ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸੂਬਾ ਸਰਕਾਰ ਬੇਅਦਬੀ ਕਾਂਡ ਮੁੱਦੇ ਤੇ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦੇ: ਸਿਮਰਜੀਤ ਸਿੰਘ ਬੈਂਸ

    ਲੁਧਿਆਣਾ - ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਬੇਅਦਬੀ ਕਾਂਡ ਸਬੰਧੀ ਹਾਈ ਕੋਰਟ ਵੱਲੋ ਰੱਦ ਕੀਤੀ ਗਈ ਸਿਟ ਦੀ ਰਿਪੋਰਟ ਬਾਰੇ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਸੱਦਣ ਦੀ ਮੰਗ ਕੀਤੀ ਹੈ। ਬੈਂਸ ਨੇ ਪੱਤਰ ਵਿੱਚ ਲਿਖਿਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ ਸੀ। ਇਸ ਮਗਰੋਂ ਕੋਟਕਪੂਰਾ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਜਤਾ ਰਹੀ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਮੁੱਖ ਮੰਤਰੀ ਨੂੰ ਯਾਦ ਕਰਵਾਇਆ ਕਿ ਉਨ੍ਹਾਂ 2017 ਵਿੱਚ ਕਾਂਗਰਸ ਦੀ ਸਰਕਾਰ ਆਉਣ ’ਤੇ ਕਸੂਰਵਾਰਾਂ ਨੂੰ ਸਜ਼ਾਵਾਂ ਦਿਵਾਉਣ ਦਾ ਵਾਅਦਾ ਕੀਤਾ ਸੀ। ਇਸੇ ਵਾਅਦੇ ਕਰਕੇ ਸੂਬਾ ਦੇ ਲੋਕਾਂ ਨੇ ਕਾਂਗਰਸ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਵੀ ਪਾਈਆਂ ਪਰ ਸਰਕਾਰ ਕਸੂਰਵਾਰਾਂ ਨੂੰ ਸਜ਼ਾ ਦਿਵਾਉਣ ਦੀ ਜਗ੍ਹਾ ਉਨ੍ਹਾਂ ਨੂੰ ਕਥਿਤ ਤੌਰ ’ਤੇ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਹਾਈ ਕੋਰਟ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਰਿਪੋਰਟ ਖਾਰਜ ਕਰ ਦਿੱਤੀ ਗਈ। ਇਸ ਸਬੰਧੀ ਮੁੱਖ ਮੰਤਰੀ ਨੇ ਇੱਕ ਇੰਟਰਵਿਊ ਵਿਚ ਕਿਹਾ ਹੈ ਕਿ ਜੱਜ ਨੇ ਰਾਜਨੀਤਕ ਪ੍ਰਭਾਵ ਹੇਠ ਇਹ ਗਲਤ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੋਲ ਸਾਰੀਆਂ ਜਾਣਕਾਰੀਆਂ ਦੇ ਪੁਖਤਾ ਸਬੂਤ ਹਨ। ਇਸ ਸਬੰਧੀ ਵਿਧਾਨ ਸਭਾ ਦਾ ਹੰਗਾਮੀ ਸੈਸ਼ਨ ਬੁਲਾ ਕੇ ਬਹਿਸ ਕਰਵਾਈ ਜਾਣੀ ਚਾਹੀਦੀ ਹੈ। ਉਸ ਬਹਿਸ ’ਚੋਂ ਜੋ ਵੀ ਨਿਚੋੜ ਨਿਕਲ ਕੇ ਆਵੇ, ਉੁਸ ਮੁਤਾਬਕ ਪੰਜਾਬ ਸਰਕਾਰ ਕਸੂਰਵਾਰਾਂ ਨੂੰ ਸਜ਼ਾ ਦਿਵਾਏ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com