ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦੁਨੀਆ ਭਰ ’ਚ ਤੇਜ਼ੀ ਨਾਲ ਫੈਲ ਰਿਹੈ ਕਰੋਨਾ ਦਾ ਡੈਲਟਾ ਰੂਪ: ਡਬਲਿਊਐੱਚਓ

    ਸੰਯੁਕਤ ਰਾਸ਼ਟਰ/ਜਨੇਵਾ - ਵਿਸ਼ਵ ਸਿਹਤ ਸੰਸਥਾ ਦੇ ਮੁਖੀ ਟੈਡਰੋਸ ਅਧਾਨੋਮ ਗੈਬ੍ਰੇਯੇਸਿਸ ਨੇ ਕਿਹਾ ਕਿ ਕੋਵਿਡ-19 ਦਾ ਨਵਾਂ ਰੂਪ ‘ਡੈਲਟਾ’ ਦੁਨੀਆ ਭਰ ’ਚ ਤੇਜ਼ੀ ਨਾਲ ਫੈਲ ਰਿਹਾ ਹੈ। ਉਨ੍ਹਾਂ ਚੌਕਸ ਕੀਤਾ ਕਿ ਡੈਲਟਾ ਰੂਪ ਜੋ 104 ਦੇਸ਼ਾਂ ਤੱਕ ਪਹੁੰਚ ਗਿਆ ਹੈ, ਇਸ ਦੇ ਜਲਦੀ ਹੀ ਪੂਰੀ ਦੁਨੀਆ ’ਚ ਕਰੋਨਾਵਾਇਰਸ ਦਾ ਸਭ ਤੋਂ ਖ਼ਤਰਨਾਕ ਰੂਪ ਬਣ ਜਾਣ ਦਾ ਖਦਸ਼ਾ ਹੈ।
    ਉਨ੍ਹਾਂ ਕਿਹਾ ਕਿ ਪਿਛਲਾ ਹਫ਼ਤਾ ਅਜਿਹਾ ਚੌਥਾ ਹਫ਼ਤਾ ਸੀ ਜਦੋਂ ਦੁਨੀਆ ਭਰ ’ਚ ਕੋਵਿਡ-19 ਦੇ ਕੇਸ ਵਧਣ ਦਾ ਸਿਲਸਿਲਾ ਲਗਾਤਾਰ ਜਾਰੀ ਰਿਹਾ। ਸਿਹਤ ਸੰਸਥਾ ਦੇ ਛੇ ਖੇਤਰਾਂ ’ਚੋਂ ਇੱਕ ਨੂੰ ਛੱਡ ਕੇ ਹੋਰ ਸਾਰਿਆਂ ’ਚ ਕੇਸ ਵਧੇ ਹਨ। ਉਨ੍ਹਾਂ ਕਿਹਾ ਕਿ 10 ਹਫ਼ਤਿਆਂ ਤੱਕ ਮਾਮਲਿਆਂ ’ਚ ਕਮੀ ਆਉਣ ਤੋਂ ਬਾਅਦ ਇਸ ਤਰ੍ਹਾਂ ਦੇ ਮਾਮਲੇ ਵਧਣ ਨਾਲ ਚਿੰਤਾ ਵਧ ਗਈ ਹੈ। ਸਿਹਤ ਸੰਸਥਾ ਦੇ ਡਾਇਰੈਕਟਰ ਜਨਰਲ ਨੇ ਕਿਹਾ, ‘ਨਵਾਂ ਰੂਪ ਡੈਲਟਾ ਦੁਨੀਆ ਭਰ ’ਚ ਤੇਜ਼ੀ ਨਾਲ ਫੈਲ ਰਿਹਾ ਹੈ ਜਿਸ ਨਾਲ ਲਾਗ ਦੇ ਮਾਮਲੇ ਤੇ ਉਸ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਵਧ ਰਹੀ ਹੈ। ਡੈਲਟਾ ਹੁਣ ਤੱਕ 104 ਦੇਸ਼ਾਂ ’ਚ ਫੈਲ ਚੁੱਕਾ ਹੈ ਅਤੇ ਇਸ ਦੇ ਜਲਦੀ ਹੀ ਦੁਨੀਆ ’ਚ ਸਭ ਤੋਂ ਖਤਰਨਾਕ ਰੂਪ ਬਣ ਜਾਣ ਦਾ ਖਦਸ਼ਾ ਹੈ।’
