ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ

    ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖਾਲਸਾ ਨੂੰ ਚਿੱਠੀ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਥ ’ਚੋਂ ਛੇਕਣ ਦੀ ਮੰਗ ਕੀਤੀ ਹੈ। ਉਨ੍ਹਾਂ ਚਿੱਠੀ ਵਿੱਚ ਕਿਹਾ ਕਿ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵੇਲੇ ਕੈਪਟਨ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਨਸ਼ਾ ਖਤਮ ਕਰਨ ਅਤੇ ਬੇਅਦਬੀ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਦਿੱਤਾ ਸੀ। ਇਨ੍ਹਾਂ ਦੋਹਾਂ ਮਸਲਿਆਂ ’ਤੇ ਕੈਪਟਨ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
    ਸੰਧਵਾਂ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਰਾਜ ਦੌਰਾਨ ਬਰਗਾੜੀ ਵਿੱਚ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਨੂੰ ਸਜ਼ਾ ਦਿਵਾਉਣ ਦੀ ਥਾਂ ਬਚਾਉਣ ਦੀ ਕੋਸ਼ਿਸ਼ ਕੀਤੀ ਹੈ। ਮੁੱਖ ਮੰਤਰੀ ਵੱਲੋ ਬੇਅਦਬੀ ਮਾਮਲੇ ਵਿੱਚ ਕਮਿਸ਼ਨ ਦਰ ਕਮਿਸ਼ਨ ਅਤੇ ਵਾਰ ਵਾਰ ਐੱਸਆਈਟੀ ਦਾ ਗਠਨ ਕਰਕੇ ਜਾਂਚ ਲਮਕਾਉਣ ਤੋਂ ਸਪੱਸ਼ਟ ਹੁੰਦਾ ਹੈ ਕਿ ਕੈਪਟਨ ਵੀ ਗੁਰੂ ਗ੍ਰੰਥ ਸਾਹਿਬ ਨੂੰ ਰਾਜਨੀਤੀ ਲਈ ਵਰਤਣ ਦਾ ਯਤਨ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਨਸ਼ਾ ਤਸਕਰ ਬਿਨਾਂ ਡਰ ਤੋਂ ਘੁੰਮ ਰਹੇ ਹਨ। ਸੂਬੇ ’ਚ ਚਿੱਟਾ ਸ਼ਰੇਆਮ ਵਿਕ ਰਿਹਾ ਹੈ ਅਤੇ ਨੌਜਵਾਨਾਂ ਦਾ ਨਸ਼ੇ ਦੀ ਭੇਟ ਚੜ੍ਹਨਾ ਜਾਰੀ ਹੈ। ਇਸ ਸਬੰਧੀ ਉਨ੍ਹਾਂ ਜਥੇਦਾਰ ਨੂੰ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਿੱਖ ਰਹੁ-ਰੀਤਾਂ ਮੁਤਾਬਕ ਕਾਰਵਾਈ ਕਰਦਿਆਂ ਪੰਥ ’ਚੋਂ ਛੇਕਣ ਦੀ ਅਪੀਲ ਕੀਤੀ। 

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com