ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਮਾਮਲੇ 'ਚ ਭਨਿਆਰੇਵਾਲਾ ਬਰੀ

    ਨੂਰਪੁਰ ਬੇਦੀ - ਰੂਪਨਗਰ ਜ਼ਿਲ੍ਹੇ ਦੇ ਪਿੰਡ ਧਮਾਣਾ ਵਿਖੇ ਸਥਿਤ ਡੇਰਾ ਭਨਿਆਰਾਵਾਲਾ ਦੇ ਸਵਰਗੀ ਮੁਖੀ ਪਿਆਰਾ ਸਿੰਘ ਭਨਿਆਰਾਵਾਲੇ ਸਮੇਤ 7 ਹੋਰ ਲੋਕਾਂ ਨੂੰ ਅੱਜ ਵਧੀਕ ਸੈਸ਼ਨ ਜੱਜ ਅੰਬਾਲਾ ਦੀ ਅਦਾਲਤ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਚੱਲ ਰਹੇ ਇਕ ਕੇਸ 'ਚੋਂ ਬਰੀ ਕਰਨ ਦਾ ਸਮਾਚਾਰ ਹੈ | ਦੱਸਣਯੋਗ ਹੈ ਕਿ ਰੂਪਨਗਰ ਜ਼ਿਲ੍ਹੇ ਦੇ ਥਾਣਾ ਮੋਰਿੰਡਾ ਅਧੀਨ ਪੈਂਦੇ ਪਿੰਡ ਰਤਨਗੜ੍ਹ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਅਗਨ ਭੇਟ ਹੋਣ ਦੇ ਮਾਮਲੇ ਵਿਚ 17 ਸਤੰਬਰ 2001 ਨੂੰ ਐਫ. ਆਈ. ਆਰ. ਨੰਬਰ 161 ਤਹਿਤ ਪਿਆਰਾ ਸਿੰਘ ਭਨਿਆਰਾ ਵਾਲੇ ਸਮੇਤ 13 ਹੋਰ ਲੋਕਾਂ ਖ਼ਿਲਾਫ਼ ਰਤਨਗੜ੍ਹ ਦੇ ਸਾਬਕਾ ਸਰਪੰਚ ਮੇਜਰ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕੀਤਾ ਗਿਆ ਸੀ | ਉਸ ਵਕਤ ਇਹ ਮਾਮਲਾ ਰੂਪਨਗਰ ਦੀ ਅਦਾਲਤ 'ਚ ਸ਼ੁਰੂ ਹੋਇਆ ਸੀ ਪਰ ਭਨਿਆਰਾ ਵਾਲੇ ਨੇ ਇਸ ਨੂੰ ਹਾਈਕੋਰਟ ਵਿਚ ਅਪੀਲ ਦਾਇਰ ਕਰਕੇ ਅੰਬਾਲਾ (ਹਰਿਆਣਾ) ਦੀ ਅਦਾਲਤ 'ਚ ਤਬਦੀਲ ਕਰਵਾਇਆ ਸੀ | ਸਾਲ 2013 ਦੌਰਾਨ ਅੰਬਾਲਾ ਦੀ ਹੇਠਲੀ ਅਦਾਲਤ ਵਲੋਂ ਭਨਿਆਰਾ ਵਾਲਾ ਸਮੇਤ ਕੁਝ ਹੋਰ ਲੋਕਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ, ਜਿਸ ਦੀ ਅਪੀਲ ਉਸ ਵਲੋਂ ਐਡੀਸ਼ਨਲ ਸੈਸ਼ਨ ਜੱਜ ਅੰਬਾਲਾ ਦੀ ਅਦਾਲਤ 'ਚ ਪਾਈ ਗਈ ਸੀ | ਇਸ ਦਾ ਫ਼ੈਸਲਾ ਅੱਜ ਐਡੀਸ਼ਨਲ ਸੈਸ਼ਨ ਜੱਜ ਅੰਬਾਲਾ ਸੰਦੀਪ ਸਿੰਘ ਵਲੋਂ ਸੁਣਾਇਆ ਗਿਆ, ਜਿਸ ਵਿਚ ਪਿਆਰਾ ਸਿੰਘ ਭਨਿਆਰਾ ਸਮੇਤ ਬਾਕੀ ਸਾਰੇ ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ | ਵਰਲਡ ਸਿੱਖ ਮਿਸ਼ਨ ਨਾਲ ਜੁੜੇ ਆਗੂ ਤੀਰਥ ਸਿੰਘ ਭਟੋਆ ਨੇ ਕਿਹਾ ਕਿ ਉਹ ਅਦਾਲਤ ਦੇ ਫ਼ੈਸਲੇ ਤੋਂ ਸੰਤੁਸ਼ਟ ਨਹੀਂ ਹਨ ਤੇ ਇਸ ਫ਼ੈਸਲੇ ਵਿਰੁੱਧ ਹਾਈਕੋਰਟ 'ਚ ਅਪੀਲ ਦਾਇਰ ਕਰਨਗੇ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com