ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਰਕਾਰ ਬਣਨ 'ਤੇ ਹਿੰਦੂ ਅਤੇ ਦਲਿਤ ਭਾਈਚਾਰੇ ਦੇ ਬਣਨਗੇ 2 ਉਪ ਮੁੱਖ ਮੰਤਰੀ: ਸੁਖਬੀਰ ਸਿੰਘ ਬਾਦਲ

    ਚੰਡੀਗੜ੍ਹ - ਅਕਾਲੀ ਦਲ ਕੋਰ ਕਮੇਟੀ ਮੀਟਿੰਗ ਚੰਡੀਗੜ੍ਹ ਵਿਖੇ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਹੋਈ, ਜਿਸ ਦੌਰਾਨ ਵੱਡਾ ਐਲਾਨ ਕਰਦਿਆਂ ਪਾਰਟੀ ਪ੍ਰਧਾਨ ਨੇ ਕਿਹਾ ਕਿ ਸੂਬੇ 'ਚ ਅਕਾਲੀ-ਬਸਪਾ ਸਰਕਾਰ ਬਣਨ 'ਤੇ ਹਿੰਦੂ ਅਤੇ ਦਲਿਤ ਭਾਈਚਾਰੇ ਦੇ 2 ਉਪ ਮੁੱਖ ਮੰਤਰੀ ਬਣਾਏ ਜਾਣਗੇ | ਕੋਰ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸਰਕਾਰ ਬਣਨ 'ਤੇ ਇਕ ਉਪ ਮੱੁਖ ਮੰਤਰੀ ਹਿੰਦੂ ਭਾਈਚਾਰੇ ਅਤੇ ਦੂਜਾ ਦਲਿਤ ਭਾਈਚਾਰੇ ਵਿੱਚੋਂ ਬਣਾਇਆ ਜਾਵੇਗਾ | ਕੇਂਦਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਵਾਸਤੇ ਸੰਸਦ 'ਚ ਕੰਮ ਰੋਕੂ ਮਤਾ ਪੇਸ਼ ਕਰਨ ਦਾ ਐਲਾਨ ਵੀ ਕੀਤਾ ਗਿਆ | ਇਸ ਦੇ ਇਲਾਵਾ ਪਾਰਟੀ ਆਗੂਆਂ ਨੇ ਕਿਹਾ ਕਿ ਸੂਬੇ 'ਚ ਅਕਾਲੀ-ਬਸਪਾ ਸਰਕਾਰ ਆਉਣ 'ਤੇ ਪੰਜਾਬੀਆਂ ਨੂੰ ਸਸਤੀ ਅਤੇ 24 ਘੰਟੇ ਬਿਜਲੀ ਦੇਣ ਦਾ ਉਪਰਾਲਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਉਕਤ ਦੋਵਾਂ ਭਾਈਚਾਰਿਆਂ ਦੀ ਪ੍ਰਤੀਨਿਧਤਾ ਦੀ ਬਦੌਲਤ ਅਕਾਲੀ ਦਲ ਤੇ ਬਸਪਾ ਸਰਕਾਰ ਸੰਯੁਕਤ ਪੰਜਾਬੀ ਸੱਭਿਆਚਾਰ ਦੀ ਸਹੀ ਪ੍ਰਤੀਨਿਧ ਤੇ ਪੰਜਾਬੀ ਏਕਤਾ, ਸ਼ਾਂਤੀ ਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਵੇਗੀ, ਜਿਵੇਂ ਕਿ ਹਮੇਸ਼ਾ ਸ. ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਰਹੀ ਹੈ | ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਸੰਸਦ ਦੇ ਆਉਂਦੇ ਇਜਲਾਸ 'ਚ ਅਕਾਲੀ ਦਲ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਕੰਮ ਰੋਕੂ ਮਤਾ ਪੇਸ਼ ਕਰੇਗੀ | ਉਨ੍ਹਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਕਦਮ ਵਿਚ ਅਕਾਲੀ ਦਲ ਦਾ ਸਾਥ ਦੇ ਕੇ ਕੰਮ ਰੋਕੂ ਮਤੇ ਦੀ ਹਮਾਇਤ ਕਰਨ ਅਤੇ ਇਸ 'ਤੇ ਹਸਤਾਖ਼ਰ ਕਰਨ ਦੀ ਅਪੀਲ ਵੀ ਕੀਤੀ | ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਕਾਂਗਰਸ ਤੇ 'ਆਪ' ਨੇ ਕਾਰਵਾਈ ਦਾ ਬਾਈਕਾਟ ਕੀਤਾ ਤੇ ਸਿਰਫ਼ ਅਸੀਂ ਹੀ ਕਾਨੂੰਨਾਂ ਖ਼ਿਲਾਫ਼ ਵੋਟਿੰਗ ਵਾਸਤੇ ਡਟਣ ਲਈ ਰਹਿ ਗਏ | ਕੋਰ ਕਮੇਟੀ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪਾਰਟੀ ਪ੍ਰਧਾਨ ਨੇ ਮੀਟਿੰਗ ਦੌਰਾਨ ਕਿਹਾ ਕਿ ਬਾਹਰੀ ਤਾਕਤਾਂ ਵੱਖ-ਵੱਖ ਭਾਈਚਾਰਿਆਂ ਨੂੰ ਇਕ ਦੂਜੇ ਨਾਲ ਲੜਾ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ ਪਰ ਅਕਾਲੀ ਦਲ ਪੰਜਾਬੀਆਂ ਨੂੰ ਇਸ ਗੱਲ ਦੀ ਗਰੰਟੀ ਦਿੰਦਾ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਦੀਆਂ ਨੀਤੀਆਂ ਜਿਸ ਤਹਿਤ ਸਾਰੇ ਧਰਮਾਂ ਦਾ ਸਤਿਕਾਰ ਤੇ ਸਨਮਾਨ ਕੀਤਾ ਜਾਂਦਾ ਹੈ 'ਤੇ ਹੀ ਪਾਰਟੀ ਹਮੇਸ਼ਾ ਕੰਮ ਕਰੇਗੀ | ਇਸ ਦੌਰਾਨ ਪਾਰਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਿਚ ਹੋਰ ਰਾਜਾਂ ਦੇ ਮੁਕਾਬਲੇ ਦਲਿਤ ਭਾਈਚਾਰੇ ਦੀ ਆਬਾਦੀ ਕਿਤੇ ਜ਼ਿਆਦਾ ਹੈ ਤੇ ਇਹ ਮਹਿਸੂਸ ਕੀਤਾ ਗਿਆ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਬਹੁਤ ਜ਼ਰੂਰੀ ਹੈ | ਪੱਤਰਕਾਰਾਂ ਵਲੋਂ ਸੰਯੁਕਤ ਕਿਸਾਨ ਮੋਰਚੇ ਵਲੋਂ ਜਾਰੀ ਜਨਤਕ ਵਹਿਪ ਬਾਰੇ ਇਕ ਸਵਾਲ ਦੇ ਜਵਾਬ ਵਿਚ ਪਾਰਟੀ ਪ੍ਰਧਾਨ ਨੇ ਕਿਹਾ ਕਿ ਸਾਰਾ ਦੇਸ਼ ਜਾਣਦਾ ਹੈ ਕਿ ਜੇਕਰ ਕਿਸੇ ਪਾਰਟੀ ਨੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਸੰਸਦ ਵਿਚ ਵੋਟਿੰਗ ਹੋਣ ਵੇਲੇ ਇਨ੍ਹਾਂ ਖ਼ਿਲਾਫ਼ ਵੋਟ ਜਾਰੀ ਕਰਨ ਵਾਸਤੇ ਵਹਿਪ ਜਾਰੀ ਕੀਤੀ ਸੀ ਤਾਂ ਉਹ ਅਕਾਲੀ ਦਲ ਹੈ | ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਵੀ ਉਸ ਵੇਲੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਸੰਸਦ ਦੀ ਕਾਰਵਾਈ ਦਾ ਬਾਈਕਾਟ ਨਾ ਕਰਨ ਅਤੇ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਵੋਟਾਂ ਪਾਉਣ | ਕੋਰ ਕਮੇਟੀ ਮੀਟਿੰਗ ਵਿਚ ਬਲਵਿੰਦਰ ਸਿੰਘ ਭੂੰਦੜ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਗਮੀਤ ਸਿੰਘ ਬਰਾੜ, ਹੀਰਾ ਸਿੰਘ ਗਾਬੜੀਆ, ਬਲਦੇਵ ਸਿੰਘ ਮਾਨ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਅਵਤਾਰ ਸਿੰਘ ਹਿੱਤ ਤੇ ਮਨਜਿੰਦਰ ਸਿੰਘ ਸਿਰਸਾ ਵੀ ਸ਼ਾਮਿਲ ਸਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com