ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦਰਬਾਰ ਸਾਹਿਬ ਤੇ ਫੌਜੀ ਹਮਲੇ ਦੇ ਵੇਰਵੇ ਇਕੱਠੇ ਕਰਨ ਲਈ ਮੁਹਿੰਮ ਸ਼ੁਰੂ

    ਅੰਮ੍ਰਿਤਸਰ - ਦਰਬਾਰ ਸਾਹਿਬ ਤੇ ਫੌਜੀ ਹਮਲੇ ਵੇਲੇ ਲੋਕਾਂ ’ਤੇ ਹੋਏ ਸਰਕਾਰੀ ਤਸ਼ੱਦਦ ਦੇ ਵੇਰਵੇ ਇਕੱਠੇ ਕਰਨ ਲਈ ਸ੍ਰੀ ਅਕਾਲ ਤਖ਼ਤ ਵੱਲੋਂ ਇਕ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਤਸ਼ੱਦਦ ਹੰਢਾਉਣ ਵਾਲਿਆਂ ਨੂੰ ਆਪਣੀ ਹੱਡਬੀਤੀ ਦੀ ਇੱਕ ਵੀਡੀਓ ਸ੍ਰੀ ਅਕਾਲ ਤਖ਼ਤ ਵਿੱਚ ਭੇਜਣ ਦੀ ਅਪੀਲ ਕੀਤੀ ਗਈ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਇੱਕ ਦਸਤਾਵੇਜ਼ੀ ਫ਼ਿਲਮ ਬਣਾ ਕੇ ਇਸ ਇਤਿਹਾਸ ਨੂੰ ਸਾਂਭਿਆ ਜਾਵੇਗਾ।
    ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਬਕਾ ਫੈੱਡਰੇਸ਼ਨ ਆਗੂ ਹਰਵਿੰਦਰ ਸਿੰਘ ਖਾਲਸਾ ਨਾਲ ਉਨ੍ਹਾਂ ਦੀ ਰਿਹਇਸ਼ ’ਤੇ ਮੁਲਾਕਾਤ ਕੀਤੀ ਹੈ ਤੇ ਉਨ੍ਹਾਂ ਵੱਲੋਂ ਹੰਢਾਏ ਤਸ਼ਦੱਦ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਦੱਸਣਯੋਗ ਹੈ ਕਿ ਸ੍ਰੀ ਖਾਲਸਾ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ।
    ਇਕ ਵੀਡੀਓ ਸੁਨੇਹੇ ਰਾਹੀਂ ਉਨ੍ਹਾਂ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਜਿਸ ਕਿਸੇ ਨੇ ਵੀ ਸਾਕਾ ਨੀਲਾ ਤਾਰਾ ਫੌਜੀ ਹਮਲੇ ਵੇਲੇ ਸਰਕਾਰ ਵੱਲੋਂ ਕੀਤੇ ਗਏ ਸਰਕਾਰੀ ਤਸ਼ੱਦਦ ਨੂੰ ਆਪਣੇ ’ਤੇ ਹੰਢਾਇਆ ਹੈ, ਉਹ ਆਪਣੀ ਹੱਡਬੀਤੀ ਦੀ ਇੱਕ ਵੀਡੀਓ ਬਣਾ ਕੇ ਸ੍ਰੀ ਅਕਾਲ ਤਖ਼ਤ ’ਤੇ ਭੇਜੇ। ਸ੍ਰੀ ਅਕਾਲ ਤਖ਼ਤ ਵੱਲੋਂ ਇਸ ਤਰ੍ਹਾਂ ਦੇ ਸਾਰੇ ਇਤਿਹਾਸ ਨੂੰ ਇਕੱਠਾ ਕੀਤਾ ਜਾਵੇਗਾ। ਇਹ ਸਿੱਖ ਕੌਮ ਦਾ ਇੱਕ ਵੱਡਾ ਇਤਿਹਾਸ ਹੈ ਕਿ ਉਸ ਕਾਲੇ ਦੌਰ ਵੇਲੇ ਸਿੱਖਾਂ ਨਾਲ ਕੀ ਕੁਝ ਵਾਪਰਿਆ ਸੀ, ਕਿਵੇਂ ਉਨ੍ਹਾਂ ਨੂੰ ਹੱਥਕੜੀਆਂ ਵਿੱਚ ਜਕੜ ਕੇ ਕਾਲ ਕੋਠਰੀਆਂ ਵਿੱਚ ਸੁੱਟ ਦਿੱਤਾ ਗਿਆ ਅਤੇ ਸਾਲੋ-ਸਾਲ ਉਨ੍ਹਾਂ ਨੂੰ ਸੂਰਜ ਦੀ ਰੌਸ਼ਨੀ ਨਹੀਂ ਦੇਖਣ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਅਣਮਨੁੱਖੀ ਤਸ਼ੱਦਦ ਹੰਢਾਉਣ ਵਾਲੀਆਂ ਕਈ ਬੀਬੀਆਂ ਤੇ ਪੁਰਸ਼ ਅਜੇ ਜ਼ਿੰਦਾ ਹਨ , ਜੋ ਇਸ ਨੂੰ ਚੰਗੀ ਤਰ੍ਹਾਂ ਬਿਆਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਇਨ੍ਹਾਂ ਕੌੜੀਆਂ ਯਾਦਾਂ ਨੂੰ ਸੰਭਾਲ ਕੇ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਇੱਕ ਦਸਤਾਵੇਜ਼ੀ ਫਿਲਮ ਵੀ ਤਿਆਰ ਕਰਵਾਈ ਜਾਵੇਗੀ।
    ਸਾਕਾ ਨੀਲਾ ਤਾਰਾ ਦੀ 37ਵੀਂ ਬਰਸੀ 6 ਜੂਨ ਨੂੰ ਮਨਾਈ ਜਾ ਰਹੀ ਹੈ। ਇਸ ਫੌਜੀ ਹਮਲੇ ਵਿੱਚ ਜਿੱਥੇ ਕਈ ਫੌਜੀ ਮਾਰੇ ਗਏ ਸਨ ,ਉੱਥੇ ਫੌਜੀ ਹਮਲੇ ਵਿੱਚ ਕਈ ਵੱਡੀ ਗਿਣਤੀ ਸਿੱਖ ਵੀ ਮਾਰੇ ਗਏ ਸਨ, ਜਿਨ੍ਹਾਂ ਵਿੱਚ ਬੀਬੀਆਂ, ਬੱਚੇ ਤੇ ਬਜ਼ੁਰਗ ਵੀ ਸ਼ਾਮਲ ਸਨ। ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਮਰਹੂਮ ਗਿਆਨੀ ਜੋਗਿੰਦਰ ਸਿੰਘ ਵੇਂਦਾਤੀ, ਜੋ ਉਸ ਵੇਲੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਨ, ਨੂੰ ਵੀ ਸਰਕਾਰੀ ਤਸ਼ੱਦਦ ਦਾ ਸਾਹਮਣਾ ਕਰਨਾ ਪਿਆ ਸੀ, ਉਨ੍ਹਾਂ ਆਪਣੀ ਕਿਤਾਬ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com