ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਕੇਂਦਰ ਸੰਜੀਦਾ ਨਹੀਂ: ਬੀਬੀ ਜਗੀਰ ਕੌਰ

    ਅੰਮ੍ਰਿਤਸਰ - ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਲਈ ਸੰਜੀਦਾ ਨਹੀਂ ਹੈ। ਉਨ੍ਹਾਂ ਇਹ ਗੱਲ ਅੱਜ ਰਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਵਿਖੇ ਲੰਗਰ ਹਾਲ ਅਤੇ ਦੀਵਾਨ ਹਾਲ ਦੀ ਸ਼ੁਰੂਆਤ ਕਰਨ ਵੇਲੇ ਕਹੀ। ਬੀਬੀ ਜਗੀਰ ਕੌਰ ਨੇ ਆਖਿਆ ਕਿ ਲੱਗਦਾ ਹੈ ਕਿ ਭਾਰਤ ਸਰਕਾਰ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਸਿਰਫ਼ ਦਿਖਾਵੇ ਵਾਸਤੇ ਖੋਲ੍ਹਿਆ ਸੀ, ਜੇ ਸਰਕਾਰ ਇਸ ਸਬੰਧੀ ਸੰਜੀਦਾ ਹੁੰਦੀ ਤਾਂ ਲੰਮੇ ਸਮੇਂ ਤੋਂ ਬੰਦ ਪਿਆ ਲਾਂਘਾ ਮੁੜ ਖੋਲ੍ਹਣ ਦੀ ਪਹਿਲਕਦਮੀ ਕਰਦੀ। ਹੁਣ ਜਦੋਂ ਧਾਰਮਿਕ ਅਸਥਾਨ ਅਤੇ ਹੋਰ ਜਨਤਕ ਥਾਵਾਂ ਖੋਲ੍ਹੀਆਂ ਜਾ ਰਹੀਆਂ ਹਨ ਤਾਂ ਕਰਤਾਰਪੁਰ ਲਾਂਘੇ ਨੂੰ ਵੀ ਖੋਲ੍ਹਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਜੁੜਿਆ ਹੋਇਆ ਹੈ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਨੂੰ ਕਈ ਵਾਰ ਪੱਤਰ ਵੀ ਲਿਖ ਚੁੱਕੀ ਹੈ ਤੇ ਇਕ ਵਾਰ ਮੁੜ ਯਾਦ ਪੱਤਰ ਭੇਜਿਆ ਜਾਵੇਗਾ।
    ਬੀਬੀ ਜਗੀਰ ਕੌਰ ਨੇ ਦੋਸ਼ ਲਾਇਆ ਕਿ ਅਕਾਲੀ ਸਰਕਾਰ ਵੇਲੇ ਬਣਾਈਆਂ ਗਈਆਂ ਵਿਰਾਸਤੀ ਯਾਦਗਾਰਾਂ ਨੂੰ ਮੌਜੂਦਾ ਸਰਕਾਰ ਵੱਲੋਂ ਅਣਦੇਖਿਆ ਕੀਤਾ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ। ਉਨ੍ਹਾਂ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵੱਲੋਂ ਸਿੱਖ ਸਿਧਾਂਤਾਂ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਰੁੱਧ ਕੀਤੇ ਗਏ ਕੂੜ ਪ੍ਰਚਾਰ ਨੂੰ ਉਨ੍ਹਾਂ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਬੰਧਕੀ ਬਲਾਕ ਦੇ ਨੀਂਹ ਪੱਥਰ ਤੋਂ ਪਰਦਾ ਵੀ ਹਟਾਇਆ। ਇਸ ਮੌਕੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਤੇ ਹਲਕਾ ਮੈਂਬਰ ਮਾਸਟਰ ਅਮਰੀਕ ਸਿੰਘ ਵਿਛੋਆ ਨੇ ਸੰਬੋਧਨ ਕੀਤਾ।
    ਇਸਤਰੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਇਸ ਵਿੱਚ ਹੋਰ ਮਿਹਨਤੀ ਬੀਬੀਆਂ ਨੂੰ ਸ਼ਾਮਲ ਕਰ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਬੀ ਸੂਰਜ ਕੌਰ ਖਿਆਲਾ ਨੂੰ ਸੀਨੀਅਰ ਮੀਤ ਪ੍ਰਧਾਨ, ਬੀਬੀ ਜਸਵਿੰਦਰ ਕੌਰ ਠੁੱਲੇਵਾਲ, ਬੀਬੀ ਪਰਮਜੀਤ ਕੌਰ ਕੱਟੂ ਅਤੇ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਅਤੇ ਬੀਬੀ ਨਛੱਤਰ ਕੌਰ ਮਾਨਸਾ ਨੂੰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com