ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ਦੀਆਂ 6 ਵੱਡੀਆਂ ਸ਼ਖ਼ਸੀਅਤਾਂ ਭਾਜਪਾ 'ਚ ਸ਼ਾਮਿਲ ਹੋਈਆਂ

    ਨਵੀਂ ਦਿੱਲੀ - ਪੰਜਾਬ 'ਚ ਸਮਾਜ ਦੇ ਵੱਖ-ਵੱਖ ਖੇਤਰਾਂ 'ਚ ਕੰਮ ਕਰਨ ਵਾਲੀਆਂ ਕੁਝ ਸਿੱਖ ਸ਼ਖ਼ਸੀਅਤਾਂ ਬੁੱਧਵਾਰ ਨੂੰ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੇ ਜਨਰਲ ਸਕੱਤਰ ਦੁਸ਼ਿਅੰਤ ਕੁਮਾਰ ਗੌਤਮ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਿਲ ਹੋਈਆਂ | ਇਨ੍ਹਾਂ ਸ਼ਖ਼ਸੀਅਤਾਂ 'ਚ ਖ਼ਾਲਸਾ ਯੂਨੀਵਰਸਿਟੀ ਦੇ ਸਾਬਕਾ ਰਜਿਸਟਰਾਰ, ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਜਸਵਿੰਦਰ ਸਿੰਘ ਢਿੱਲੋਂ, ਆਲ ਇੰਡੀਆ ਸਟੂਡੈਂਟ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਕਾਹਲੋਂ ਅਤੇ ਸਾਬਕਾ ਫੈਡਰੇਸ਼ਨ ਆਗੂ ਕੁਲਦੀਪ ਸਿੰਘ ਕਾਹਲੋਂ, ਐਡਵੋਕੇਟ ਜਗਮੋਹਨ ਸਿੰਘ ਸੈਣੀ, ਜੋ ਕਿ ਕਿਸਾਨਾਂ ਦੇ ਬੁੱਧੀਜੀਵੀ ਫਰੰਟ (ਪਟਿਆਲਾ) ਦੇ ਪ੍ਰਧਾਨ ਵੀ ਹਨ, ਤੋਂ ਇਲਾਵਾ ਐਡਵੋਕੇਟ ਨਿਰਮਲ ਸਿੰਘ ਅਤੇ ਕਰਨਲ ਜੈਬੈਂਸ ਸਿੰਘ ਵੀ ਸ਼ਾਮਿਲ ਹਨ | ਇਸ ਮੌਕੇ ਭਾਜਪਾ ਮਹਾਂ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਦੁਸ਼ਿਅੰਤ ਗੌਤਮ ਅਤੇ ਪੰਜਾਬ ਪ੍ਰਦੇਸ਼ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਸ਼ਾਮਿਲ ਸਨ | ਇਹ ਸਿੱਖ ਸ਼ਖ਼ਸੀਅਤਾਂ ਉਸ ਵੇਲੇ ਭਾਜਪਾ ਨਾਲ ਜੁੜੀਆਂ ਹਨ ਜਦੋਂ ਤਿੰਨੋਂ ਵਿਵਾਦਿਤ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ 'ਚ ਪਾਰਟੀ ਆਗੂਆਂ ਪ੍ਰਤੀ ਕਾਫ਼ੀ ਰੋਸ ਹੈ | ਇੱਥੋਂ ਤੱਕ ਕਿ ਪੰਜਾਬ ਦੇ ਕੁਝ ਭਾਜਪਾ ਆਗੂ ਵੀ ਜਨਤਕ ਤੌਰ 'ਤੇ ਇਸ ਸਬੰਧ 'ਚ ਆਪਣੀ ਨਾਖੁਸ਼ੀ ਪ੍ਰਗਟਾ ਚੁੱਕੇ ਹਨ | ਇਸ ਮੌਕੇ 'ਤੇ ਕੇਂਦਰੀ ਮੰਤਰੀ ਸ਼ੇਖਾਵਤ ਨੇ ਅਸਿੱਧੇ ਢੰਗ ਨਾਲ ਕਿਸਾਨ ਅੰਦੋਲਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੁਝ ਲੋਕਾਂ ਨੇ ਨਿੱਜੀ ਸਵਾਰਥਾਂ ਕਾਰਨ ਸਮਾਜ 'ਚ ਵੰਡੀਆਂ ਪਾਉਣ ਦਾ ਕੰਮ ਕੀਤਾ ਹੈ | ਅੱਜ ਜਿਹੜੇ ਲੋਕ ਭਾਜਪਾ 'ਚ ਸ਼ਾਮਿਲ ਹੋਏ ਹਨ ਉਨ੍ਹਾਂ ਦਾ ਤਜਰਬਾ ਅਤੇ ਸਮਾਜਿਕ ਸਾਖ ਸਾਰੇ ਭਰਮ-ਭੁਲੇਖੇ ਦੂਰ ਕਰੇਗੀ | ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਸ਼ਾਂਤੀ ਅਤੇ ਵਿਕਾਸ ਚਾਹੁੰਦਾ ਹੈ ਅਤੇ ਅਜਿਹੀਆਂ ਸ਼ਖ਼ਸੀਅਤਾਂ ਦੇ ਪਾਰਟੀ ਨਾਲ ਜੁੜਨ ਨਾਲ ਲੋਕਾਂ ਦਾ ਭਰੋਸਾ ਵਧੇਗਾ | ਭਾਜਪਾ 'ਚ ਸ਼ਾਮਿਲ ਹੋਣ ਵਾਲੇ ਇਹ ਲੋਕ ਸਿਆਸੀ ਪਿਛੋਕੜ ਤੋਂ ਨਹੀਂ ਹਨ | ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਅਜਿਹੇ ਲੋਕਾਂ ਦੀ ਪਾਰਟੀ 'ਚ ਸ਼ਮੂਲੀਅਤ ਇਸ ਭਰਮ ਨੂੰ ਖ਼ਾਰਜ ਕਰਦੀ ਹੈ ਕਿ ਪੰਜਾਬ ਦੇ ਲੋਕ ਭਾਜਪਾ ਤੋਂ ਖ਼ਫਾ ਹਨ | ਭਾਜਪਾ ਆਗੂਆਂ ਮੁਤਾਬਿਕ ਆਉਣ ਵਾਲੇ ਦਿਨਾਂ 'ਚ ਹੋਰ ਲੋਕ ਵੀ ਪਾਰਟੀ 'ਚ ਜੁੜਨਗੇ | ਪੰਜਾਬ ਦੇ ਅਗਲੇ ਸਾਲ ਫਰਵਰੀ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ | ਇਸ ਵਾਰ ਭਾਜਪਾ ਆਪਣੇ ਰਵਾਇਤੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਚੋਣਾਂ ਲੜ ਰਿਹਾ ਹੈ | ਪਾਰਟੀ ਵਲੋਂ ਹਾਲੇ ਤੱਕ 117 ਵਿਧਾਨ ਸਭਾ ਸੀਟਾਂ 'ਤੇ ਇਕੱਲੇ ਲੜਨ ਦਾ ਐਲਾਨ ਕੀਤਾ ਹੈ ਪਰ ਭਾਜਪਾ ਨੇਤਾਵਾਂ ਵਲੋਂ ਗੱਠਜੋੜ ਦੀਆਂ ਸੰਭਾਵਨਾਵਾਂ ਤੋਂ ਇਨਕਾਰ ਨਹੀਂ ਕੀਤਾ ਜਾ ਰਿਹਾ | 2017 'ਚ ਭਾਜਪਾ ਨੇ ਸ਼੍ਰ੍ਰੋਮਣੀ ਅਕਾਲੀ ਦਲ ਨਾਲ ਮਿਲ ਕੇ ਚੋਣਾਂ ਲੜੀਆਂ ਸਨ ਅਤੇ ਭਾਜਪਾ ਨੇ 23 ਉਮੀਦਵਾਰ ਖੜ੍ਹੇ ਕੀਤੇ ਸਨ | ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਕ ਉੱਚ ਪੱਧਰੀ ਰਣਨੀਤਕ ਮੀਟਿੰਗ ਵੀ ਕੀਤੀ ਗਈ, ਜਿਸ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਜੇ.ਪੀ. ਨੱਢਾ ਅਤੇ ਸੂਬਾਈ ਆਗੂ ਸ਼ਾਮਿਲ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com