ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖ ਭਾਈਚਾਰੇ ਵੱਲੋਂ ਲਗਾਏ ਜਾ ਰਹੇ 'ਆਕਸੀਜਨ ਲੰਗਰ' ਦੇ ਦੁਨੀਆ 'ਚ ਚਰਚੇ

    ਅੰਮਿ੍ਤਸਰ -ਸਿੱਖ ਭਾਈਚਾਰੇ ਨੇ ਕੋਰੋਨਾ ਮਹਾਂਮਾਰੀ ਦੇ ਖ਼ਤਰਨਾਕ ਹਾਲਾਤ 'ਚ ਵਿਸ਼ਾਲ ਪੱਧਰ 'ਤੇ ਵੱਖ-ਵੱਖ ਸ਼ਹਿਰਾਂ ਦੀਆਂ ਸੜਕਾਂ, ਬਾਜ਼ਾਰਾਂ, ਮੁਹੱਲਿਆਂ ਅਤੇ ਜਨਤਕ ਸਥਾਨਾਂ 'ਤੇ 'ਆਕਸੀਜਨ ਲੰਗਰ' ਦੀ ਨਿਵੇਕਲੀ ਸੇਵਾ ਦੀ ਸ਼ੁਰੂਆਤ ਕਰਕੇ ਦੁਨੀਆ ਭਰ ਦੇ ਦੇਸ਼ਾਂ ਅਤੇ ਕੌਮਾਂ ਦਾ ਦਿਲ ਜਿੱਤ ਲਿਆ ਹੈ | ਸਿੱਖ ਭਾਈਚਾਰੇ ਵਲੋਂ ਮਨੁੱਖੀ ਜਾਨਾਂ ਬਚਾਉਣ ਲਈ ਸ਼ੁਰੂ ਕੀਤੀ ਪਹਿਲ ਦੀ ਸ਼ਲਾਘਾ ਕੀਤੀ ਜਾ ਰਹੀ ਹੈ | ਇਸ ਬਾਰੇ 'ਚ ਬਹੁਤ ਸਾਰੇ ਗ਼ੈਰ-ਸਿੱਖ ਬੁੱਧੀਜੀਵੀਆਂ, ਪੱਤਰਕਾਰਾਂ, ਧਾਰਮਿਕ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਲਿਖਿਆ ਹੈ ਕਿ ਤਾਲਾਬੰਦੀ ਦੌਰਾਨ ਜ਼ਰੂਰਤਮੰਦਾਂ ਤੱਕ ਰਾਸ਼ਨ, ਲੰਗਰ, ਮੈਡੀਕਲ ਸੇਵਾਵਾਂ ਪਹੁੰਚਾਉਣ ਦੇ ਇਲਾਵਾ ਹੁਣ ਕੋਰੋਨਾ ਮਹਾਂਮਾਰੀ ਦੀ ਦੂਸਰੀ ਖ਼ਤਰਨਾਕ ਲਹਿਰ ਦੌਰਾਨ ਸਿੱਖ ਸੰਸਥਾਵਾਂ ਅਤੇ ਨਿੱਜੀ ਪੱਧਰ 'ਤੇ ਸਿੱਖ ਭਾਈਚਾਰੇ ਵਲੋਂ ਲਗਾਏ ਜਾ 'ਆਕਸੀਜਨ ਲੰਗਰ' ਨੇ ਦੁਨੀਆ ਭਰ ਦੀਆਂ ਕੌਮਾਂ ਸਿੱਖ ਕੌਮ ਦੀ ਨਿਸ਼ਕਾਮ ਸੇਵਾ ਭਾਵਨਾ ਦੀ ਸਰਾਹੁਣਾ ਕਰ ਰਹੀਆਂ ਹਨ | ਉਨ੍ਹਾਂ ਨੇ ਸਾਫ਼ ਤੌਰ 'ਤੇ ਕਿਹਾ ਹੈ ਕਿ ਸਾਨੂੰ ਸਰਕਾਰ ਦੀ ਕਾਬਲੀਅਤ 'ਤੇ ਭਾਵੇਂ ਕੋਈ ਸ਼ੱਕ ਨਹੀਂ ਹੈ ਪਰ ਸਰਕਾਰ ਕੋਲ ਬਹੁਤ ਸਾਰੇ ਹੋਰ ਵੀ ਕੰਮ ਹਨ, ਇਸ ਲਈ ਇਕ ਸੁਝਾਅ ਹੈ ਕਿ ਉਹ ਸਿੱਖ ਭਾਈਚਾਰੇ ਨੂੰ ਆਕਸੀਜਨ ਦੀ ਵੰਡ ਦੀ ਜ਼ਿੰਮੇਵਾਰੀ ਸੌਂਪ ਦੇਵੇ | ਉਨ੍ਹਾਂ ਨੇ ਸਰਕਾਰ ਨੂੰ ਇਹ ਵੀ ਭਰੋਸਾ ਦਿੱਤਾ ਹੈ ਕਿ ਸਿੱਖ ਭਾਈਚਾਰਾ ਮਰੀਜ਼ਾਂ ਤਕ ਪਹੁੰਚਾਈ ਜਾਣ ਵਾਲੀ ਆਕਸੀਜਨ ਬਾਰੇ ਸਰਕਾਰ ਨੂੰ ਹਿਸਾਬ ਦੇਵੇਗਾ |
