ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਮੁਖੀ ਦੀ ਰਿਹਾਈ ਤੇ ਦਲਿਤ ਮੁੱਖ ਮੰਤਰੀ ਲਈ ਅਰਦਾਸ ਕਰਨ ਵਾਲਾ ਗ੍ਰਿਫ਼ਤਾਰ

    ਬਠਿੰਡਾ - ਬਠਿੰਡਾ ਦੇ ਬੀੜ ਤਲਾਬ ਗੁਰੂ ਘਰ ਵਿੱਚ ਡੇਰਾ ਸਿਰਸਾ ਦੇ ਮੁਖੀ ਦੀ ਜੇਲ੍ਹ ’ਚੋਂ ਰਿਹਾਈ, ਦਲਿਤਾਂ ਦਾ ਮੁੱਖ ਮੰਤਰੀ ਬਣਾਉਣ ਅਤੇ ਦਲਿਤਾਂ ’ਤੇ ਹੁੰਦੇ ‘ਅੱਤਿਆਚਾਰ’, ਪ੍ਰਧਾਨ ਮੰਤਰੀ ਦਾ ਦਲਿਤ ਮੁੱਖ ਮੰਤਰੀ ਬਣਾਉਣ ਦਾ ‘ਸੁਪਨਾ’ ਪੂਰਾ ਕਰਨ ਬਾਰੇ ਅਰਦਾਸ ਕੀਤੀ ਗਈ। ਅਰਦਾਸ ਵਿਚ ਅਕਾਲੀ ਦਲ ਦੀ ਕਾਰਗੁਜ਼ਾਰੀ ’ਤੇ ਉਂਗਲ ਚੁੱਕਦਿਆਂ ਕਿਹਾ ਕਿ ਰਾਮ ਰਹੀਮ ਨੂੰ ਜੇਲ੍ਹ ਭੇਜਣ ਪਿੱਛੇ ਸੁਖਬੀਰ ਬਾਦਲ ਦਾ ਹੱਥ ਹੈ। ਉਸ ਨੇ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ। ਹਾਲਾਂਕਿ ਅਰਦਾਸ ਤੋਂ ਬਾਅਦ ਐੱਸਐੱਸਪੀ ਬਠਿੰਡਾ ਦੇ ਹੁਕਮਾਂ ਤਹਿਤ ਥਾਣਾ ਸਦਰ ਬਠਿੰਡਾ ਵਿੱਚ ਅਰਦਾਸ ਕਰਨ ਵਾਲੇ ਪਾਠੀ ਗੁਰਮੇਲ ਸਿੰਘ ਪੁੱਤਰ ਨਾਜ਼ਰ ਸਿੰਘ, ਵਾਸੀ ਬਸਤੀ ਨੰਬਰ 4, ਬੀੜ ਤਲਾਬ ’ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਆਈ ਪੀ ਸੀ ਦੀ ਧਾਰਾ 295-ਏ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਭਲਕੇ ਸ਼ੁੱਕਰਵਾਰ ਨੂੰ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
    ਵੀਡੀਓ ਵਿੱਚ ਨਿਹੰਗ ਬਾਣੇ ’ਚ ਸਜਿਆ ਇਕ ਵਿਅਕਤੀ ਗੁਰੂ ਘਰ ਵਿਚ ਅਰਦਾਸ ਕਰ ਰਿਹਾ ਹੈ। ਉਹ ਕਹਿ ਰਿਹਾ ਹੈ ਕਿ ‘ਸੱਚੇ ਪਾਤਸ਼ਾਹ! ਸਾਡੇ ਨਾਲ ਇੱਕ ਭੇਦ-ਭਾਵ ਹੋ ਰਿਹੈ ਮਹਾਰਾਜ। ਜਿਨ੍ਹਾਂ ਨੇ ਆਪ ਜੀ ਦੇ ਸਰੂਪ ਗਲੀਆਂ ਦੇ ਵਿੱਚ ਖਿਲਾਰੇ, ਉਨ੍ਹਾਂ ਨੂੰ ਆਪ ਜੀ ਨੇ ਰਾਜ ਗੱਦੀਆਂ ਬਖ਼ਸ਼ੀਆਂ। ਜਿਨ੍ਹਾਂ ਨੇ ਆਪ ਜੀ ਦੇ ਸਿੱਖਾਂ ਨੂੰ ਜੈਤੋ ਦੇ ਮੋਰਚੇ ਵਿੱਚ ਜ਼ਹਿਰ ਪਿਆਇਆ, ਉਨ੍ਹਾਂ ਨੂੰ ਵੀ ਆਪ ਜੀ ਨੇ ਸਰਦਾਰੀਆਂ ਬਖ਼ਸ਼ੀਆਂ। ਪਰ ਮੇਰਾ ਜੋ ਦਲਿਤ ਸਮਾਜ ਐ, ਐਸਸੀ ਭਾਈਚਾਰਾ, ਉਹ ਇਨ੍ਹਾਂ ਦਾ ਸੀਰੀ ਬਣ ਕੇ ਰਹਿ ਗਿਐ। ਜੋ ਡਾ. ਅੰਬੇਡਕਰ ਸਾਹਬ ਨੇ 25 ਫੀਸਦੀ ਰਾਖਵਾਂਕਰਨ ਦਿੱਤਾ ਸੀ, ਉਹਦਾ ਵੀ ਮੇਰੇ ਸਮਾਜ ਨੂੰ ਕੋਈ ਲਾਭ ਨਹੀਂ ਪਹੁੰਚ ਰਿਹਾ। ਜਿਹੜੇ ਐੱਮਐੱਲਏ ਰਿਜ਼ਰਵ ਕੈਟਾਗਰੀ ’ਚੋਂ ਬਣ ਕੇ ਜਾਂਦੇ ਹਨ, ਉਹ ਵੀ ਮਹਾਰਾਜ ਸੱਚੇ ਪਾਤਸ਼ਾਹ ਸੀਰੀ ਬਣ ਕੇ ਰਹਿ ਗਏ ਹਨ। ਸਾਡੇ ਦੱਬੇ-ਕੁਚਲੇ ਦਲਿਤ ਸਮਾਜ ਦੀ ਕੋਈ ਆਵਾਜ਼ ਬੁਲੰਦ ਨੀਂ ਕਰ ਰਿਹਾ ਮਹਾਰਾਜ ਸੱਚੇ ਪਾਤਸ਼ਾਹ। ਹੁਣ ਇੱਕ ਸੁਨਹਿਰੀ ਮੌਕਾ ਐ ਵਾਹਿਗੁਰੂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੋ ਫੈਸਲਾ ਲਿਆ ਗਿਆ ਕਿ ਐਤਕੀਂ ਜੋ ਸਰਕਾਰ ਬਣਨੀ ਐ, ਉਹ ਦਲਿਤ ਸਮਾਜ ਵਿੱਚੋਂ ਮੁੱਖ ਮੰਤਰੀ ਲਿਆ ਜਾਣੈ। ਅਸੀਂ ਸਮੁੱਚੀਆਂ ਤਿੰਨੇ ਪੰਚਾਇਤਾਂ, ਸਾਰੇ ਹੀ ਕਲੱਬ ਇਸ ਦਾ ਸਵਾਗਤ ਕਰਦੇ ਹਾਂ ਕਿ ਪਿੰਡ-ਪਿੰਡ ਪ੍ਰਚਾਰ ਕਰ ਰਹੇ ਆਂ ਮਹਾਰਾਜ ਸੱਚੇ ਪਾਤਸ਼ਾਹ! ਕਿ ਆਪ ਮਿਹਰ ਕਰੋ। ਇਹ ਸੇਵਾ ਕਿਸੇ ਗੁਰ ਸਿੱਖ ਰੰਘਰੇਟੇ ਪਰਿਵਾਰ ’ਤੇ ਮਿਹਰ ਭਰਿਆ ਹੱਥ ਰੱਖ ਕੇ ਮੁੱਖ ਮੰਤਰੀ ਦੀ ਸੇਵਾ ਲਓ।’
    ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਬੀੜ ਤਲਾਬ ਗੁਰਦੁਆਰੇ ਵਿਚ ਡੇਰਾ ਸਿਰਸਾ ਦੇ ਵਿਵਾਦਤ ਮੁਖੀ ਦੀ ਰਿਹਾਈ ਲਈ ਅਰਦਾਸ ਕਰਨ ਵਾਲੇ ਵਿਅਕਤੀ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੇ ਨਿਜੀ ਸਹਾਇਕ ਜਸਪਾਲ ਸਿੰਘ ਨੇ ਦਸਿਆ ਕਿ ਜਥੇਦਾਰ ਨੇ ਆਖਿਆ ਕਿ ਇਸ ਵਿਅਕਤੀ ਨੂੰ ਇਥੇ ਤਲਬ ਕਰਕੇ ਗੁਰਮਤਿ ਰਵਾਇਤਾ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com