ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਦੀਆਂ ਘਟਨਾਵਾਂ ’ਤੇ ਰਾਜਨੀਤੀ ਨਾ ਕੀਤੀ ਜਾਵੇ: ਗਿਆਨੀ ਹਰਪ੍ਰੀਤ ਸਿੰਘ

    ਤਲਵੰਡੀ ਸਾਬੋ - ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿੱਚ 70 ਤੋਂ ਵੱਧ ਸਿੱਖ ਜਥੇਬੰਦੀਆਂ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਮੌਕੇ ਸਿੱਖ ਵਿਦਿਆ, ਨਵੀਂ ਪੀੜ੍ਹੀ ਦੀ ਸੰਭਾਲ, ਸਿੱਖ ਆਰਥਿਕਤਾ, ਵਿਸ਼ਵ ਸ਼ਾਂਤੀ ਲਈ ਮਿਲਵਰਤਨ, ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਮੀਡੀਆ ਦੀ ਵਰਤੋਂ, ਵਾਤਾਵਰਨ ਅਤੇ ਪ੍ਰਦੂਸ਼ਨ ਸਬੰਧੀ ਮੁੱਦੇ ਵਿਚਾਰੇ ਗਏ।
    ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਹੋਈ ਇਸ ਮੀਟਿੰਗ ਵਿੱਚ ਜਥੇਬੰਦੀਆਂ ਦੇ ਪਰਸਪਰ ਸਹਿਯੋਗ ਦੀਆਂ ਸੰਭਾਵਨਾਵਾਂ ਅਤੇ ਇਨ੍ਹਾਂ ਇਕੱਤਰਤਾਵਾਂ ਦੀ ਨਿਰੰਤਰਤਾ ਆਦਿ ਸਬੰਧੀ ਫੈਸਲੇ ਲਏ ਗਏ। ਇਸ ਦੌਰਾਨ ਸੰਸਾਰ ਭਰ ਦੀਆਂ ਸਿੰਘ ਸਭਾਵਾਂ, ਗੁਰਦੁਆਰੇ ਅਤੇ ਜਥੇਬੰਦੀਆਂ ਦੀ ਰਾਜਿਸਟ੍ਰੇਸ਼ਨ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਨਾਲ ਕਰਵਾਉਣ ਬਾਰੇ ਵੀ ਫੈਸਲਾ ਹੋਇਆ। ਮੀਟਿੰਗ ਵਿੱਚ ਸ਼ਾਮਲ ਜਥੇਬੰਦੀਆਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਜਾਂਚ ਕਰ ਰਹੀਆਂ ਏਜੰਸੀਆਂ, ਰਾਜਸੀ ਪਾਰਟੀਆਂ, ਸਾਰੀਆਂ ਪੰਥਕ ਧਿਰਾਂ ਅਤੇ ਸਰਕਾਰਾਂ ਨੂੰ ਜਾਂਚ ਸਬੰਧੀ ਕਿਸੇ ਵੀ ਤਰ੍ਹਾਂ ਦੀ ਰਾਜਨੀਤੀ ਅਤੇ ਪੱਖਪਾਤ ਨਾ ਕਰਨ ਦੀ ਅਪੀਲ ਕੀਤੀ। ਬੁਲਾਰਿਆਂ ਨੇ ਬੇਅਦਬੀ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਵੱਲੋਂ ਪੇਸ਼ ਕੀਤੇ ਚਲਾਨ ’ਚੋਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਕੱਢਣ ’ਤੇ ਵੀ ਸਰਕਾਰ ਨੂੰ ਲੰਮੇ ਹੱਥੀਂ ਲਿਆ।
    ਸ਼ਬਦ ਕੀਰਤਨ ਮਗਰੋਂ ਇਕੱਤਰਤਾ ਦੀ ਕਾਰਵਾਈ ਕੋਆਰਡੀਨੇਟਰ ਤੇ ਆਨਨੇਰੀ ਸਕੱਤਰ ਗੁਰਮੀਤ ਸਿੰਘ ਨੇ ਸ਼ੁਰੂ ਕੀਤੀ। ਇਸ ਮਗਰੋਂ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨੇ ਆਪਣੇ ਵਿਚਾਰ ਰੱਖੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਕਾਰਜਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲ ਤਖ਼ਤ ਸਾਹਿਬ ਵੱਲੋਂ ਵਿਆਪਕ ਪੰਥਕ ਹਿੱਤਾਂ ਦੀ ਪੂਰਤੀ ਦੇ ਇੱਕ ਮਹੱਤਵਪੂਰਨ ਅੰਗ ਵਜੋਂ ਦੇਖਿਆ ਜਾਵੇਗਾ। ਉਨ੍ਹਾਂ ਨਿਸ਼ਕਾਮ ਸੇਵਾ ਅਤੇ ਨਵੀਂ ਪੀੜ੍ਹੀ ਨੂੰ ਆਪਣੇ ਨਾਲ ਜੋੜਨ ਲਈ ਸਮਰਪਿਤ ਜਥੇਬੰਦੀਆਂ ਦੀ ਸ਼ਲਾਘਾ ਕੀਤੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com