ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮੋਦੀ ਦੇ ਦੌਰੇ ਤੋਂ ਬਾਅਦ ਬੰਗਲਾਦੇਸ਼ 'ਚ ਵਿਆਪਕ ਹਿੰਸਾ 11 ਪ੍ਰਦਰਸ਼ਨਕਾਰੀਆਂ ਦੀ ਮੌਤ

    ਢਾਕਾ - ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਬੰਗਲਾਦੇਸ਼ ਦੌਰਾ ਖ਼ਤਮ ਹੁੰਦਿਆਂ ਹੀ ਉਥੋਂ ਦੇ ਕੱਟੜਪੰਥੀ ਇਸਲਾਮਿਕ ਸੰਗਠਨਾਂ ਨੇ ਹਿੰਦੂ ਮੰਦਰਾਂ 'ਤੇ ਹਮਲਾ ਕਰ ਦਿੱਤਾ ਹੈ | ਇਸ ਦੇ ਨਾਲ ਹੀ ਐਤਵਾਰ ਨੂੰ ਦੇਸ਼ ਦੇ ਪੂਰਬੀ ਇਲਾਕੇ 'ਚ ਇਕ ਰੇਲ ਗੱਡੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਹੈ | ਇਸ ਗੱਲ ਦੀ ਜਾਣਕਾਰੀ ਪੁਲਿਸ ਅਤੇ ਸਥਾਨਕ ਪੱਤਰਕਾਰਾਂ ਨੇ ਦਿੱਤੀ | ਮੋਦੀ ਦੇ ਦੌਰੇ ਖ਼ਿਲਾਫ਼ ਬੰਗਲਾਦੇਸ਼ ਦੇ ਕਈ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ ਕੁਝ ਥਾਵਾਂ 'ਤੇ ਪ੍ਰਦਰਸ਼ਨਕਾਰੀ ਕਾਫੀ ਹਿੰਸਕ ਵੀ ਹੋ ਗਏ, ਜਿਨ੍ਹਾਂ ਨੂੰ ਕਾਬੂ ਕਰਨ ਲਈ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਹੁਣ ਤੱਕ ਘੱਟ ਤੋਂ ਘੱਟ 11 ਪ੍ਰਦਰਸ਼ਨਕਾਰੀਆਂ ਦੀ ਪੁਲਿਸ ਨਾਲ ਝੜਪਾਂ ਦੌਰਾਨ ਮੌਤ ਹੋ ਗਈ ਹੈ | ਇਹ ਵਿਰੋਧ ਪ੍ਰਦਰਸ਼ਨ ਕੱਟੜਵਾਦੀ ਇਸਲਾਮਿਕ ਸੰਗਠਨ ਕਰਵਾ ਰਹੇ ਹਨ | ਉਨ੍ਹਾਂ ਦਾ ਪ੍ਰਧਾਨ ਮੰਤਰੀ ਮੋਦੀ 'ਤੇ ਇਲਜ਼ਾਮ ਹੈ ਕਿ ਭਾਰਤ 'ਚ ਮੁਸਲਮਾਨਾਂ ਨਾਲ ਭੇਦਭਾਵ ਹੁੰਦਾ ਹੈ | ਐਤਵਾਰ ਨੂੰ ਹਿਫ਼ਾਜ਼ਤ-ਏ-ਇਸਲਾਮ ਦੇ ਕਾਰਕੁਨਾਂ ਨੇ ਬ੍ਰਾਹਮਣਬਾਰੀਆ 'ਚ ਇਕ ਰੇਲ ਗੱਡੀ 'ਤੇ ਹਮਲਾ ਕਰ ਦਿੱਤਾ, ਜਿਸ 'ਚ 10 ਲੋਕ ਜ਼ਖ਼ਮੀ ਹੋ ਗਏ | ਇਕ ਅਖਬਾਰ ਦੀ ਰਿਪਰੋਟ ਮੁਤਾਬਿਕ ਬ੍ਰਾਹਮਣਬਾਰੀਆ 'ਚ ਹਾਲਾਤ ਕਾਫੀ ਚਿੰਤਾਜਨਕ ਹਨ | ਕਈ ਸਰਕਾਰੀ ਦਫ਼ਤਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ, ਇਥੋਂ ਤੱਕ ਕਿ ਪ੍ਰੈੱਸ ਕਲੱਬ 'ਤੇ ਵੀ ਹਮਲਾ ਕੀਤਾ ਗਿਆ ਹੈ ਕਈ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ 'ਚ ਪ੍ਰੈੱਸ ਕਲੱਬ ਦੇ ਪ੍ਰਧਾਨ ਵੀ ਸ਼ਾਮਿਲ ਹਨ | ਪ੍ਰਦਰਸ਼ਨਕਾਰੀਆਂ ਨੇ ਰਾਜਸ਼ਾਹੀ ਸ਼ਹਿਰ 'ਚ 2 ਬੱਸਾਂ ਨੂੰ ਵੀ ਅੱਗ ਲਗਾ ਦਿੱਤੀ | ਨਰਾਇਣਗੰਜ 'ਚ ਪ੍ਰਦਰਸ਼ਨਕਾਰੀਆਂ ਨੇ ਪੁਲਿਸ 'ਤੇ ਪੱਥਰਬਾਜ਼ੀ ਕੀਤੀ ਅਤੇ ਸੜਕਾਂ ਨੂੰ ਜਾਮ ਕਰ ਦਿੱਤਾ | ਦੂਜੇ ਪਾਸੇ ਹਿਫ਼ਾਜ਼ਤ-ਏ-ਇਸਲਾਮ ਦੇ ਸਕੱਤਰ ਅਜੀਜੁਲ ਹਾਕੀ ਨੇ ਚਿਟਗਾਓਾ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਗੋਲੀਆਂ ਚਲਾ ਰਹੀ ਹੈ, ਅਸੀਂ ਆਪਣੇ ਭਰਾਵਾਂ ਦਾ ਖੂਨ ਬੇਕਾਰ ਨਹੀਂ ਜਾਣ ਦੇਵਾਂਗੇ | ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਮੋਦੀ ਦੇ ਦੌਰੇ ਦੌਰਾਨ ਸੁਰੱਖਿਆ ਬਲਾਂ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹੋਈ ਝੜਪ 'ਚ 4 ਲੋਕਾਂ ਦੀ ਮੌਤ ਹੋਣ ਦੇ ਵਿਰੋਧ 'ਚ ਇਸਲਾਮਿਕ ਸੰਗਠਨ ਹਿਫ਼ਾਜ਼ਤ-ਏ-ਇਸਲਾਮ ਨੇ ਐਤਵਾਰ ਨੂੰ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਸੀ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com