    ਦਰਅਸਲ, ਕੋਵਿਡ ਮਾਮਲਿਆਂ 'ਚ ਹੋਏ ਵਾਧੇ ਤੋਂ ਬਾਅਦ ਭਾਰਤ ਆਕਸੀਜਨ ਸਪਲਾਈ ਅਤੇ ਡਾਕਟਰੀ ਸਹਾਇਤਾ ਦੀ ਭਾਰੀ ਘਾਟ ਦੌਰਾਨ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਅਤੇ ਸਿੱਖ ਭਾਈਚਾਰੇ ਨੇ ਨਿੱਜੀ ਪੱਧਰ 'ਤੇ ਲੋਕਾਂ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਆਪਣੇ ਸਿਰ ਲਈ ਹੋਈ ਹੈ ਅਤੇ 'ਆਕਸੀਜਨ ਲੰਗਰ' ਦੇ ਨਾਂਅ 'ਤੇ ਗੁਰਦੁਆਰਿਆਂ ਅਤੇ ਲੋਕਾਂ ਦੇ ਦਰਵਾਜ਼ਿਆਂ 'ਤੇ ਇਹ ਲੰਗਰ ਸੇਵਾ ਮੁਹੱਈਆ ਕਰਨ ਦੇ ਨਵੇਂ ਤਰੀਕੇ ਲੱਭੇ ਹਨ |
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿਖੇ ਭੋਜਨ ਮੁਹੱਈਆ ਕਰਵਾ ਰਹੀ ਹੈ, ਉੱਥੇ ਹੀ ਉਨ੍ਹਾਂ ਨੇ ਸ਼ਹਿਰ ਦੇ ਕਈ ਗੁਰਦੁਆਰਿਆਂ ਦੇ ਬਾਹਰ ਵੀ ਆਕਸੀਜਨ ਲੰਗਰ ਲਗਾਏ ਹਨ | ਇਸ ਦੇ ਇਲਾਵਾ ਗੁਰਦੁਆਰਾ ਰਕਾਬ ਗੰਜ, ਨਵੀਂ ਦਿੱਲੀ ਵਿਖੇ ਢੁਕਵੀਂ ਆਕਸੀਜਨ ਸਪਲਾਈ ਵਾਲੇ 250 ਬੈੱਡਾਂ ਵਾਲਾ ਇਕ ਕੋਵਿਡ ਕੇਅਰ ਸੈਂਟਰ ਵੀ ਤਿਆਰ ਕੀਤਾ ਹੈ | ਕਮੇਟੀ ਵਲੋਂ ਮਰੀਜ਼ਾਂ ਨੂੰ ਮੁਫ਼ਤ ਐਂਬੂਲੈਂਸ ਸੇਵਾ ਅਤੇ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਕੋਰੋਨਾ ਮਰੀਜ਼ਾਂ ਦੇ ਇਲਾਜ ਲਈ ਆਕਸੀਜਨ ਪਲਾਂਟ ਸਥਾਪਿਤ ਕਰਨ ਦੇ ਨਾਲ ਨਾਲ ਕਾਨਸੰਟ੍ਰੇਟਰ ਰਾਹੀਂ ਹਵਾ ਤੋਂ ਆਕਸੀਜਨ ਤਿਆਰ ਕਰਕੇ ਮੈਡੀਕਲ ਸੇਵਾਵਾਂ ਦੇਣ ਦਾ ਫ਼ੈਸਲਾ ਕੀਤਾ ਹੈ | ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਕਾਰਨ ਬਣੇ ਮੌਜੂਦਾ ਹਾਲਾਤਾਂ ਨਾਲ ਨਜਿੱਠਣ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅੰਮਿ੍ਤਸਰ ਵਿਖੇ ਆਕਸੀਜਨ ਪਲਾਂਟ ਤਿਆਰ ਕੀਤਾ ਜਾ ਰਿਹਾ ਹੈ | ਇਸ ਤੋਂ ਇਲਾਵਾ ਕੋਰੋਨਾ ਮਰੀਜ਼ਾਂ ਲਈ ਪਹਿਲਾਂ ਤੋਂ ਰਾਖਵੇਂ ਰੱਖੇ ਗਏ ਉਕਤ ਹਸਪਤਾਲ 'ਚ ਕਮੇਟੀ ਵਲੋਂ 100 ਬੈੱਡਾਂ ਅਤੇ 37 ਵੈਂਟੀਲੇਟਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ | ਮੌਜੂਦਾ ਸਮੇਂ ਵਧ ਰਹੇ ਕੋਰੋਨਾ ਕੇਸਾਂ ਨੂੰ ਧਿਆਨ 'ਚ ਰੱਖਦਿਆਂ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਦੀਵਾਨ ਹਾਲ 'ਚ ਦੋ ਭਾਗਾਂ 'ਚ 25-25 ਬੈੱਡਾਂ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 25 ਬੈੱਡਾਂ ਦਾ ਆਰਜ਼ੀ ਵਾਰਡ ਵੀ ਤਿਆਰ ਕੀਤਾ ਜਾ ਰਿਹਾ ਹੈ |
    ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵਲੋਂ ਜਿੱਥੇ ਜ਼ਰੂਰਤਮੰਦਾਂ ਨੂੰ ਮੁਫ਼ਤ ਆਕਸੀਜਨ, ਮਾਸਕ, ਸੈਨੇਟਾਈਜ਼ਰ, ਰਾਸ਼ਨ ਅਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉੱਥੇ ਹੀ ਵੱਡੀ ਗਿਣਤੀ 'ਚ ਹੋ ਰਹੀਆਂ ਮੌਤਾਂ ਦੇ ਚਲਦਿਆਂ ਸਮਸ਼ਾਨਘਾਟਾਂ 'ਚ ਸਸਕਾਰ ਲਈ ਲੱਕੜੀਆਂ ਦੀ ਆਈ ਕਮੀ ਦੇ ਚਲਦਿਆਂ ਖ਼ਾਲਸਾ ਏਡ ਦੇ ਵਲੰਟੀਅਰਾਂ ਵਲੋਂ ਸਸਕਾਰ ਲਈ ਮੁਫ਼ਤ ਲੱਕੜੀ ਵੀ ਮੁਹੱਈਆ ਕਰਵਾਈ ਜਾ ਰਹੀ ਹੈ | ਉੱਧਰ ਹੇਮਕੁੰਟ ਫਾਉਂਡੇਸ਼ਨ ਵਲੋਂ ਆਕਸੀਜਨ ਦੀ ਘਾਟ ਦੇ ਮੱਦੇਨਜ਼ਰ ਇਕ ਹੋਰ ਨਵੀਨਤਾਕਾਰੀ ਹੱਲ ਕੱਢਿਆ ਗਿਆ ਹੈ ਅਤੇ ਫਾਊਾਡੇਸ਼ਨ ਦੇ ਵਲੰਟੀਅਰ ਆਪਣੀਆਂ ਨਿੱਜੀ ਕਾਰਾਂ, ਟੈਕਸੀਆਂ ਅਤੇ ਆਟੋ ਰਿਕਸ਼ਿਆਂ 'ਚ ਮਰੀਜ਼ਾਂ ਨੂੰ ਲਿਟਾ ਕੇ ਆਕਸੀਜਨ ਉਪਲਬਧ ਕਰਵਾ ਰਹੇ ਹਨ | ਹੇਮਕੁੰਟ ਫਾਊਾਡੇਸ਼ਨ ਨੇ ਮਰੀਜ਼ਾਂ ਲਈ ਖਾਣਾ, ਬਿਸਤਰੇ, ਕੰਬਲ, ਵਾਟਰ ਕੂਲਰ, ਪਾਣੀ ਦੀਆਂ ਟੈਂਕੀਆਂ ਅਤੇ ਪੋਰਟੇਬਲ ਟਾਇਲਟ ਦੀ ਸਹੂਲਤ ਵੀ ਉਪਲਬਧ ਕਰਵਾਈ ਹੈ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com