ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰੂ ਤੇਗ ਬਹਾਦਰ ਜੀ ਦੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਲੋੜ: ਕੈਪਟਨ

    ਚੰਡੀਗੜ੍ਹ - ਕੋਵਿਡ ਦੀਆਂ ਰੋਕਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ 'ਚੜ੍ਹਦੀ ਕਲਾ' ਅਤੇ 'ਸਰਬੱਤ ਦੇ ਭਲੇ' ਲਈ ਕੀਤੀ ਗਈ ਅਰਦਾਸ 'ਚ ਲੋਕਾਂ ਨਾਲ ਵਰਚੂਅਲ ਤੌਰ ਉਤੇ ਸ਼ਾਮਿਲ ਹੋਏ | ਮਹਾਂਮਾਰੀ ਦੇ ਚੁਣੌਤੀਪੂਰਨ ਹਾਲਾਤ 'ਚ ਮਨੁੱਖਤਾ ਦੀ ਸੁਰੱਖਿਆ ਅਤੇ ਭਲਾਈ ਲਈ ਅਰਦਾਸ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਗੁਰੂ ਸਾਹਿਬ ਜੀ ਵਲੋਂ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਸਹਿਣਸ਼ੀਲਤਾ, ਧਰਮ ਮੰਨਣ ਦੀ ਆਜ਼ਾਦੀ ਅਤੇ ਸ਼ਾਂਤਮਈ ਸਹਿ-ਹੋਂਦ ਦੇ ਦਿੱਤੇ ਸਰਬਵਿਆਪੀ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ | ਅੱਜ ਦੇ ਪਵਿੱਤਰ ਦਿਹਾੜੇ ਮੌਕੇ ਇਕ ਦਿਨਾਂ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਭਾਈ ਗੁਰਮੀਤ ਸਿੰਘ ਸ਼ਾਂਤ, ਭਾਈ ਮਨਜੀਤ ਸਿੰਘ ਸ਼ਾਂਤ, ਡਾ. ਨਿਵੇਦਿਤਾ ਉਪਲ, ਭਾਈ ਗਗਨਦੀਪ ਸਿੰਘ ਗੰਗਾਨਗਰ ਵਾਲੇ, ਭਾਈ ਸੁਖਜਿੰਦਰ ਸਿੰਘ, ਭਾਈ ਅਰਵਿੰਦਰ ਸਿੰਘ ਨੂਰ, ਭਾਈ ਤਾਰ ਬਲਬੀਰ ਸਿੰਘ ਤੇ ਭਾਈ ਬਲਵੰਤ ਸਿੰਘ ਨਾਮਧਾਰੀ ਸਮੇਤ ਕਈ ਪ੍ਰਮੁੱਖ ਰਾਗੀ ਸਿੰਘਾਂ ਨੇ ਰਸਭਿੰਨਾ ਕੀਰਤਨ ਕੀਤਾ ਜੋ ਵੱਖ-ਵੱਖ ਟੀ.ਵੀ. ਚੈਨਲਾਂ ਤੇ ਡਿਜੀਟਲ ਪਲੇਟਫ਼ਾਰਮਾਂ ਰਾਹੀਂ ਪ੍ਰਸਾਰਿਤ ਹੋਇਆ | ਇਸ ਮੌਕੇ ਮੁੱਖ ਮੰਤਰੀ ਨੇ ਟਾਈਮਜ਼ ਆਫ਼ ਇੰਡੀਆ ਗਰੁੱਪ ਦੁਆਰਾ ਤਿਆਰ ਕੀਤੀ ਕੌਫ਼ੀ ਟੇਬਲ ਬੁੱਕ 'ਪ੍ਰਗਟ ਭਏ ਗੁਰ ਤੇਗ ਬਹਾਦਰU ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਪ੍ਰਕਾਸ਼ਿਤ ਕਰਵਾਈ ਇਕ ਯਾਦਗਾਰੀ ਕਿਤਾਬ ਜਾਰੀ ਕੀਤੀਆਂ | ਇਸ ਯਾਦਗਾਰੀ ਕਿਤਾਬ ਵਿਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਤੇ ਫ਼ਿਲਾਸਫ਼ੀ ਨਾਲ ਸਬੰਧਤ ਘਟਨਾਵਾਂ ਨੂੰ ਦਰਸਾਇਆ ਗਿਆ ਹੈ | ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸ਼ਮੂਲੀਅਤ ਕੀਤੀ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com