ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖਾਂ 'ਚੋਂ ਹੋਵੇਗਾ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ: ਕੇਜਰੀਵਾਲ

    ਅੰਮ੍ਰਿਤਸਰ - ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਸਪੱਸ਼ਟ ਕਰਦਿਆਂ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਮੁੱਖ ਮੰਤਰੀ ਦਾ ਚਿਹਰਾ ਜਿਥੇ ਸਿੱਖ ਸਮਾਜ 'ਚੋਂ ਹੋਵੇਗਾ ਉਥੇ ਹੀ ਸੂਬੇ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਹਾਜ਼ਰ ਸੀ। ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਪਣੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਪੰਜਾਬ ਪੁਲਿਸ ਦੇ ਸਾਬਕਾ ਚਰਚਿਤ ਆਈ. ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ 'ਤੇ ਰਸਮੀ ਸਵਾਗਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਅਜੋਕੇ ਸਮੇਂ ਦੌਰਾਨ ਪੰਜਾਬ ਬਹੁਤ ਬੁਰੇ ਦੌਰ 'ਚੋਂ ਲੰਘ ਰਿਹਾ ਹੈ, ਕਿਉਂਕਿ ਕੋਰੋਨਾ ਮਹਾਂਮਾਰੀ ਦੇ ਦੌਰ 'ਚ ਸੱਤਾਧਾਰੀ ਆਪੋ-ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ, ਸ਼੍ਰੋਮਣੀ ਅਕਾਲੀ ਦਲ (ਬਾਦਲ) ਬੇਅਦਬੀ, ਗੋਲੀ ਕਾਂਡ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਸ਼ਾਂ 'ਚ ਘਿਰਿਆ ਹੋਇਆ ਹੈ, ਜਦਕਿ ਭਾਜਪਾ ਦੇ ਆਗੂਆਂ ਨੂੰ ਪੰਜਾਬ ਦੇ ਲੋਕ ਮੁਹੱਲੇ 'ਚ ਵੀ ਵੜਨ ਨਹੀਂ ਦਿੰਦੇ। ਅਜਿਹੇ 'ਚ ਪੰਜਾਬ ਦੇ ਲੋਕਾਂ ਨੂੰ ਸਿਰਫ਼ ਆਮ ਆਦਮੀ ਪਾਰਟੀ ਤੋਂ ਹੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 70 ਸਾਲਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਰਾਜ ਕਰਨ ਦਾ ਮੌਕਾ ਦਿੱਤਾ ਹੈ, ਪਰ ਹੁਣ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਅਤੇ ਸਿਆਸੀ ਇਨਕਲਾਬ ਲਿਆਉਣ ਲਈ ਜ਼ਰੂਰ ਮੌਕਾ ਦੇਣਗੇ। ਉਹ ਰਾਜਨੀਤੀ ਕਰਨ ਲਈ ਨਹੀਂ, ਸਗੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਮਾਨਦਾਰੀ ਅਤੇ ਸੇਵਾ ਭਾਵਨਾ ਨੂੰ ਚੰਗੀ ਤਰ੍ਹਾਂ ਜਾਣਦਾ ਹੈ। ਇਸ ਮੌਕੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇਕ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ ਤਾਂ ਜੋ ਪੰਜਾਬ ਚੜ੍ਹਦੀ ਕਲਾ 'ਚ ਰਹੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ-ਨਿਰਦੇਸ਼ ਦੇ ਰਹੇ ਸਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ। ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫ਼ਰੀਦਕੋਟ ਦੀ ਅਦਾਲਤ ਵਿਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ 'ਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ 'ਤੇ ਚਲੇ ਗਏ। ਇਹ ਸਭ ਕੁਝ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਦਿੱਲੀ ਵਾਂਗ ਪੰਜਾਬ ਦੇ ਲੋਕ ਵੀ ਸੂਬੇ 'ਚ ਰਾਜਨੀਤਿਕ ਕ੍ਰਾਂਤੀ ਲਿਆਉਣਗੇ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ, ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧ ਰਾਮ, ਅਮਰਜੀਤ ਸਿੰਘ ਸੰਦੋਆ, ਜੈ ਕ੍ਰਿਸ਼ਨ ਸਿੰਘ ਰੋੜੀ, ਅਨਮੋਲ ਗਗਨ ਮਾਨ, ਅਰਵਿੰਦ ਕੇਜਰੀਵਾਲ ਦੇ ਸਲਾਹਕਾਰ ਦੀਪਕ ਬਾਲੀ, ਕੁਲਦੀਪ ਸਿੰਘ ਧਾਲੀਵਾਲ, ਮੁਨੀਸ਼ ਅਗਰਵਾਲ, ਗੁਰਭੇਜ ਸਿੰਘ ਸੰਧੂ, ਜਸਵਿੰਦਰ ਸਿੰਘ ਰੰਗਰੇਟਾ ਸਮੇਤ ਅਤੇ ਸੀਨੀਅਰ ਆਗੂ ਹਾਜ਼ਰ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com