ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੈਨੇਡਾ ਵੱਲੋਂ ਭਾਰਤ ਤੇ ਪਾਕਿ ਤੋਂ ਆਉਣ ਵਾਲੀਆਂ ਉਡਾਣਾਂ ’ਤੇ ਰੋਕ

    ਬਰੈਂਪਟਨ - ਕੈਨੇਡਾ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਮਰੀਜ਼ਾਂ ਨੂੰ ਦੇਖਦੇ ਹੋਏ ਭਾਰਤ ਅਤੇ ਪਾਕਿਸਤਾਨ ਤੋਂ ਕੈਨੇਡਾ ਪੁੱਜਣ ਵਾਲੀਆਂ ਉਡਾਣਾਂ ’ਤੇ 30 ਦਿਨਾਂ ਲਈ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਐਲਾਨ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਨੇਡਾ ਦੀ ਫੈਡਰਲ ਸਰਕਾਰ ਦੇ ਟਰਾਂਸਪੋਰਟ ਮੰਤਰੀ ਓਮੇਰ ਅਲਗਾਬਰਾ ਨੇ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਯਾਤਰੀਆਂ ਵਿੱਚ, 50 ਫ਼ੀਸਦੀ ਤੱਕ ਯਾਤਰੀ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਜਦਕਿ ਉਨ੍ਹਾਂ ਕੋਲ ਆਪਣੇ ਦੇਸ਼ ਵਿੱਚੋਂ ਆਉਣ ਵਾਲੇ ਕਰੋਨਾ ਨੈਗੇਟਿਵ ਦੇ ਸਰਟੀਫ਼ਿਕੇਟ ਵੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਹਫ਼ਤਿਆਂ ਵਿੱਚ 100 ਦੇ ਕਰੀਬ ਵਿਦੇਸ਼ਾਂ ਤੋਂ ਕੈਨੇਡਾ ਦੇ ਹਵਾਈ ਅੱਡਿਆਂ ’ਤੇ ਉਤਰੀਆਂ ਫਲਾਈਟਾਂ ਵਿੱਚੋਂ ਇਕ-ਇਕ ਜਾਂ ਇਕ ਤੋਂ ਵੱਧ ਕੇਸ ਕੋਵਿਡ ਪੀੜਤ ਪਾਏ ਗਏ ਹਨ। ਇਸ ਦਾ ਕੈਨੇਡਾ ਦੀ ਫੈਡਰਲ ਸਰਕਾਰ ਨੇ ਸਖ਼ਤ ਨੋਟਿਸ ਲਿਆ। ਇਨ੍ਹਾਂ ਵਿੱਚ 32 ਉਡਾਣਾਂ ਭਾਰਤ ਤੋਂ ਏਥੇ ਪੁੱਜੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਥਿਤੀ ਵਿੱਚ ਕੈਨੇਡਾ ਦੇ ਸਿਹਤ ਵਿਭਾਗ ’ਤੇ ਦਬਾਅ ਬਹੁਤ ਵਧ ਗਿਆ ਹੈ। ਸ੍ਰੀ ਅਲਗਾਬਰਾ ਨੇ ਐਲਾਨ ਕੀਤਾ ਕਿ ਕਮਰਸ਼ੀਅਲ ਤੇ ਯਾਤਰੀ ਉਡਾਣਾਂ ਜੋ ਭਾਰਤ ਅਤੇ ਪਾਕਿਸਤਾਨ ਤੋਂ ਇਥੇ ਪੁੱਜਣੀਆਂ ਸਨ, ਨੂੰ 30 ਦਿਨਾਂ ਲਈ ਰੱਦ ਕੀਤਾ ਜਾਂਦਾ ਹੈ, ਜਦਕਿ ਇਨ੍ਹਾਂ ਵਿੱਚ ਕਾਰਗੋ ਉਡਾਣਾਂ ਸ਼ਾਮਲ ਨਹੀਂ ਹਨ। ਫੈਡਰਲ ਸਰਕਾਰ ਦੇ ਸਿਹਤ ਮੰਤਰੀ ਪੈਟੀ ਹਜਡੂ ਨੇ ਕਿਹਾ ਕਿ ਇਨ੍ਹਾਂ ਉਡਾਣਾਂ ਵਿੱਚ 1.8 ਫੀਸਦੀ ਕੇਸ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ ਤੋਂ ਅਲਬਰਟਾ ਵਿੱਚ ਆਇਆ ਇਕ ਯਾਤਰੀ ਵੀ ਪਾਜ਼ੇਟਿਵ ਆਇਆ ਹੈ। ਇਸੇ ਤਰ੍ਹਾਂ 29 ਕੇਸ ਕਿਊਬਿਕ ਵਿੱਚ ਵੀ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ 40 ਅਜਿਹੇ ਦੇਸ਼ਾਂ ਦਾ ਨੋਟਿਸ ਲਿਆ ਹੈ ਜਿਨ੍ਹਾਂ ਵਿੱਚ ਕੋਵਿਡ ਦੀਆਂ ਸੰਭਾਵਨਾਵਾਂ ਵਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਕੈਨੇਡਾ ਸਰਕਾਰ ਅਜਿਹੇ ਦੇਸ਼ਾਂ ਦੀਆਂ ਫਲਾਈਟਾਂ ਰੱਦ ਕਰਨ ਤੋਂ ਵੀ ਗੁਰੇਜ਼ ਨਹੀਂ ਕਰੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com