ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਫੈੱਡਐਕਸ ਹਮਲੇ ਵਿਚ ਚਾਰ ਸਿੱਖਾਂ ਦੀ ਮੌਤ

    ਇੰਡੀਆਨਾਪੋਲਿਸ - ਅਮਰੀਕਾ ਦੇ ਇੰਡੀਆਨਾ ਸੂਬੇ ਦੀ ਰਾਜਧਾਨੀ ਇੰਡੀਆਨਾਪੋਲਿਸ ’ਚ ਵੀਰਵਾਰ ਰਾਤ ਇਕ ‘ਫੈੱਡਐਕਸ’ ਕੇਂਦਰ ’ਤੇ ਬੰਦੂਕਧਾਰੀ ਵੱਲੋਂ ਕੀਤੀ ਗਈ ਗੋਲੀਬਾਰੀ ’ਚ ਮਾਰੇ ਗਏ ਅੱਠ ਜਣਿਆਂ ’ਚੋਂ ਕਰੀਬ ਚਾਰ ਵਿਅਕਤੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਜ਼ਿਕਰਯੋਗ ਹੈ ਕਿ 19 ਸਾਲਾ ਬੰਦੂਕਧਾਰੀ ਬਰੈਂਡਨ ਸਕੌਟ ਹੋਲ ਜੋ ਕਿ ਇੰਡੀਆਨਾ ਦਾ ਹੀ ਰਹਿਣ ਵਾਲਾ ਸੀ, ਨੇ ਹਮਲੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਲਈ ਸੀ। ‘ਫੈੱਡਐਕਸ’ ਦੇ ਇਸ ਡਿਲੀਵਰੀ ਕੇਂਦਰ ਵਿਚ ਕਰੀਬ 90 ਪ੍ਰਤੀਸ਼ਤ ਵਰਕਰ ਭਾਰਤੀ-ਅਮਰੀਕੀ ਹਨ ਤੇ ਜ਼ਿਆਦਾਤਰ ਸਿੱਖ ਭਾਈਚਾਰੇ ਨਾਲ ਸਬੰਧਤ ਹਨ। ਸਿੱਖ ਭਾਈਚਾਰੇ ਦੇ ਆਗੂ ਗੁਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ‘ਇਹ ਦਿਲ ਤੋੜਨ ਵਾਲੀ ਘਟਨਾ ਹੈ। ਸਿੱਖ ਭਾਈਚਾਰਾ ਇਸ ਘਟਨਾ ਨਾਲ ਟੁੱਟ ਗਿਆ ਹੈ।’ ਸ਼ੁੱਕਰਵਾਰ ਰਾਤ ਮੈਰੀਅਨ ਕਾਊਂਟੀ ਦੀ ਪੁਲੀਸ ਵੱਲੋਂ ਮ੍ਰਿਤਕਾਂ ਦੇ ਨਾਂ ਜਾਰੀ ਕੀਤੇ ਗਏ ਹਨ। ਮਰਨ ਵਾਲੇ ਭਾਰਤੀਆਂ ਦੀ ਸ਼ਨਾਖ਼ਤ ਅਮਰਜੀਤ ਜੌਹਲ (66), ਜਸਵਿੰਦਰ ਕੌਰ (64), ਅਮਰਜੀਤ ਸੇਖੋਂ (48) ਤੇ ਜਸਵਿੰਦਰ ਸਿੰਘ (68) ਵਜੋਂ ਹੋਈ ਹੈ। ਮ੍ਰਿਤਕ ਭਾਰਤੀ-ਅਮਰੀਕੀਆਂ ਵਿਚ ਤਿੰਨ ਔਰਤਾਂ ਹਨ। ਪੋਸਟਮਾਰਟਮ ਤੋਂ ਬਾਅਦ ਪੁਲੀਸ ਮੌਤ ਦੇ ਅਸਲੀ ਕਾਰਨਾਂ ਬਾਰੇ ਜਾਣਕਾਰੀ ਰਿਲੀਜ਼ ਕਰੇਗੀ। ਇਕ ਹੋਰ ਸਿੱਖ ਹਰਪ੍ਰੀਤ ਸਿੰਘ ਗਿੱਲ (45) ਦੇ ਅੱਖ ਕੋਲ ਗੋਲੀ ਵੱਜੀ ਹੈ ਤੇ ਉਹ ਹਸਪਤਾਲ ਦਾਖਲ ਹੈ। ਗੁਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਭਾਈਚਾਰਾ ਅਧਿਕਾਰੀਆਂ ਦੇ ਸੰਪਰਕ ’ਚ ਹੈ। ਇਸ ਤੋਂ ਪਹਿਲਾਂ 9/11 ਮਗਰੋਂ ਵੀ ਸਿੱਖ ਭਾਈਚਾਰੇ ਨੂੰ ਬਹੁਤ ਔਕੜਾਂ ਝੱਲਣੀਆਂ ਪਈਆਂ ਸਨ। ਉਨ੍ਹਾਂ ਕਿਹਾ ਕਿ ‘ਸਮਾਂ ਆ ਗਿਆ ਹੈ ਕਿ ਇਸ ਤਰ੍ਹਾਂ ਦੀਆਂ ਹਿੰਸਕ ਗਤੀਵਿਧੀਆਂ ਦਾ ਅੰਤ ਕੀਤਾ ਜਾਵੇ, ਹੁਣ ਬਹੁਤ ਹੋ ਗਿਆ।’ ਇੰਡੀਆਨਾ ਵਿਚ ਸਿੱਖ ਭਾਈਚਾਰੇ ਦੇ ਕਰੀਬ ਦਸ ਹਜ਼ਾਰ ਮੈਂਬਰ ਰਹਿੰਦੇ ਹਨ। ਇੱਥੇ ਰਹਿੰਦੇ ਸਿੱਖ ਦਾਨ ਤੇ ਭਲਾਈ ਦੀਆਂ ਹੋਰ ਕਈ ਗਤੀਵਿਧੀਆਂ ਵਿਚ ਸ਼ਮੂਲੀਅਤ ਕਰਦੇ ਰਹਿੰਦੇ ਹਨ। ਇਸੇ ਦੌਰਾਨ ‘ਫੈੱਡਐਕਸ’ ਨੇ ਪੁਸ਼ਟੀ ਕੀਤੀ ਹੈ ਕਿ ਮ੍ਰਿਤਕ ਬੰਦੂਕਧਾਰੀ ਪਹਿਲਾਂ ਇੰਡੀਆਨਾਪੋਲਿਸ ਕੇਂਦਰ ਵਿਚ ਹੀ ਕੰਮ ਕਰਦਾ ਰਿਹਾ ਹੈ। ਸਿੱਖ ਆਗੂ ਗੁਰਿੰਦਰ ਨੇ ਇਸ ਹਮਲੇ ਦੇ ਨਫ਼ਰਤੀ ਅਪਰਾਧ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ।
    ਉਨ੍ਹਾਂ ਕਿਹਾ ਕਿ ਸਿੱਖਾਂ ਤੇ ਏਸ਼ਿਆਈ ਅਮਰੀਕੀਆਂ ’ਤੇ ਹਮਲੇ ਵਧੇ ਹਨ। ਸਿੱਖ ਭਾਈਚਾਰਾ ਇਸ ਘਟਨਾ ਬਾਰੇ ਬੈਠਕ ਵੀ ਕਰ ਰਿਹਾ ਹੈ ਤੇ ਉਨ੍ਹਾਂ ਰਾਸ਼ਟਰਪਤੀ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਫ਼ਰਤੀ ਅਪਰਾਧਾਂ ਬਾਰੇ ਗੰਭੀਰ ਹੋ ਕੇ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਆਪਣੀ ਦਿੱਖ ਕਰ ਕੇ ਜ਼ਿਆਦਾ ਖ਼ਤਰੇ ਨਾਲ ਜੂਝ ਰਿਹਾ ਹੈ। ਭਾਈਚਾਰੇ ਦੇ ਆਗੂਆਂ ਨੇ ਆਟੋਮੈਟਿਕ ਤੇ ਸੈਮੀ-ਆਟੋਮੈਟਿਕ ਬੰਦੂਕਾਂ ਸਬੰਧੀ ਰਾਸ਼ਟਰਪਤੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਅਮਰੀਕੀ ਜਾਂਚ ਏਜੰਸੀ ‘ਐਫਬੀਆਈ’ ਨੇ ਕਿਹਾ ਹੈ ਕਿ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਉਨ੍ਹਾਂ ਪਿਛਲੇ ਸਾਲ ਇੰਟਰਵਿਊ ਕੀਤਾ ਸੀ। ਉਸ ਦੀ ਮਾਂ ਨੇ ਪੁਲੀਸ ਨੂੰ ਫੋਨ ਕੀਤਾ ਸੀ ਕਿ ਉਹ ਖ਼ੁਦਕੁਸ਼ੀ ਕਰ ਸਕਦਾ ਹੈ।
    ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤ੍ਰਾਸਦੀ ’ਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਬਾਇਡਨ ਨੇ ਕਿਹਾ ਕਿ ਜਾਪਾਨ ਦੇ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਜੋ ਕਿ ਅਮਰੀਕਾ ਦੇ ਦੌਰੇ ’ਤੇ ਹਨ, ਨੇ ਵੀ ਪੀੜਤਾਂ ਨਾਲ ਦੁੱਖ ਪ੍ਰਗਟ ਕੀਤਾ। ਬਾਇਡਨ ਨੇ ਕਿਹਾ ਕਿ ਨਿਰਦੋਸ਼ ਨਾਗਰਿਕਾਂ ਨੂੰ ਇਸ ਤਰ੍ਹਾਂ ਦੀ ਹਿੰਸਾ ਦਾ ਸ਼ਿਕਾਰ ਨਹੀਂ ਬਣਾਇਆ ਜਾਣਾ ਚਾਹੀਦਾ। ਰਾਸ਼ਟਰਪਤੀ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਵ੍ਹਾਈਟ ਹਾਊਸ ਤੇ ਹੋਰਨਾਂ ਸੰਘੀ ਇਮਾਰਤਾਂ ’ਤੇ ਲੱਗੇ ਕੌਮੀ ਝੰਡੇ ਅੱਧੇ ਝੁਕਾਉਣ ਦਾ ਹੁਕਮ ਦਿੱਤਾ ਹੈ। ਕਮਲਾ ਹੈਰਿਸ ਨੇ ਵੀ ਕਿਹਾ ਕਿ ਬੰਦੂਕਾਂ ਦੀ ਹਿੰਸਾ ਦਾ ਹੁਣ ਅੰਤ ਹੋਣਾ ਚਾਹੀਦਾ ਹੈ। ਅਮਰੀਕਾ ’ਚ ਭਾਰਤੀ ਦੂਤਾਵਾਸ ਨੇ ਵੀ ਪੀੜਤ ਪਰਿਵਾਰਾਂ ਨਾਲ ਡੂੰਘਾ ਦੁੱਖ ਜ਼ਾਹਿਰ ਕੀਤਾ ਹੈ। ਸ਼ਿਕਾਗੋ ’ਚ ਭਾਰਤੀ ਕੌਂਸਲ ਜਨਰਲ ਅਮਿਤ ਕੁਮਾਰ ਨੇ ਇੰਡੀਆਨਾਪੋਲਿਸ ਦੇ ਮੇਅਰ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ ਜਿਨ੍ਹਾਂ ਪੂਰੀ ਮਦਦ ਦਾ ਭਰੋਸਾ ਦਿੱਤਾ ਹੈ। ਭਾਰਤੀ ਦੂਤਾਵਾਸ ਨੇ ਕਿਹਾ ਕਿ ਉਹ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ ਤੇ ਹਰ ਮਦਦ ਮੁਹੱਈਆ ਕਰਵਾਉਣ ਲਈ ਤਿਆਰ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com