ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼ੋ੍ਰਮਣੀ ਕਮੇਟੀ ਦੀ ਉੱਚ ਪੱਧਰੀ ਕਮੇਟੀ ਦੀ ਇਕੱਤਰਤਾ

    ਅੰਮਿ੍ਤਸਰ -ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼ੋ੍ਰਮਣੀ ਕਮੇਟੀ ਵਲੋਂ ਮੁੱਖ ਸ਼ਤਾਬਦੀ ਸਮਾਗਮ 29, 30 ਅਪ੍ਰੈਲ ਤੇ 1 ਮਈ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਗੁ: ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਹੋਣਗੇ | ਇਸ ਦੌਰਾਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼ਤਾਬਦੀ ਸਬੰਧੀ ਪਾਠ ਦੇ ਭੋਗ ਪਾਏ ਜਾਣਗੇ | ਇਸ ਗੱਲ ਦਾ ਪ੍ਰਗਟਾਵਾ ਸ਼ਤਾਬਦੀ ਸਮਾਗਮਾਂ ਸਬੰਧੀ ਉੱਚ ਪੱਧਰੀ ਸ਼ਤਾਬਦੀ ਕਮੇਟੀ ਦੀ ਅੱਜ ਇਥੇ ਹੋਈ ਇਕੱਤਰਤਾ ਉਪਰੰਤ ਗੱਲਬਾਤ ਕਰਦਿਆਂ ਸਾਬਕਾ ਪ੍ਰਧਾਨ ਤੇ ਉਚ ਪੱਧਰੀ ਸ਼ਤਾਬਦੀ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕੀਤਾ | ਉਨ੍ਹਾਂ ਦੱਸਿਆ ਕਿ 29, 30 ਅਪ੍ਰੈਲ ਅਤੇ 1 ਮਈ ਨੂੰ ਗੁਰਦੁਆਰਾ ਦੀਵਾਨ ਹਾਲ ਸ੍ਰੀ ਮੰਜੀ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਹੋਣਗੇ | ਉਨ੍ਹਾਂ ਦੱਸਿਆ ਕਿ 29 ਅਪ੍ਰੈਲ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪਾਠ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 1 ਮਈ ਨੂੰ ਪੈਣਗੇ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਯਾਦ ਕਰਦਿਆਂ ਗੁਰਮਤਿ ਸਮਾਗਮ ਹੋਣਗੇ | ਗੁਰਦੁਆਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਏ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਪਹੁੰਚਣ ਸਮੇਂ ਭਾਈ ਜੈਤਾ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ | ਇਸੇ ਤਰ੍ਹਾਂ ਕਸ਼ਮੀਰੀ ਪੰਡਤਾਂ ਦੀ ਫਰਿਆਦ ਲੈ ਕੇ ਆਉਣ ਵਾਲੇ ਭਾਈ ਕਿਰਪਾ ਰਾਮ ਨੂੰ ਯਾਦ ਕਰਦਿਆਂ ਇਕ ਸਮਾਗਮ ਕਸ਼ਮੀਰ ਵਿਚ ਵੀ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਵਿਚ ਸਕੂਲਾਂ ਕਾਲਜਾਂ 'ਚ ਸੈਮੀਨਾਰ, ਵਿਦਿਆਰਥੀਆਂ ਦੇ ਧਾਰਮਿਕ ਲੇਖਣ ਮੁਕਾਬਲੇ ਹੋਣਗੇ ਤੇ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਸਾਲ ਭਰ ਚੱਲਣ ਵਾਲੇ ਸਮਾਗਮ ਭਾਈ ਜੈਤਾ ਜੀ, ਭਾਈ ਮੱਖਣ ਸ਼ਾਹ ਲੁਬਾਣਾ, ਭਾਈ ਲੱਖੀ ਸ਼ਾਹ ਵਣਜਾਰਾ ਅਤੇ ਹੋਰ ਸਿੱਖਾਂ ਨੂੰ ਸਮਰਪਿਤ ਕਰਵਾਏ ਜਾਣਗੇ | ਇਕੱਤਰਤਾ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ, ਭਾਈ ਮਨਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਜਰਨੈਲ ਸਿੰਘ ਡੋਗਰਾਂਵਾਲਾ, ਮੰਗਵਿੰਦਰ ਸਿੰਘ ਖਾਪੜਖੇੜੀ, ਬਾਵਾ ਸਿੰਘ ਗੁਮਾਨਪੁਰਾ, ਅਜਾਇਬ ਸਿੰਘ ਅਭਿਆਸੀ, ਗੁਰਿੰਦਰਪਾਲ ਸਿੰਘ ਗੋਰਾ, ਬੀਬੀ ਕਿਰਨਜੋਤ ਕੌਰ, ਚਮਕੌਰ ਸਿੰਘ ਅਤੇ ਸਿਮਰਜੀਤ ਸਿੰਘ ਆਦਿ ਸ਼ਾਮਿਲ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com