ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰਦੁਆਰਾ ਪੰਜਾ ਸਾਹਿਬ ’ਚ ਖਾਲਸਾ ਸਾਜਨਾ ਦਿਵਸ ਮਨਾਇਆ

    ਅੰਮ੍ਰਿਤਸਰ - ਭਾਰਤ ਤੋਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਮਨਾਇਆ। ਇਸ ਮੌਕੇ ਭਾਰਤ ਵਿੱਚ ਚੱਲ ਰਹੇ ਕਿਸਾਨ ਸੰਘਰਸ਼, ਖਾਲਿਸਤਾਨ, ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੋਲ੍ਹਣ ਅਤੇ ਨੌਜਵਾਨ ਸਿੱਖ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਦੇ ਮੁੱਦੇ ਭਾਰੂ ਰਹੇ।
    ਲਾਹੌਰ ਵਿਚ ਅਚਨਚੇਤੀ ਹਾਲਾਤ ਖ਼ਰਾਬ ਹੋਣ ਕਾਰਨ ਇਕ ਦਿਨ ਦੇਰੀ ਨਾਲ ਗੁਰਦੁਆਰਾ ਪੰਜਾ ਸਾਹਿਬ ਪੁੱਜੇ ਸਿੱਖ ਸ਼ਰਧਾਲੂਆਂ ਨੇ ਅੱਜ ਖਾਲਸਾ ਸਾਜਨਾ ਦਿਵਸ ਸਮਾਗਮ ਵਿਚ ਸ਼ਮੂਲੀਅਤ ਕੀਤੀ। ਅੱਜ ਸਵੇਰੇ ਗੁਰਦੁਆਰੇ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਮਗਰੋਂ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਭਾਰਤ ਤੋਂ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲ੍ਹਾ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ, ਇਵੈਕਿਊ ਟਰਸੱਟ ਪ੍ਰਾਪਰਟੀ ਬੋਰਡ (ਈਟੀਪੀਬੀ) ਦੇ ਵਧੀਕ ਸਕੱਤਰ ਤਾਰਿਕ ਅਜ਼ੀਜ਼ ਸਮੇਤ ਹੋਰ ਸਿੱਖ ਆਗੂਆਂ ਨੇ ਸੰਬੋਧਨ ਕੀਤਾ। ਸੰਬੋਧਨ ਦੌਰਾਨ ਕਈ ਪਾਕਿਸਤਾਨੀ ਸਿੱਖ ਆਗੂਆਂ ਨੇ ਜਿਥੇ ਖਾਲਿਸਤਾਨ ਦਾ ਮੁੱਦਾ ਉਭਾਰਿਆ, ਉਥੇ ਕਿਸਾਨੀ ਸੰਘਰਸ਼ ਦੀ ਵੀ ਹਮਾਇਤ ਕੀਤੀ ਗਈ।
    ਪੀਐੱਸਜੀਪੀਸੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਖਾਲਸਾ ਸਾਜਨਾ ਦਿਵਸ ’ਤੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨੂੰ ਸਮਰਪਿਤ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਪਾਕਿਸਤਾਨ ਵਿਚ ਲਗਪਗ ਸਾਰੇ ਧਾਰਮਿਕ ਅਸਥਾਨ ਬੰਦ ਕੀਤੇ ਗਏ ਹਨ ਪਰ ਪਾਕਿਸਤਾਨ ਸਰਕਾਰ ਨੇ ਸਿੱਖਾਂ ਨੂੰ ਖਾਲਸਾ ਸਾਜਨਾ ਦਿਵਸ ਮਨਾਉਣ ਤੋਂ ਨਹੀਂ ਰੋਕਿਆ। ਇਸ ਮੌਕੇ ਭਾਰਤ ਸਮੇਤ ਹੋਰ ਮੁਲਕਾਂ ਤੋਂ ਸਿੱਖ ਸ਼ਰਧਾਲੂਆਂ ਨੂੰ ਆਉਣ ਲਈ ਵੀਜ਼ੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦਾ ਇਹ ਰਵੱਈਆ ਸਾਬਤ ਕਰਦਾ ਹੈ ਕਿ ਉਹ ਸਿੱਖਾਂ ਨੂੰ ਕਿੰਨੀ ਤਰਜੀਹ ਦਿੰਦੇ ਹਨ। ਪਾਕਿਸਤਾਨੀ ਸਿੱਖ ਆਗੂਆਂ ਨੇ ਮੂਲ ਨਾਨਕਸ਼ਾਹੀ ਕੈਲੰਡਰ ਮੁੜ ਲਾਗੂ ਕਰਨ ਦੀ ਅਪੀਲ ਕੀਤੀ। ਪੰਜਾਬੀ ਸਿੱਖ ਸੰਗਤ ਜਥੇਬੰਦੀ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਖਾਲਿਸਤਾਨ ਦੀ ਹਮਾਇਤ ਕਰਦਿਆਂ ਕਿਹਾ ਕਿ ਸਿੱਖਾਂ ਦੇ ਮਸਲਿਆਂ ਦਾ ਇਕੋ-ਇਕ ਹੱਲ ਖਾਲਿਸਤਾਨ ਦੀ ਸਥਾਪਨਾ ਹੈ। ਉਨ੍ਹਾਂ ਕਿਸਾਨ ਸੰਘਰਸ਼ ਦੀ ਹਮਾਇਤ ਕੀਤੀ। ਸੈਨੇਟਰ ਗੁਰਦੀਪ ਸਿੰਘ, ਕੈਨੇਡਾ ਤੋਂ ਆਏ ਦਰਸ਼ਨ ਸਿੰਘ, ਮੈਂਬਰ ਰਵਿੰਦਰ ਸਿੰਘ, ਪੀਐਸਜੀਪੀਸੀ ਦੇ ਜਨਰਲ ਸਕੱਤਰ ਅਮੀਰ ਸਿੰਘ ਨੇ ਸੰਬੋਧਨ ਕੀਤਾ। ਸਮਾਗਮ ਵਿੱਚ ਸਥਾਨਕ ਸੰਗਤ ਨੂੰ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਗਈ ਹੈ।
    ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਅਗਵਾਈ ਕਰ ਰਹੇ ਹਰਪਾਲ ਸਿੰਘ ਜੱਲ੍ਹਾ ਨੇ ਖਾਲਸਾ ਸਾਜਣਾ ਦਿਵਸ ਦੇ ਇਤਿਹਾਸ ਦਾ ਜ਼ਿਕਰ ਕਰਦਿਆਂ ਸਿੱਖ ਮੁਸਲਿਮ ਭਾਈਚਾਰਕ ਸਾਂਝ ਬਾਰੇ ਵੀ ਗੱਲ ਕੀਤੀ। ਉਨ੍ਹਾਂ ਗੁਰਦੁਆਰਾ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਅਰਦਾਸ ਕਰਦਿਆਂ ਆਖਿਆ ਕਿ ਇਹ ਤਾਰਾਂ ਤੇ ਦੀਵਾਰਾਂ ਖਤਮ ਹੋਣ ਤਾਂ ਜੋ ਦੋਹਾਂ ਮੁਲਕਾਂ ਦੇ ਲੋਕ ਆਪਸ ਵਿੱਚ ਮਿਲ ਸਕਣ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com