਿਤਸਰ - ਦਿੱਲੀ ਕਿਸਾਨ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸਿੱਖ ਨੌਜਵਾਨ ਰਣਜੀਤ ਸਿੰਘ ਨੇ ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਅੱਜ ਸ਼ੁਕਰਾਨੇ ਵਜੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ। ਉਹ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਨਾਲ ਦਿੱਲੀ ਤੋਂ ਇੱਥੇ ਪੁੱਜਿਆ ਸੀ। ਉਸ ਨੇ ਆਖਿਆ ਕਿ ਕਿਸਾਨ ਸੰਘਰਸ਼ ਜਿੱਤ ਪ੍ਰਾਪਤੀ ਨਾਲ ਹੀ ਸਮਾਪਤ ਹੋਵੇਗਾ।
    ਰਣਜੀਤ ਸਿੰਘ ਨੂੰ ਦਿੱਲੀ ਪੁਲੀਸ ਦੀ ਹਾਜ਼ਰੀ ਵਿੱਚ ਕੁਝ ਲੋਕਾਂ ਵੱਲੋਂ ਕਿਸਾਨ ਮੋਰਚੇ ਵਾਲੀ ਥਾਂ ’ਤੇ ਪਥਰਾਅ ਕਰਨ ਸਮੇਂ ਗ੍ਰਿਫ਼ਤਾਰ ਕੀਤਾ ਗਿਆ ਸੀ। ਨੌਜਵਾਨ ਨੇ ਬਚਾਅ ਲਈ ਕਿਰਪਾਨ ਕੱਢੀ ਸੀ ਪਰ ਭੀੜ ਨੇ ਕਾਬੂ ਕਰ ਕੇ ਇਸ ਦੀ ਬੇਤਹਾਸ਼ਾ ਕੁੱਟਮਾਰ ਕੀਤੀ ਸੀ। ਰਣਜੀਤ ਸਿੰਘ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਅਤੇ ਉਸ ਦੇ ਮੂੰਹ ਨੂੰ ਪੁਲੀਸ ਕਰਮਚਾਰੀ ਵੱਲੋਂ ਆਪਣੇ ਬੂਟ ਨਾਲ ਦਬਾਉਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਸਨ।
    ਇਥੇ ਗੱਲ ਕਰਦਿਆਂ ਰਣਜੀਤ ਸਿੰਘ ਨੇ ਆਖਿਆ ਕਿ ਉਹ ਸਿਰਫ ਕਿਸਾਨ ਸੰਘਰਸ਼ ਵਿੱਚ ਸ਼ਮੂਲੀਅਤ ਲਈ ਦਿੱਲੀ ਗਿਆ ਸੀ। ਉਸ ਨੇ ਦੱਸਿਆ ਕਿ ਜਿਸ ਦਿਨ ਇਹ ਘਟਨਾ ਵਾਪਰੀ, ਉਹ ਭੀੜ ਨੂੰ ਕੈਂਪ ਤੋਂ ਦੂਰ ਕਰਨਾ ਚਾਹੁੰਦਾ ਸੀ ਤਾਂ ਜੋ ਕੋਈ ਨੁਕਸਾਨ ਨਾ ਹੋਵੇ। ਕਿਰਪਾਨ ਨਾਲ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਉਸ ਦਾ ਮੰਤਵ ਨਹੀਂ ਸੀ। ਉਸ ਨੇ ਕਿਹਾ ਕਿ ਉਹ ਕਿਸਾਨ ਸੰਘਰਸ਼ ਦੀ ਜਿੱਤ ਮਗਰੋਂ ਹੀ ਘਰ ਪਰਤੇਗਾ।
    ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਸਿਰਸਾ ਨੇ ਆਖਿਆ ਕਿ ਜਦੋਂ ਉਹ ਪਹਿਲੇ ਦਿਨ ਜੇਲ੍ਹ ਵਿੱਚ ਰਣਜੀਤ ਸਿੰਘ ਨੂੰ ਮਿਲੇ ਸਨ ਤਾਂ ਜ਼ਖ਼ਮੀ ਹੋਣ ਦੇ ਬਾਵਜੂਦ ਉਸ ਦਾ ਹੌਸਲਾ ਬੁਲੰਦ ਸੀ। ਉਸ ਦੇ ਕੇਸ ਵਿੱਚ ਕਈ ਅਜਿਹੀਆਂ ਧਾਰਾਵਾਂ ਸ਼ਾਮਲ ਕੀਤੀਆਂ ਗਈਆਂ ਸਨ, ਜਿਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਸਬੰਧ ਹੀ ਨਹੀਂ ਸੀ। ਉਨ੍ਹਾਂ ਆਖਿਆ ਕਿ ਦਿੱਲੀ ਕਮੇਟੀ ਕਿਸਾਨ ਸੰਘਰਸ਼ ਦੇ ਹੱਕ ਵਿੱਚ ਡਟ ਕੇ ਖੜ੍ਹੀ ਹੈ ਅਤੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਿਸਾਨਾਂ ਤੇ ਨੌਜਵਾਨਾਂ ਦੀ ਰਿਹਾਈ ਲਈ ਹਰ ਸੰਭਵ ਯਤਨ ਜਾਰੀ ਹਨ। ਉਨ੍ਹਾਂ ਨਾਲ ਜ਼ਮਾਨਤ ਕਰਾਉਣ ਵਾਲੇ ਵਕੀਲ ਵੀ ਹਾਜ਼ਰ ਸਨ।
    ਸੂਚਨਾ ਕੇਂਦਰ ਵਿੱਚ ਰਣਜੀਤ ਸਿੰਘ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਿੱਖ ਯੂਥ ਪਾਵਰ ਆਫ ਪੰਜਾਬ ਦੇ ਆਗੂ ਪਰਮਜੀਤ ਸਿੰਘ ਅਕਾਲੀ ਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਇਸ ਨੌਜਵਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com