    ਆਲਮੀ ਸਿਹਤ ਸੰਸਥਾ ਦੀ ਮੁੱਖ ਵਿਗਿਆਨੀ ਸੌਮਿਆ ਸਵਾਮੀਨਾਥਨ ਨੇ ਵੱਖ ਵੱਖ ਨਿਰਮਾਤਾਵਾਂ ਵੱਲੋਂ ਤਿਆਰ ਕੋਵਿਡ-19 ਵੈਕਸੀਨਾਂ ਨੂੰ ‘ਮਿਕਸ ਤੇ ਮੈਚ’ ਨਾ ਕਰਨ ਦੀ ਸਲਾਹ ਦਿੱਤੀ ਹੈ। ਸਵਾਮੀਨਾਥਨ ਨੇ ਕਿਹਾ ਕਿ ਇਹ ‘ਖ਼ਤਰਨਾਕ ਰੁਝਾਨ’ ਸਾਬਤ ਹੋ ਸਕਦਾ ਹੈ। ਵਰਚੁਅਲੀ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸਵਾਮੀਨਾਥਨ ਨੇ ਕਿਹਾ, ‘‘ਇਹ ਖ਼ਤਰਨਕਾਕ ਰੁਝਾਨ ਹੈ। ਜੇ ਦੇਸ਼ ਦੇ ਨਾਗਰਿਕ ਹੀ ਇਹ ਫੈਸਲਾ ਲੈਣ ਲੱਗਣ ਕਿ ਕਦੋਂ ਤੇ ਕੌਣ ਦੂਜੀ, ਤੀਜੀ ਤੇ ਚੌਥੀ ਖੁਰਾਕ ਲਏਗਾ ਤਾਂ ਇਸ ਨਾਲ ਘੜਮੱਸ ਵਾਲੇ ਹਾਲਾਤ ਪੈਦਾ ਹੋਣਗੇ।’’ ਆਲਮੀ ਸੰਸਥਾ ਦੇ ਵੈਕਸੀਨਾਂ ਬਾਰੇ ਮਾਹਿਰਾਂ ਦੇ ਰਣਨੀਤਕ ਸਲਾਹਕਾਰ ਸਮੂਹ ਨੇ ਜੂਨ ਵਿੱਚ ਕਿਹਾ ਸੀ ਕਿ ਜੇਕਰ ਕਿਸੇ ਵਿਅਕਤੀ ਨੇ ਐਸਟਰਾਜ਼ੈਨੇਕਾ ਦੀ ਪਹਿਲੀ ਖੁਰਾਕ ਲਈ ਹੈ ਤੇ ਇਸ ਵੈਕਸੀਨ ਦੀ ਦੂਜੀ ਖੁਰਾਕ ਉਪਲੱਬਧ ਨਹੀਂ ਹੈ ਤਾਂ ਫਾਈਜ਼ਰ ਵੱਲੋਂ ਤਿਆਰ ਕੋਵਿਡ-19 ਵੈਕਸੀਨ ਨੂੰ ਦੂਜੀ ਖੁਰਾਕ ਵਜੋਂ ਲਿਆ ਜਾ ਸਕਦਾ ਹੈ। ਮਾਹਿਰਾਂ ਨੇ ਕਿਹਾ ਕਿ ਸੀ ਕਿ ਦੋ ਵੈਕਸੀਨਾਂ(ਐਸਟਰਾਜ਼ੈਨੇਕਾ ਤੇ ਫਾਈਜ਼ਰ) ਨੂੰ ਮਿਕਸ ਕਰਨ ਨਾਲ ਸਬੰਧਤ ਆਕਸਫੋਰਡ ਯੂਨੀਵਰਸਿਟੀ ਵੱਲੋਂ ਕੀਤੇ ਗਏ ਟਰਾਇਲਾਂ ਦੇ ਨਤੀਜਿਆਂ ਦੀ ਉਡੀਕ ਹੈ। ਮੌਡਰਨਾ ਤੇ ਨੋਵੋਵੈਕਸ ਵੈਕਸੀਨਾਂ ਨੂੰ ਮਿਕਸ ਕਰਕੇ ਲਾਉਣ ਦੇ ਟਰਾਇਲ ਵੀ ਜਾਰੀ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com