ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਭਾਈ ਜਰਨੈਲ ਸਿੰਘ ਕੋਰੋਨਾ ਨਾਲ ਜਿੰਦਗੀ ਦੀ ਜੰਗ ਹਾਰੇ, ਪੰਥਦਰਦੀਆਂ 'ਚ ਸੋਗ ਦੀ ਲਹਿਰ

    ਨਵੀਂ ਦਿੱਲੀ, (ਮਨਪ੍ਰੀਤ ਸਿੰਘ ਖਾਲਸਾ)- ਬਹੁਤ ਦੁੱਖ ਨਾਲ ਇਹ ਖ਼ਬਰ ਪੜੀ ਜਾਏਗੀ ਕਿ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਅੱਜ ਕੋਰੋਨਾ ਮਹਾਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਹਨ । ਉਨ੍ਹਾਂ ਦਾ ਪਿਛਲੇ ਕਈ ਦਿਨਾਂ ਤੋਂ ਰਾਜੀਵ ਗਾਂਧੀ ਅਸਪਤਾਲ ਵਿੱਚ ਇਲਾਜ਼ ਚੱਲ ਰਿਹਾ ਸੀ। ਭਾਈ ਜਰਨੈਲ ਸਿੰਘ ਦਿੱਲੀ ਦੇ ਰਾਜੌਰੀ ਗਾਰਡਨ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸਨ ਜਿਥੋਂ ਉਨ੍ਹਾਂ ਕੋਲੋਂ ਆਪ ਪਾਰਟੀ ਨੇ ਅਸਤੀਫ਼ਾ ਲੈ ਕੇ ਪੰਜਾਬ ਦੇ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਹਮਣੇ ਚੋਣਾਂ ਵਿਚ ਖੜਾ ਕੀਤਾ ਸੀ । ਪੱਤਰਕਾਰ ਰਹੇ ਜਰਨੈਲ ਸਿੰਘ ਸਾਬਕਾ ਕੇਂਦਰੀ ਮੰਤਰੀ ਪੀ ਚਿਤੰਬਰਮ ਉਤੇ ਉੱਤੇ ਜੁੱਤੀ ਸੁੱਟਣ ਤੋ ਬਾਅਦ ਸੁਰਖੀਆਂ ਵਿਚ ਆਏ ਸਨ ਸੀ। ਭਾਈ ਸਾਹਿਬ ਜੀ ਦੀ ਅਰਦਾਸ ਬੜੂ ਸਾਹਿਬ ਦਿੱਲੀ ਯੂਨਿਟ ਦੇ ਸੇਵਾਦਾਰ ਭਾਈ ਜਸਬੀਰ ਸਿੰਘ ਜੀ ਨੇ ਕੀਤੀ ।
    ਦੇਸ਼ ਵਿਦੇਸ਼ ਵਿਚ ਵਸਦੇ ਸਿੱਖ ਪੰਥਦਰਦੀ ਸਿੱਖਾਂ ਨੇ ਭਾਈ ਸਾਹਿਬ ਦੇ ਚਲਾਣੇ ਤੇ ਦੁੱਖ ਜ਼ਾਹਿਰ ਕੀਤਾ ਹੈ ।
    ਅਖੰਡ ਕੀਰਤਨੀ ਜੱਥੇ ਦੇ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਕਿਹਾ ਭਾਈ ਜਰਨੈਲ ਸਿੰਘ ਦੇ ਜਾਣ ਨਾਲ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਉਹ ਬਹੁਤ ਵੱਡੇ ਪੰਥਦਰਦੀ ਸਨ । ਬੁੜੈਲ ਜੇਲ੍ਹ ਅੰਦਰ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਭਾਈ ਜਗਤਾਰ ਸਿੰਘ ਤਾਰਾ ਨੇ ਵੀ ਅਪਣੇ ਸੋਗ ਸੁਨੇਹੇ ਭੇਜ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ । ਭਾਈ ਰੇਸ਼ਮ ਸਿੰਘ ਬੱਬਰ, ਭਾਈ ਹਰਦੀਪ ਸਿੰਘ ਨਿੱਝਰ, ਭਾਈ ਲਵਸ਼ਿੰਦਰ ਸਿੰਘ ਡਲੇਵਾਲ, ਭਾਈ ਗੁਰਚਰਨ ਸਿੰਘ, ਭਾਈ ਪਰਮਜੀਤ ਸਿੰਘ ਪੰਮਾ ਨੇ ਕਿਹਾ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਮਨ ਵਿੱਚ ਤੜਪ ਰੱਖਣ ਵਾਲੇ, ਸਰਕਾਰੀ ਤਸ਼ੱਦਦ', ਜ਼ੁਲਮ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ, ਦਿੱਲੀ 'ਚ ਸਿੱਖਾਂ ਦੀ ਹੋਈ ਨਸਲਕੁਸ਼ੀ ਨੂੰ ਕਲਮਬੰਦ ਕਰਨ ਵਾਲੇ ਤੇ ਬੀਤੇ ਸਮੇਂ ਦੇ ਗ੍ਰਹਿ ਮੰਤਰੀ ਵੱਲ ਆਪਣੇ ਪੈਰ ਦੀ ਜੁੱਤੀ ਸੁੱਟ ਕੇ ਸਿੱਖਾਂ ਦੇ ਦਰਦ ਦਾ ਇਜ਼ਹਾਰ ਕਰਨ ਵਾਲੇ ਨਿਧੜਕ ਪੱਤਰਕਾਰ ਸਰਦਾਰ ਜਰਨੈਲ ਸਿੰਘ ਜੀ ਦੇ ਵਿਛੋੜੇ ਨਾਲ ਸਿੱਖ ਕੌਮ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ । ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ ।
    ਭਾਈ ਸਾਹਿਬ ਦੇ ਸਸਕਾਰ ਸਮੇਂ ਅਖੰਡ ਕੀਰਤਨੀ ਜਥੇ ਦੇ ਭਾਈ ਅਰਵਿੰਦਰ ਸਿੰਘ ਰਾਜਾ, ਜਸਪ੍ਰੀਤ ਸਿੰਘ ਲਵਲੀ, ਜਗਤਾਰ ਸਿੰਘ, ਮਨਪ੍ਰੀਤ ਸਿੰਘ ਖਾਲਸਾ, ਅਰੁਣਪਾਲ ਸਿੰਘ ਘੁਗਾ, ਹਰਜਿੰਦਰ ਸਿੰਘ (ਤੇਲ ਵਾਲੇ), ਕਮਲਜੀਤ ਸਿੰਘ, ਯੂਨਾਇਟੇਡ ਸਿਖਸ ਵਲੋਂ ਬਿੱਟੂ ਜੀ, ਪ੍ਰੀਤਮ ਸਿੰਘ, ਆਪ ਪਾਰਟੀ ਵਲੋਂ ਭਾਈ ਅਵਤਾਰ ਸਿੰਘ ਕਾਲਕਾ, ਦਿੱਲੀ ਗੁਰਦੁਆਰਾ ਕਮੇਟੀ ਦੇ ਮੇਂਬਰ ਭਾਈ ਪਰਮਜੀਤ ਸਿੰਘ ਰਾਣਾ ਅਤੇ ਹੋਰ ਬਹੁਤ ਸਾਰੇ ਸਿੱਖ ਵੀਰ ਭੈਣ ਹਾਜ਼ਿਰ ਸਨ ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com