ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਨਵੀਂ ‘ਸਿਟ’ ਨੇ ਸ਼ੁਰੂ ਨਾ ਕੀਤੀ ਪੜਤਾਲ

    ਫ਼ਰੀਦਕੋਟ - ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ ਫਿਰ ਬੇਅਦਬੀ ਕਰਨ ਦੇ ਮਾਮਲੇ ਦੀ ਪੜਤਾਲ ਕਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਡੀਆਈਜੀ ਐੱਸਪੀਐੱਸ ਪਰਮਾਰ ਦੀ ਅਗਵਾਈ ਵਿੱਚ ਬਣੀ ਜਾਂਚ ਟੀਮ ਨੇ ਪੜਤਾਲ ਪ੍ਰਕਿਰਿਆ ਨੂੰ ਠੰਢੇ ਬਸਤੇ ਵਿੱਚ ਪਾ ਦਿੱਤਾ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਅਨਮੋਲ ਰਤਨ ਸਿੰਘ ਨੇ ਆਖਿਆ ਕਿ 4 ਜਨਵਰੀ 2021 ਨੂੰ ਡੀਆਈਜੀ ਰਣਧੀਰ ਸਿੰਘ ਖੱਟੜਾ ਦੀ ਥਾਂ ਕਿਸੇ ਹੋਰ ਪੁਲੀਸ ਅਧਿਕਾਰੀ ਨੂੰ ਜਾਂਚ ਟੀਮ ਦੀ ਅਗਵਾਈ ਸੌਂਪੀ ਜਾਵੇ। ਜਿਸ ’ਤੇ ਪੰਜਾਬ ਸਰਕਾਰ ਨੇ ਡੀਆਈਜੀ ਐੱਸਪੀਐੱਸ ਪਰਮਾਰ ਨੂੰ ਬੇਅਦਬੀ ਕਾਂਡ ਦੀ ਜਾਂਚ ਲਈ ਟੀਮ ਦਾ ਮੁਖੀ ਲਾ ਦਿੱਤਾ ਸੀ ਪਰ ਜਾਂਚ ਟੀਮ ਬਣਨ ਤੋਂ 60 ਦਿਨ ਬਾਅਦ ਵੀ ਪੜਤਾਲ ਟੀਮ ਘਟਨਾ ਸਥਾਨ ’ਤੇ ਨਹੀਂ ਪੁੱਜੀ ਅਤੇ ਨਾ ਹੀ ਪੜਤਾਲ ਪ੍ਰਕਿਰਿਆ ਸ਼ੁਰੂ ਕੀਤੀ ਹੈ ਜਦੋਂਕਿ ਇਲਾਕਾ ਮੈਜਿਸਟਰੇਟ ਦੀ ਅਦਾਲਤ ਪੜਤਾਲ ਮੁਕੰਮਲ ਹੋਣ ਦਾ ਇੰਤਜ਼ਾਰ ਕਰ ਰਹੀ ਹੈ। ਦੱਸਣਯੋਗ ਹੈ ਕਿ ਰਣਧੀਰ ਸਿੰਘ ਖੱਟੜਾ ਨੇ ਬੇਅਦਬੀ ਕਾਂਡ ਵਿੱਚ 6 ਜੁਲਾਈ 2020 ਨੂੰ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਮੇਤ 11 ਵਿਅਕਤੀਆਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ ਸੀ ਪਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਿੱਟ ਨੰ: 19787 ਦਾ ਫੈਸਲਾ ਕਰਦਿਆਂ ਇਸ ਚਲਾਨ ਨੂੰ ਰੱਦ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੀਬੀਆਈ ਵੀ ਪੜਤਾਲ ਕਰ ਚੁੱਕੀ ਹੈ ਅਤੇ ਸੀਬੀਆਈ ਨੇ ਆਪਣੀ ਰਿਪੋਰਟ ਵਿੱਚ ਮਾਮਲੇ ਨੂੰ ਰੱਦ ਕਰਨ ਦੀ ਸਿਫਾਰਸ਼ ਕੀਤੀ ਸੀ। ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮ ਰਾਹੀਂ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਸੀ ਪਰ ਪੜਤਾਲ ਵਾਪਸ ਲੈਣ ਤੋਂ ਤਿੰਨ ਮਹੀਨੇ ਬਾਅਦ ਵੀ ਸਰਕਾਰ ਇਸ ਮਾਮਲੇ ਵਿੱਚ ਆਪਣੀ ਕੋਈ ਪ੍ਰਗਤੀ ਨਹੀਂ ਦਿਖਾ ਸਕੀ। ਜਾਂਚ ਟੀਮ ਦੇ ਮੁਖੀ ਐੱਸਪੀਐੱਸ ਪਰਮਾਰ ਨੇ ਆਖਿਆ ਕਿ ਬੇਅਦਬੀ ਕਾਂਡ ਦੀ ਪੜਤਾਲ ਪੂਰੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਤਿੰਨ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਸ ਪੜਤਾਲ ਦਾ ਕੋਈ ਵੀ ਨੁਕਤਾ ਜਨਤਕ ਤੌਰ ’ਤੇ ਸਾਂਝਾ ਨਹੀਂ ਕਰ ਸਕਦੇ। ਇੱਕ ਹੋਰ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੀਬੀਆਈ ਨੇ ਉਹਨਾਂ ਨੂੰ ਸਮੇਂ ਸਿਰ ਰਿਕਾਰਡ ਨਹੀਂ ਦਿੱਤਾ ਜਿਸ ਕਰਕੇ ਪੜਤਾਲ ਵਿੱਚ ਕੁਝ ਦੇਰੀ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਕਾਂਡ ਦੀ ਇਸ ਤੋਂ ਪਹਿਲਾਂ ਹੋਈ ਪੜਤਾਲ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਜਲਦ ਹੀ ਬੇਅਦਬੀ ਕਾਂਡ ਦੇ ਕਸੂਰਵਾਰਾਂ ਖ਼ਿਲਾਫ਼ ਚਲਾਨ ਅਦਾਲਤ ਵਿੱਚ ਆ ਸਕਦਾ ਹੈ। ਬੇਅਦਬੀ ਮਾਮਲੇ ਵਿੱਚ ਗੁਰਮੀਤ ਰਾਮ ਰਹੀਮ ਤੋਂ ਪੁਲੀਸ ਪੁੱਛ-ਪੜਾਤਲ ਵੀ ਨਹੀਂ ਕੀਤੀ ਜਾ ਸਕੀ ਜਦੋਂਕਿ ਤਿੰਨ ਡੇਰਾ ਪ੍ਰੇਮੀ ਅਜੇ ਤੱਕ ਪੁਲੀਸ ਦੇ ਹੱਥ ਹੀ ਨਹੀਂ ਲੱਗੇ। ਬਾਕੀ ਮੁਲਜ਼ਮਾਂ ਨੂੰ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com