ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਦੀ ਫਾਈਲ ਬੰਦ ਕੀਤੀ

    ਫ਼ਰੀਦਕੋਟ - ਫ਼ਰੀਦਕੋਟ ਦੇ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਕੋਟਕਪੂਰਾ ਗੋਲੀ ਕਾਂਡ ਦੀ ਫਾਈਲ ਬੰਦ ਕਰ ਦਿੱਤੀ ਹੈ। ਅਦਾਲਤ ਦੇ ਇਸ ਫ਼ੈਸਲੇ ਨਾਲ ਇਸ ਗੋਲੀ ਕਾਂਡ ’ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ 7 ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 9 ਅਪਰੈਲ ਨੂੰ ਕੋਟਕਪੂਰਾ ਗੋਲੀ ਕਾਂਡ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਤਿਆਰ ਕੀਤੀਆਂ ਚਾਰ ਚਾਰਜਸ਼ੀਟਾਂ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਸੀ। ਹਾਈ ਕੋਰਟ ਦੇ ਫ਼ੈਸਲੇ ਦੀ ਰੌਸ਼ਨੀ ਵਿੱਚ ਵਧੀਕ ਸੈਸ਼ਨ ਜੱਜ ਨੇ ਅੱਜ ਕੋਟਕਪੂਰਾ ਗੋਲੀ ਕਾਂਡ ’ਚ ਨਾਮਜ਼ਦ ਸਾਰੇ ਮੁਲਜ਼ਮਾਂ ਨੂੰ ਹਾਲ ਦੀ ਘੜੀ ਆਜ਼ਾਦ ਕਰ ਦਿੱਤਾ ਹੈ।
    ਦੱਸਣਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ’ਚ 27 ਮਈ 2019 ਤੋਂ 18 ਜਨਵਰੀ 2021 ਤੱਕ ਕੁੱਲ ਚਾਰ ਚਲਾਨ ਅਦਾਲਤ ’ਚ ਪੇਸ਼ ਕੀਤੇ ਸਨ ਅਤੇ ਇਸ ਕਾਂਡ ’ਚ ਸੁਮੇਧ ਸੈਣੀ, ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਏਡੀਸੀਪੀ ਪਰਮਜੀਤ ਪੰਨੂੰ, ਐੱਸਪੀ ਬਲਜੀਤ ਸਿੰਘ, ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐੱਸਐੱਚਓ ਗੁਰਦੀਪ ਸਿੰਘ ਪੰਧੇਰ ਅਤੇ ਸਾਬਕਾ ਅਕਾਲੀ ਵਿਧਾਇਕ ਮੁਲਜ਼ਮ ਵਜੋਂ ਨਾਮਜ਼ਦ ਹੋਏ ਸਨ। ਅੱਜ ਕੋਈ ਵੀ ਮੁਲਜ਼ਮ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਦੌਰਾਨ ਅਦਾਲਤ ’ਚ ਪੇਸ਼ ਨਹੀਂ ਹੋਇਆ। ਮੁਲਜ਼ਮਾਂ ਦੇ ਵਕੀਲਾਂ ਨੇ ਕੇਸ ਬੰਦ ਕਰਨ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਹਾਲਾਂਕਿ ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਅਤੇ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀ ਅਦਾਲਤ ’ਚ ਹਾਜ਼ਰ ਸਨ। ਅਦਾਲਤ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ ਹੈ। ਪੰਜਾਬ ਸਰਕਾਰ ਦੀ ਜਾਂਚ ਟੀਮ ਨੇ ਇਸ ਮਾਮਲੇ ’ਚ ਦੋਸ਼ ਆਇਦ ਕਰਨ ਦੀ ਮੰਗ ਕੀਤੀ ਸੀ ਪਰ ਮੁਲਜ਼ਮਾਂ ਦੇ ਵਕੀਲਾਂ ਨੇ ਦੱਸਿਆ ਕਿ ਬਹਿਬਲ ਗੋਲੀ ਕਾਂਡ ਵਿੱਚ ਪੇਸ਼ ਕੀਤੇ ਗਏ ਚਾਰ ਚਲਾਨਾਂ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਉੱਪਰ ਹਾਈ ਕੋਰਟ ਦਾ 13 ਮਈ ਨੂੰ ਕੋਈ ਫ਼ੈਸਲਾ ਆਉਣ ਦੀ ਸੰਭਾਵਨਾ ਹੈ ਜਿਸ ’ਤੇ ਅਦਾਲਤ ਨੇ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੁਣ 18 ਮਈ ਨੂੰ ਨਿਸ਼ਚਿਤ ਕੀਤੀ ਹੈ। ਇਸ ਦਰਮਿਆਨ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਪਹੁੰਚ ਗਈ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com