ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪ੍ਰਧਾਨ ਮੰਤਰੀ ਦੇ ਸਿੱਖਾਂ ਨਾਲ ਸਬੰਧਾਂ ਬਾਰੇ ਛਪੀ ਕਿਤਾਬ ਵੰਡੇਗੀ ਭਾਜਪਾ

    ਜਲੰਧਰ - ਕਿਸਾਨ ਅੰਦੋਲਨ ਕਾਰਨ ਹਾਸ਼ੀਏ ’ਤੇ ਜਾ ਚੁੱਕੀ ਭਾਜਪਾ ਨੂੰ ਪਿੰਡਾਂ ਵਿਚ ਦਾਖਲ ਹੋਣਾ ਔਖਾ ਹੋਇਆ ਪਿਆ ਹੈ। ਖੇਤੀ ਬਿੱਲਾਂ ਦੇ ਵਿਰੋਧ ਕਾਰਨ ਭਾਜਪਾ ਆਗੂ ਪਿੰਡਾਂ ਵਿੱਚ ਜਾਣ ਦਾ ਹੌਸਲਾ ਨਹੀਂ ਦਿਖਾ ਰਹੇ। ਇਸ ਦਾ ਤੋੜ ਲੱਭਦਿਆਂ ਪੰਜਾਬ ਵਿਚ ਸਿਆਸੀ ਤੌਰ ’ਤੇ ਪੈਰ ਜਮਾਉਣ ’ਚ ਲੱਗੀ ਭਾਜਪਾ ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਦੀ ਸਰਕਾਰ ਦਾ ਸਿੱਖ ਭਾਈਚਾਰੇ ਨਾਲ ਖਾਸ ਰਿਸ਼ਤਾ’ ਨਾਂ ਦੀ ਕਿਤਾਬ 117 ਵਿਧਾਨ ਸਭਾ ਹਲਕਿਆਂ ਵਿੱਚ ਲੈ ਕੇ ਜਾਵੇਗੀ। ਹਰ ਹਲਕੇ ਵਿਚ 150 ਕਿਤਾਬਾਂ ਵੰਡੀਆਂ ਜਾਣਗੀਆਂ। ਇਸ ਕਿਤਾਬ ਨੂੰ ਭਾਜਪਾ ਦੇ ਆਗੂ ਸਿੱਖ ਪਰਿਵਾਰਾਂ ਤੱਕ ਪਹੁੰਚਾਉਣ ਲਈ ਹਰ ਵਿਧਾਨ ਸਭਾ ਹਲਕੇ ਨੂੰ ਚਾਰ ਜ਼ੋਨਾਂ ਵਿਚ ਵੰਡਣਗੇ ਤੇ ਹਰ ਜ਼ੋਨ ਦਾ ਇਕ ਇੰਚਾਰਜ ਬਣਾ ਕੇ ਉਸ ਨੂੰ ਕਿਤਾਬ ਵੰਡਣ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਭਾਜਪਾ ਦੇ ਸੂਬਾ ਸਕੱਤਰ ਅਰਵਿੰਦ ਮਿੱਤਲ ਨੇ ਦੱਸਿਆ ਕਿ ਇਸ ਪੁਸਤਕ ਵਿਚ ਕੇਂਦਰ ’ਚ ਪ੍ਰਧਾਨ ਮੰਤਰੀ ਹੁੰਦਿਆਂ ਹੋਇਆਂ ਭਾਜਪਾ ਸਰਕਾਰ ਵੱਲੋਂ ਸਮੁੱਚੇ ਦੇਸ਼ ਵਿਚ ਸਿੱਖ ਭਾਈਚਾਰੇ ਲਈ ਜੋ ਵਿਸ਼ੇਸ਼ ਕਦਮ ਉਠਾਏ ਗਏ ਹਨ ਉਨ੍ਹਾਂ ਦਾ ਉਚੇਚਾ ਜ਼ਿਕਰ ਕੀਤਾ ਗਿਆ ਹੈ।
    ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਈ ਐੱਫਸੀਆਰਏ ਰਜਿਸਟ੍ਰੇਸ਼ਨ ਕਰਵਾਉਣ ’ਚ ਮੁੱਖ ਭੂਮਿਕਾ ਨਿਭਾਈ ਹੈ ਗਈ ਤਾਂ ਜੋ ਵਿਦੇਸ਼ਾਂ ਵਿਚੋਂ ਸ਼੍ਰੋਮਣੀ ਕਮੇਟੀ ਨੂੰ ਫੰਡ ਆ ਸਕਣ। ਇਸੇ ਤਰ੍ਹਾਂ ਲੰਗਰ ਦੀ ਰਸਦ ’ਤੇ ਲੱਗਣ ਵਾਲੇ ਸਾਰੇ ਟੈਕਸਾਂ ਤੋਂ ਛੋਟ ਦਿੱਤੀ ਗਈ ਹੈ। ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਿਆ ਗਿਆ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਪੂਰੀ ਦੁਨੀਆਂ ਦੇ ਦੇਸ਼ਾਂ ਵਿਚ ਬਣੀਆਂ ਭਾਰਤੀ ਅੰਬੈਸੀਆਂ ਵਿਚ ਮਨਾਇਆ ਗਿਆ। ਇਸੇ ਤਰ੍ਹਾਂ ਸ੍ਰੀ ਗੁਰੂ ਗੋਬਿੰਦ ਸਿੰਘ ਦਾ 350ਵਾਂ ਪ੍ਰਕਾਸ਼ ਪੁਰਬ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਉਣ ਵਿਚ ਕੇਂਦਰ ਸਰਕਾਰ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੱਸਿਆ ਕਿ ਕਾਲੀ ਸੂਚੀ ਵਿਚੋਂ ਸਿੱਖ ਭਾਈਚਾਰੇ ਦੇ ਨਾਂ ਕੱਟੇ ਗਏ ਹਨ ਤਾਂ ਜੋ ਉਹ ਆਪਣੇ ਦੇਸ਼ ਆ ਸਕਣ ਤੇ ਆਪਣੇ ਪਰਿਵਾਰਾਂ ਨੂੰ ਮਿਲ ਸਕਣ।
    ਇਸ ਕਿਤਾਬ ਵਿਚ 1984 ਦੀ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਮੁੱਖ ਭੂਮਿਕਾ ਨਿਭਾਉਣ ਬਾਰੇ ਉਚੇਚਾ ਜ਼ਿਕਰ ਕੀਤਾ ਗਿਆ ਹੈ। ਪੰਜਾਬ ਦੀ ਖੁਸ਼ਹਾਲੀ ਨੂੰ ਵਧਾਉਣ ਵਿਚ ਹਰ ਸੰਭਵ ਪੈਕੇਜ ਦੇਣ ਅਤੇ ਇਸ ਵਿਚ ਤੇਜ਼ੀ ਲਿਆਉਣ ’ਚ ਭੂਮਿਕਾ ਨਿਭਾਉਣ, ਗੁਆਂਢੀ ਦੇਸ਼ ਪਾਕਿਸਤਾਨ ’ਚ ਰਹਿੰਦੇ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਤਾਲਮੇਲ ਵਧਾਉਣ ਅਤੇ ਜੰਮੂ ਕਸ਼ਮੀਰ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਬਾਰੇ ਜ਼ਿਕਰ ਕੀਤਾ ਗਿਆ ਹੈ। ਜਲੰਧਰ ਵਿਚ ਇਹ ਕਿਤਾਬ ਪਾਰਟੀ ਦੇ ਸ਼ਹਿਰੀ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਵਿਚ ਲੋਕ ਅਰਪਣ ਕੀਤੀ ਗਈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com