ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਗੁਰਦੁਆਰਾ ਬਾਲਲੀਲਾ ਨੂੰ ਉਡਾਉਣ ਦੀ ਧਮਕੀ , 50 ਕਰੋੜ ਦੀ ਫਿਰੌਤੀ ਮੰਗੀ

    ਅੰਮ੍ਰਿਤਸਰ - ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੱਤਰ ਭੇਜ ਕੇ 50 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ। ਫਿਰੌਤੀ ਦੀ ਰਕਮ ਨਾ ਦੇਣ ’ਤੇ ਇਕ ਮਹੀਨੇ ਵਿਚ ਗੁਰਦੁਆਰਾ ਬਾਲਲੀਲਾ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਪ੍ਰਬੰਧਕੀ ਬੋਰਡ ਵਲੋਂ ਇਹ ਧਮਕੀ ਭਰਿਆ ਪੱਤਰ ਪਟਨਾ ਪੁਲੀਸ ਨੂੰ ਸੌਂਪ ਦਿੱਤਾ ਗਿਆ ਹੈ।
    ਪੱਤਰ ਭੇਜਣ ਵਾਲੇ ਵਿਅਕਤੀ ਨੇ ਪੱਤਰ ਵਿਚ ਆਪਣਾ ਨਾਂ ਅਤੇ ਪਤਾ ਵੀ ਲਿਖਿਆ ਹੈ। ਪੱਤਰ ਭੇਜਣ ਵਾਲੇ ਦਾ ਨਾਂ ਰੰਜਨ ਕੁਮਾਰ ਅਤੇ ਪਤਾ ਮਹਾਤਮਾ ਗਾਂਧੀ ਨਗਰ ਪਟਨਾ ਲਿਖਿਆ ਹੋਇਆ ਹੈ। ਇਹ ਪੱਤਰ ਡਾਕ ਰਾਹੀਂ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਜਨਰਲ ਸਕੱਤਰ ਦੇ ਨਾਂ ’ਤੇ ਭੇਜਿਆ ਗਿਆ ਹੈ। ਪ੍ਰਬੰਧਕੀ ਬੋਰਡ ਦੇ ਪ੍ਰਸ਼ਾਸਕ ਜਗਜੀਤ ਸਿੰਘ ਜੱਗੀ ਨੇ ਦੱਸਿਆ ਕਿ ਪੱਤਰ ਮਿਲਣ ਤੋਂ ਬਾਅਦ ਪੁਲੀਸ ਕੋਲ ਸ਼ਿਕਾਇਤ ਦਰਜ ਕਰਾਈ ਗਈ ਅਤੇ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਸਾਲ ਪਹਿਲਾਂ ਵੀ ਫੋਨ ਰਾਹੀਂ ਅਜਿਹੀ ਧਮਕੀ ਦਿੱਤੀ ਗਈ ਸੀ।
    ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੌਰ ਨੇ ਅੱਜ ਇੱਥੇ ਦੱਸਿਆ ਕਿ ਪੁਲੀਸ ਮੁਤਾਬਕ ਧਮਕੀ ਪੱਤਰ ਲਿਖਣ ਵਾਲਾ ਵਿਅਕਤੀ ਡੀਐੱਮ ਦਫਤਰ ਦਾ ਮੁਲਾਜ਼ਮ ਹੈ ਅਤੇ ਉਸ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਸ ਨੂੰ ਨਾ ਤਾਂ ਇਸ ਧਮਕੀ ਪੱਤਰ ਬਾਰੇ ਕੁਝ ਪਤਾ ਹੈ ਅਤੇ ਨਾ ਹੀ ਉਹ ਇਹ ਜਾਣਦਾ ਹੈ ਕਿ ਉਸ ਦੇ ਨਾਮ ਅਤੇ ਟੈਲੀਫੋਨ ਨੰਬਰ ਦੀ ਵਰਤੋਂ ਕਿਵੇਂ ਹੋਈ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਧਮਕੀ ਦੇਣ ਵਾਲੇ ਦਾ ਜਲਦੀ ਹੀ ਪੁਲੀਸ ਪਤਾ ਲਗਾ ਕੇ ਸਖਤ ਕਾਰਵਾਈ ਕਰੇਗੀ। ਉਨ੍ਹਾਂ ਦੱਸਿਆ ਕਿ ਬਿਹਾਰ ਸਰਕਾਰ ਵੱਲੋਂ ਤਾਂ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਗਈ ਹੈ ਪਰ ਪੰਜਾਬ ਸਰਕਾਰ ਅਤੇ ਖਾਸ ਕਰਕੇ ਲੁਧਿਆਣਾ ਪੁਲੀਸ ਸੁਰੱਖਿਆ ਦੇਣ ਲਈ ਢਿੱਲ ਮੱਠ ਵਰਤ ਰਹੀ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com