ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ: ਅਕਾਲ ਤਖਤ ਵਿਖੇ ਨਗਰ ਕੀਰਤਨ ਸਜਾਇਆ

    ਅੰਮ੍ਰਿਤਸਰ - ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅਕਾਲ ਤਖਤ ਤੋਂ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤਕ ਨਗਰ ਕੀਰਤਨ ਸਜਾਇਆ ਗਿਆ। ਸ਼ਤਾਬਦੀ ਸਮਾਗਮਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ ਦੂਸਰੇ ਦਿਨ ਵੀ ਜਾਰੀ ਰਹੇ, ਜਿਸ ਤਹਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।
    ਨਗਰ ਕੀਰਤਨ ਵਿੱਚ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੇ ਹੋਰ ਪੰਥਕ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ। ਅਰਦਾਸ ਮਗਰੋਂ ਆਰੰਭ ਹੋਏ ਨਗਰ ਕੀਰਤਨ ਦੌਰਾਨ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸੁਨਹਿਰੀ ਪਾਲਕੀ ਵਿਚ ਗੁਰੂ ਗ੍ਰੰਥ ਸਾਹਿਬ ’ਤੇ ਚੌਰ ਸਾਹਿਬ ਦੀ ਸੇਵਾ ਨਿਭਾਈ। ਬੇਸ਼ੱਕ ਕਰੋਨਾ ਕਾਰਨ ਸੰਗਤ ਦੀ ਸ਼ਮੂਲੀਅਤ ਸੀਮਤ ਰਹੀ ਪਰ ਸੰਗਤ ਵਿਚ ਇਸ ਦਿਹਾੜੇ ਪ੍ਰਤੀ ਭਾਰੀ ਉਤਸ਼ਾਹ ਸੀ। ਨਗਰ ਕੀਰਤਨ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਦੇ ਮੁਖੀ ਬਾਬਾ ਗੱਜਣ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ, ਅੰਤ੍ਰਿੰਗ ਕਮੇਟੀ ਮੈਂਬਰ ਭੁਪਿੰਦਰ ਸਿੰਘ ਭਲਵਾਨ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਅਮਰਜੀਤ ਸਿੰਘ ਬੰਡਾਲਾ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਆਦਿ ਸ਼ਾਮਲ ਸਨ।
    ਬਾਅਦ ਦੁਪਹਿਰ ਕਵੀ ਦਰਬਾਰ ਵਿਚ ਡਾ. ਸਰਬਜੀਤ ਕੌਰ ਸੰਧਾਵਾਲੀਆ, ਬੀਬੀ ਜਤਿੰਦਰ ਕੌਰ ਆਨੰਦਪੁਰੀ, ਬੀਬੀ ਮਨਜੀਤ ਕੌਰ ਪਹੁਵਿੰਡ, ਬੀਬੀ ਨਵਰੂਪ ਕੌਰ ਤਰਨ ਤਾਰਨ, ਬੀਬੀ ਹਰਮੀਤ ਕੌਰ ਖ਼ਾਲਸਾ ਤੇ ਹੋਰਨਾਂ ਨੇ ਧਾਰਮਿਕ ਕਵਿਤਾਵਾਂ ਸੁਣਾਈਆਂ। ਇਸੇ ਦੌਰਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਗੁਰਬਾਣੀ ਦਾ ਕੀਰਤਨ ਨਿਰੰਤਰ ਜਾਰੀ ਰਿਹਾ। ਗੁਰਦੁਆਰਿਆਂ ਵਿੱਚ ਰਾਤ ਵੇਲੇ ਦੀਪਮਾਲਾ ਕੀਤੀ ਗਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com