ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਜਾਰਜ ਫਲਾਇਡ ਹੱਤਿਆ ਮਾਮਲੇ 'ਚ ਸਾਬਕਾ ਪੁਲਿਸ ਅਧਿਕਾਰੀ ਦੋਸ਼ੀ ਕਰਾਰ

    ਸੈਕਰਾਮੈਂਟੋ -ਬੀਤੇ ਸਾਲ ਅਮਰੀਕਾ ਦੇ ਮਿਨੀਪੋਲਿਸ ਸ਼ਹਿਰ ਵਿਚ ਗੋਰ ਪੁਲਿਸ ਅਧਿਕਾਰੀ ਡੈਰੇਕ ਚੌਵਿਨ ਵਲੋਂ ਅਫਰੀਕੀ ਮੂਲ ਦੇ ਅਮਰੀਕੀ ਨਾਗਰਿਕ ਜਾਰਜ ਫਾਲਇਡ ਨੂੰ ਧੌਣ 'ਤੇ ਗੋਡਾ ਰੱਖ ਕੇ ਮਾਰ ਦਿੱਤਾ ਸੀ, ਜਿਸ ਤੋਂ ਬਾਅਦ ਸਮੁੱਚੇ ਅਮਰੀਕਾ ਸਮੇਤ ਦੁਨੀਆ ਭਰ 'ਚ ਵਿਰੋਧ ਪ੍ਰਦਰਸ਼ਨ ਹੋਏ ਅਤੇ 'ਬਲੈਕ ਲਾਈਵਜ਼ ਮੈਟਰਸ' ਦਾ ਮਸਲਾ ਉਭਰਿਆ ਸੀ | ਇਸ ਮਾਮਲੇ ਵਿਚ ਅਦਾਲਤ ਨੇ ਸਾਬਕਾ ਪੁਲਿਸ ਅਧਿਕਾਰੀ ਡੈਰੇਕ ਚੌਵਿਨ ਨੂੰ ਫਲਾਇਡ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਠਹਿਰਾਇਆ | ਬਹੁਤ ਹੀ ਅਹਿਮ ਫੈਸਲੇ ਵਿਚ ਅਦਾਲਤ ਨੇ 45 ਸਾਲਾ ਡੈਰੇਕ ਚੌਵਿਨ ਨੂੰ ਤਿੰਨਾਂ ਦੋਸ਼ਾਂ 'ਗੈਰ-ਇਰਾਦਾ ਦੂਜੀ ਡਿਗਰੀ ਦਾ ਕਤਲ, ਤੀਜੀ ਡਿਗਰੀ ਦਾ ਕਤਲ ਤੇ ਦੂਜੀ ਡਿਗਰੀ ਦਾ ਕਤਲੇਆਮ' 'ਚ ਦੋਸ਼ੀ ਕਰਾਰ ਦਿੱਤਾ | ਇਨ੍ਹਾਂ ਤਿੰਨ ਦੋਸ਼ਾਂ ਤਹਿਤ ਉਸ ਨੂੰ ਕ੍ਰਮਵਾਰ 40 ਸਾਲ, 25 ਸਾਲ ਤੇ 10 ਸਾਲ ਸਜ਼ਾ ਹੋ ਸਕਦੀ ਹੈ | ਸਜ਼ਾ ਸੁਣਾਏ ਦੌਰਾਨ 45 ਸਾਲਾ ਚੌਵਿਨ ਚੁੱਪ-ਚਾਪ ਖੜ੍ਹਾ ਰਿਹਾ ਤੇ ਉਸ ਨੇ ਕੋਈ ਪ੍ਰਤੀਕਰਮ ਨਹੀਂ ਕੀਤਾ | ਫੈਸਲੇ ਉਪਰੰਤ ਉਸ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਤੇ ਪੁਲਿਸ ਅਧਿਕਾਰੀ ਉਸ ਨੂੰ ਹੱਥਕੜੀ ਲਾ ਕੇ ਅਦਾਲਤ ਦੇ ਪਿਛਲੇ ਦਰਵਾਜ਼ੇ ਰਾਹੀਂ ਜੇਲ੍ਹ ਲੈ ਗਏ | ਅਦਾਲਤ ਦਾ ਫੈਸਲਾ ਤਕਰੀਬਨ 11 ਮਹੀਨੇ ਬਾਅਦ ਆਇਆ ਹੈ | ਦੱਸਣਯੋਗ ਹੈ ਕਿ 25 ਮਈ 2020 ਨੂੰ ਡੈਰੇਕ ਚੌਵਿਨ ਦੇ ਗੋਡੇ ਹੇਠ 46 ਸਾਲਾ ਜਾਰਜ ਫਲਾਇਡ ਦਮ ਤੋੜ ਗਿਆ ਸੀ | ਚੌਵਿਨ ਨੇ ਫਲਾਇਡ ਦੀ ਧੌਣ ਨੂੰ ਆਪਣੇ ਗੋਡੇ ਨਾਲ 9 ਮਿੰਟ 29 ਸੈਕਿੰਡ ਦਬਾਈ ਰੱਖਿਆ, ਜਿਸ ਦੌਰਾਨ ਫਲਾਇਡ ਸਾਹ ਨਾ ਆਉਣ ਦੀ ਗੱਲ ਕਹਿੰਦਾ ਰਿਹਾ ਤੇ ਆਖਰ ਉਹ ਦਮ ਤੋੜ ਗਿਆ | ਫੈਸਲੇ ਸਮੇਂ ਅਦਾਲਤ ਵਿਚ ਫਲਾਇਡ ਦਾ ਛੋਟਾ ਭਰਾ ਫਿਲੋਨਾਈਜ ਫਲਾਇਡ ਮੌਜੂਦ ਸੀ | ਜਦੋਂ ਜੱਜ ਨੇ ਫੈਸਲਾ ਪੜਿ੍ਹਆ ਤਾਂ ਉਸ ਨੇ ਹੱਥ ਉ ਪਰ ਕਰਕੇ ਪ੍ਰਭੂ ਦਾ ਸ਼ੁੱਕਰਾਨਾ ਕੀਤਾ | ਅਦਾਲਤ ਦੇ ਫੈਸਲੇ 'ਤੇ ਲੋਕਾਂ ਨੇ ਖੁਸ਼ੀ ਮਨਾਈ ਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ | ਕੱਪ ਫੂਡਜ਼ ਸਟੋਰ ਜਿੱਥੇ ਫਲਾਇਡ ਨੇ ਆਖਰੀ ਸਾਹ ਲਿਆ ਸੀ, ਦੇ ਬਾਹਰ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ |
    ਰਾਸ਼ਟਰਪਤੀ ਜੋ ਬਾਈਡਨ ਨੇ ਫੈਸਲੇ ਉਪਰ ਤਸੱਲੀ ਪ੍ਰਗਟ ਕੀਤੀ ਹੈ | ਉਨ੍ਹਾਂ ਕਿਹਾ ਕਿ ਹਾਲਾਂ ਕਿ ਇਹ ਫੈਸਲਾ ਜਾਰਜ ਫਲਾਇਡ ਨੂੰ ਵਾਪਸ ਨਹੀਂ ਲਿਆ ਸਕਦਾ ਪ੍ਰੰਤੂ ਉਸ ਦੇ ਪਰਿਵਾਰ ਦੇ ਦੁੱਖ ਨੂੰ ਘਟਾਉਣ 'ਚ ਮਦਦਗਾਰ ਸਾਬਤ ਹੋਵੇਗਾ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com