ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਲਾਪਤਾ 328 ਪਾਵਨ ਸਰੂਪਾਂ ਦੇ ਮਾਮਲੇ 'ਚ ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਵਿਰੁੱਧ ਕੱਢਿਆ ਰੋਸ ਮਾਰਚ

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਪ੍ਰਿੰਟਿਗ ਪ੍ਰੈੱਸ 'ਚੋਂ ਲਾਪਤਾ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦਾ ਹਿਸਾਬ ਲੈਣ ਅਤੇ ਦੋਸ਼ੀਆਂ ਉੱਤੇ ਪਰਚੇ ਦਰਜ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਅਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਪਿੰਡ ਬੇਗੋਵਾਲ ਤੋਂ ਭਦਾਸ ਚੌਂਕ ਤਕ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਦੀ ਗ਼ੈਰ ਹਾਜ਼ਰੀ ਚ ਉਹਨਾਂ ਦੇ ਸਪੁੱਤਰ ਯੂਥ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਈਮਾਨ ਸਿੰਘ ਮਾਨ, ਸ. ਜਸਕਰਨ ਸਿੰਘ ਕਾਹਨਸਿੰਘਵਾਲਾ, ਜ਼ਿਲ੍ਹਾ ਪ੍ਰਧਾਨ ਸ. ਨਰਿੰਦਰ ਸਿੰਘ ਖੁਸਰੋਪੁਰ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਅਤੇ ਭਾਈ ਹਰਪਾਲ ਸਿੰਘ ਬਲੇਰ ਦੀ ਅਗਵਾਈ ਚ ਕੱਢਿਆ ਗਿਆ। ਇਸ ਮੌਕੇ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਖ਼ਾਲਸਾ ਪੰਥ ਅਤੇ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਸਭ ਤੋਂ ਸਿਰਮੌਰ ਤੇ ਸਤਿਕਾਰਯੋਗ ਹਨ ਤੇ ਜਿਨ੍ਹਾਂ ਸ਼ਕਤੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸਿੱਖ ਕੌਮ ਦੇ ਮਨਾਂ ਅਤੇ ਆਤਮਾਵਾਂ ਨੂੰ ਡੂੰਘੀ ਠੇਸ ਪਹੁੰਚਾਉਣ ਦੀ ਗੁਸਤਾਖੀ ਕੀਤੀ ਹੈ ਉਹ ਕਿਸੇ ਵੀ ਕੀਮਤ ਉੱਤੇ ਬਖਸ਼ੇ ਨਹੀਂ ਜਾਣਗੇ। ਅੱਜ ਦੇ ਇਕੱਠ ਵਿੱਚ ਸ਼ਾਮਲ ਆਗੂਆਂ ਨੇ ਉਮੀਦ ਪ੍ਰਗਟ ਕੀਤੀ ਕਿ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਅਧਿਕਾਰੀ ਕੌਮੀ ਆਵਾਜ਼ ਨੂੰ ਸੁਣਦੇ ਹੋਏ 328 ਸਰੂਪਾਂ ਦੇ ਲਾਪਤਾ ਹੋਣ ਦੇ ਦੋਸ਼ੀ ਅਧਿਕਾਰੀਆਂ ਨੂੰ ਸਾਹਮਣੇ ਲਿਆਉਣ ਲਈ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਐੱਫ ਆਈ ਆਰ ਦਰਜ ਕਰਵਾਉਂਦੇ ਹੋਏ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ਲਈ ਭੂਮਿਕਾ ਨਿਭਾਉਣਗੇ। ਪਰ ਜੇਕਰ ਸਾਡੇ ਅੱਜ ਦੇ ਰੋਸ ਮਾਰਚ ਦੀਆਂ ਕੌਮੀ ਭਾਵਨਾਵਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਤੇ ਬਾਦਲ ਦਲੀਆਂ ਨੇ ਸੰਜੀਦਾ ਰੂਪ 'ਚ ਨਾ ਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਸਮੁੱਚੀਆਂ ਪੰਥਕ ਜਥੇਬੰਦੀਆਂ ਸਿੱਖ ਕੌਮ ਨੂੰ ਇਸ ਮਿਸ਼ਨ ਦੀ ਪ੍ਰਾਪਤੀ ਲਈ ਸਖ਼ਤ ਐਕਸ਼ਨ ਵਾਲਾ ਪ੍ਰੋਗਰਾਮ ਉਲੀਕਣ ਲਈ ਮਜ਼ਬੂਰ ਹੋਣਗੀਆਂ। ਆਗੂਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਬਚਾਉਣ ਲਈ ਬਾਦਲਕੇ ਅਤੇ ਸ਼੍ਰੋਮਣੀ ਕਮੇਟੀ ਇਸ ਹੱਦ ਤੱਕ ਗਿਰ ਗਈ ਕਿ ਉਹਨਾਂ ਨੇ ਦੋਸ਼ੀਆਂ ਤੇ ਕਨੂੰਨੀ ਕਾਰਵਾਈ ਦਾ ਆਪਣਾ ਹੀ ਫ਼ੈਸਲਾ ਰੱਦ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋਸ਼ੀਆਂ ਨੂੰ ਬਚਾ ਲਿਆ ਤੇ ਧਾਰਮਿਕ ਸੰਸਥਾ ਨੂੰ ਵੀ ਇਤਿਹਾਸ ਦੇ ਪੰਨਿਆਂ ਉੱਤੇ ਦਾਗਦਾਰ ਕਰ ਦਿੱਤਾ। ਉਹਨਾਂ ਕਿਹਾ ਕਿ ਇਹ ਸੰਘਰਸ਼ ਓਦੋਂ ਤਕ ਖ਼ਤਮ ਨਹੀਂ ਹੋਵੇਗਾ ਜਦੋਂ ਤੱਕ ਸ਼੍ਰੋਮਣੀ ਕਮੇਟੀ ਸੰਗਤਾਂ ਨੂੰ 328 ਸਰੂਪਾਂ ਦਾ ਹਿਸਾਬ ਨਹੀਂ ਦਿੰਦੀ ਤੇ ਦੋਸ਼ੀਆਂ ਉੱਤੇ ਕੇਸ ਦਰਜ ਨਹੀਂ ਹੁੰਦੇ। ਉਹਨਾਂ ਕਿਹਾ ਕਿ ਇਹਨਾਂ ਪਾਵਨ ਸਰੂਪ ਨੂੰ ਗਾਇਬ ਕਰਨ ਪਿੱਛੇ ਬਹੁਤ ਵੱਡੀ ਸਾਜਿਸ਼ ਹੈ ਤੇ ਕੋਹਲੀ ਵਰਗੇ ਹੋਰ ਕਈ ਵੱਡੇ ਮਗਰਮੱਛਾਂ ਨੂੰ ਬਚਾ ਲਿਆ ਗਿਆ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਇਹ ਸਰੂਪ ਆਰ ਐੱਸ ਐੱਸ ਦੇ ਹੈੱਡ ਕੁਆਰਟਰ ਅਤੇ ਡੇਰਾ ਸਿਰਸਾ ਜਾਂ ਕਿਸੇ ਹੋਰ ਸਿੱਖ ਵਿਰੋਧੀ ਸੰਸਥਾ ਨੂੰ ਚੋਰੀ ਛਿਪੇ ਦਿੱਤੇ ਹਨ ਜਿਸ ਦਾ ਪਤਾ ਲਗਾਉਣਾ ਬਹੁਤ ਜ਼ਰੂਰੀ ਹੈ ਕਿ ਪਾਵਨ ਸਰੂਪ ਕਿਹੜੇ ਹਲਾਤਾਂ ਵਿੱਚ ਹਨ। ਇਸ ਮੌਕੇ ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ, ਹਰਪਾਲ ਸਿੰਘ ਬਲੇਰ, ਕੁਲਵੰਤ ਸਿੰਘ ਮਝੈਲ, ਜਤਿੰਦਰ ਸਿੰਘ ਪੰਨੂ, ਸੁਖਜੀਤ ਕੌਰ, ਅਮਰੀਕ ਸਿੰਘ ਨੰਗਲ, ਮਹਿੰਦਰ ਸਿੰਘ ਭਟਨੂਰਾ, ਅਰਸ਼ਦੀਪ ਸਿੰਘ ਬੱਲੋਚੱਕ, ਕਰਤਾਰ ਸਿੰਘ ਪਠਾਨਕੋਟ ਆਦਿ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com