ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੈਨੇਡਾ ’ਚ 26 ਪੰਜਾਬੀਆਂ ਸਣੇ 33 ਡਰੱਗ ਡੀਲਰ ਬੇਨਕਾਬ

    ਵੈਨਕੂਵਰ - ਕੈਨੇਡਾ ਤੇ ਅਮਰੀਕਾ ਦੀ ਪੁਲੀਸ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਚੱਲੀ ਚੀਤਾ ਮੁਹਿੰਮ, ਨੇ ਅੱਜ ਪੌਣੇ ਤਿੰਨ ਦਰਜਨ ਹੋਰ ਲੋਕਾਂ ਵਿਰੁੱਧ ਆਪਣਾ ਸ਼ਿਕੰਜਾ ਕੱਸ ਲਿਆ। ਨਸ਼ਿਆਂ ਦੀ ਵੱਡੀ ਖੇਪ, ਦਰਜਨਾਂ ਮਾਰੂ ਹਥਿਆਰਾਂ ਤੇ ਸਾਢੇ ਸੱਤ ਲੱਖ ਡਾਲਰ ਦੀ ਕਰੰਸੀ ਸਮੇਤ ਫੜੇ 33 ਵਿਅਕਤੀਆਂ ਵਿਚ ਤਿੰਨ ਵਿਦਿਆਰਥੀਆਂ ਸਮੇਤ ਵੱਖ ਵੱਖ ਸ਼ਹਿਰਾਂ ਦੇ ਰਹਿਣ ਵਾਲੇ 26 ਪੰਜਾਬੀ ਹਨ। ਕੁਝ ਦਿਨ ਪਹਿਲਾਂ ਕੈਨੇਡਾ ਭਰ ਵਿਚ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੀ ਇਹ ਅਗਲੀ ਕੜੀ ਹੈ। ਪੁਲੀਸ ਅਨੁਸਾਰ ਫੜੇ ਵਿਅਕਤੀਆਂ ਦੀ ਪੁੱਛਗਿਛ ਅਤੇ ਸਬੂਤ ਜੁਟਾਉਣ ਕਾਰਨ ਇਸ ਸ਼ਿਕੰਜੇ ਦੀ ਪਕੜ ਲੰਮੇਰੀ ਹੋ ਸਕਦੀ ਹੈ। ਪੁਲੀਸ ਦਾ ਦਾਅਵਾ ਹੈ ਕਿ ਨਸ਼ਾ ਤਸਕਰੀ ਤੇ ਹਿੰਸਾ ਇਕ ਦੂਜੇ ਨਾਲ ਜੁੜੇ ਹੋਣ ਕਾਰਨ ਹੁਣ ਦੇਸ਼ ਵਿਚ ਕਤਲ ਵੀ ਘੱਟ ਜਾਣਗੇ।
    ਫੜੇ ਵਿਅਕਤੀਆਂ ਵਿਚ ਪੰਜਾਬੀ ਪਛਾਣ ਵਾਲੇ ਪਰਸ਼ੋਤਮ ਮੱਲੀ (54), ਰੁਪਿੰਦਰ ਸ਼ਰਮਾ (25), ਪ੍ਰਭਸਿਮਰਨ ਕੌਰ (25), ਰੁਪਿੰਦਰ ਢਿੱਲੋਂ (37), ਸਨਵੀਰ ਸਿੰਘ (25), ਪ੍ਰਿਤਪਾਲ ਸਿੰਘ (56), ਹਰੀਪਾਲ ਨਾਗਰਾ (46), ਹਰਕਿਰਨ ਸਿੰਘ (33), ਸਰਬਜੀਤ ਸਿੰਘ (43), ਲਖਪ੍ਰੀਤ ਬਰਾੜ (29), ਬਲਵਿੰਦਰ ਧਾਲੀਵਾਲ (60), ਰੁਪਿੰਦਰ ਧਾਲੀਵਾਲ (39), ਰਣਜੀਤ ਸਿੰਘ (40), ਸੁਖਮਨਪ੍ਰੀਤ ਸਿੰਘ (23), ਖੁਸ਼ਹਾਲ ਭਿੰਡਰ (36), ਪ੍ਰਭਜੀਤ ਮੁੰਡੀ (34), ਵੰਸ਼ ਅਰੋੜਾ (24), ਸਿਮਰਨਜੀਤ ਸਿੰਘ ਨਾਰੰਗ (28), ਗਗਨਜੀਤ ਸਿੰਘ ਗਿੱਲ (28), ਹਰਜਿੰਦਰ ਝੱਜ (28), ਸੁਖਜੀਤ ਸਿੰਘ ਧਾਲੀਵਾਲ (47), ਹਰਜੋਤ ਸਿੰਘ (31), ਸੁਖਜੀਤ ਧੁੱਗਾ (35), ਇਮਰਾਨ ਖ਼ਾਨ (33) ਤੇ ਹਾਸ਼ਮ ਸਈਅਦ (30) ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚ ਦੋ ਮੁੰਡੇ ਤੇ ਇਕ ਕੁੜੀ ਵਿਦਿਆਰਥੀ ਵੀਜ਼ੇ ਵਾਲੇ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com