ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਖ਼ਾਲਸਾ ਏਡ ਮੁਫ਼ਤ ਮੁਹੱਈਆ ਕਰਵਾਏਗੀ 'ਆਕਸੀਜਨ ਕੰਸਨਟ੍ਰੇਟਰਜ਼'

    ਨਵੀਂ ਦਿੱਲੀ - ਖ਼ਾਲਸਾ ਏਡ (ਭਾਰਤੀ) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਦਿੱਲੀ 'ਚ ਕੋਰੋਨਾ ਮਰੀਜ਼ਾਂ ਲਈ ਮੁਫ਼ਤ ਆਕਸੀਜਨ ਕੰਸਨਟ੍ਰੇਟਰਜ਼ ਮੁਹੱਈਆ ਕਰਵਾਏਗੀ। ਦਿੱਲੀ ਦੇ ਬਹੁਤ ਸਾਰੇ ਹਸਪਤਾਲਾਂ 'ਚ ਪਿਛਲੇ ਕੁਝ ਦਿਨਾਂ ਤੋਂ ਆਕਸੀਜਨ ਦੀ ਕਮੀ ਚੱਲ ਰਹੀ ਹੈ, ਜਿਸ ਕਾਰਨ ਹਸਪਤਾਲ ਇਸ ਦੀ ਸਪਲਾਈ ਦੀ ਮੰਗ ਕਰ ਰਹੇ ਹਨ। ਐਨ.ਜੀ.ਓ. ਜਿਸ ਨੇ ਹਾਲ ਹੀ 'ਚ 65 ਆਕਸੀਜਨ ਕੰਸਨਟ੍ਰੇਟਰਜ਼ ਖਰੀਦੇ ਹਨ, ਨੇ ਕਿਹਾ ਕਿ ਸੇਵਾ ਦਾ ਲਾਭ ਲੈਣ ਲਈ ਲੋਕਾਂ ਨੂੰ ਰਜਿਸਟ੍ਰੇਸ਼ਨ ਫਾਰਮ ਭਰਨਾ ਪਵੇਗਾ ਅਤੇ ਘੱਟ ਆਕਸੀਜਨ ਪੱਧਰ ਵਾਲੇ ਮਰੀਜ਼ਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਲੰਟੀਅਰ ਰਾਜਧਾਨੀ ਦੇ ਸਾਰੇ ਹਿੱਸਿਆਂ 'ਚ ਆਕਸੀਜਨ ਕੰਸਨਟ੍ਰੇਟਰਜ਼ ਦੀ ਡਲਿਵਰੀ ਕਰਨਗੇ। ਆਕਸੀਜਨ ਦੀ ਸਪਲਾਈ ਅਤੇ ਮੰਗ 'ਚ ਬਹੁਤ ਜਿਆਦਾ ਅੰਤਰ ਹੈ ਅਤੇ ਅਸੀਂ ਇਸ ਦਰਮਿਆਨ ਇਕ ਪੁਲ ਦਾ ਰੋਲ ਨਿਭਾਉਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਸਾਡੀ ਕੋਸ਼ਿਸ਼ ਸਮੁੰਦਰ ਦੇ ਪਾਣੀ ਦੀ ਬੂੰਦ ਵਰਗੀ ਹੈ, ਪਰ ਇਸ ਦੀ ਬਹੁਤ ਜ਼ਰੂਰਤ ਹੈ। ਖ਼ਾਲਸਾ ਏਡ ਪ੍ਰਾਜੈਕਟ ਦੇ ਨਿਰਦੇਸ਼ਕ (ਏਸ਼ੀਆ ਚੈਪਟਰ) ਅਮਨਪ੍ਰੀਤ ਸਿੰਘ ਨੇ ਕਿਹਾ ਕਿ ਸਾਨੂੰ ਇਸ ਸਬੰਧੀ ਬੇਨਤੀਆਂ ਪ੍ਰਾਪਤ ਹੋਈਆਂ ਸਨ, ਲੋੜੀਂਦੇ ਮਰੀਜ਼ਾਂ ਲਈ ਕੰਸਨਟ੍ਰੇਟਰਜ਼ ਖਰੀਦਣ ਦੀ ਲੋੜ ਹੈ। ਅਮਨਪ੍ਰੀਤ ਸਿੰਘ ਨੇ ਕਿਹਾ ਕਿ ਆਉਣ ਵਾਲੇ ਹਫ਼ਤੇ 'ਚ ਅਸੀਂ ਹੋਰ ਆਕਸੀਜਨ ਕੰਸਨਟ੍ਰੇਟਰਜ਼ ਖਰੀਦਣ ਜਾ ਰਹੇ ਹਾਂ, ਜਿਨ੍ਹਾਂ ਦੀ ਲੋੜ ਵਾਲੇ ਮਰੀਜ਼ਾਂ ਦੀ ਗਿਣਤੀ 65 ਤੋਂ 100 ਤੱਕ ਹੈ। ਇਹ ਆਲੇ ਦੁਆਲੇ ਦੀ ਹਵਾ ਨੂੰ ਫਿਲਟਰ ਕਰਦਾ ਹੈ ਤੇ ਇਸ ਨੂੰ ਲੋੜੀਂਦੀ ਘਣਤਾ 'ਚ ਕੰਪ੍ਰੈਸਿੰਗ ਕਰਦਾ ਹੈ ਅਤੇ ਤਦ ਸ਼ੁੱਧ ਮੈਡੀਕਲ ਗਰੇਡ ਆਕਸੀਜਨ ਭਾਫ਼ ਪ੍ਰਣਾਲੀ ਰਾਹੀਂ ਮਰੀਜ਼ਾਂ ਨੂੰ ਜਾਰੀ ਰਹਿੰਦੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com