ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਰਗਾੜੀ ਕਾਂਡ ਸਬੰਧੀ ਸਿਟ ਵੱਲੋਂ ਅੱਠ ਡੇਰਾ ਪ੍ਰੇਮੀਆਂ ਖ਼ਿਲਾਫ਼ ਚਲਾਨ ਪੇਸ਼

    ਫ਼ਰੀਦਕੋਟ - ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਬਰਗਾੜੀ ਬੇਅਦਬੀ ਕਾਂਡ ਵਿੱਚ ਅੱਠ ਡੇਰਾ ਪ੍ਰੇਮੀਆਂ ਖਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ। ਡੇਰਾ ਪ੍ਰੇਮੀਆਂ ਉੱਪਰ ਦੋਸ਼ ਹੈ ਕਿ ਉਹਨਾਂ ਨੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਗੁਰੂ ਗ੍ਰੰਥ ਸਾਹਿਬ ਚੋਰੀ ਕਰ ਕੇ 24 ਸਤੰਬਰ 2015 ਨੂੰ ਪਿੰਡ ਬਰਗਾੜੀ ਵਿੱਚ ਇਤਰਾਜ਼ਯੋਗ ਪੋਸਟਰ ਲਾਏ ਸਨ, ਜਿਨ੍ਹਾਂ ਵਿੱਚ ਗੁਰੂ ਗ੍ਰੰਥ ਸਾਹਿਬ ਬਾਰੇ ਇਤਰਾਜ਼ਯੋਗ ਭਾਸ਼ਾ ਵਰਤੀ ਗਈ ਸੀ। ਜਾਂਚ ਟੀਮ ਨੇ ਅੱਜ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਬਲਜੀਤ ਸਿੰਘ, ਹਰਸ਼ ਧੁਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਖ਼ਿਲਾਫ਼ ਚਲਾਨ ਪੇਸ਼ ਕੀਤਾ। ਜਾਂਚ ਟੀਮ ਨੇ ਡੇਰਾ ਸੱਚਾ ਸੌਦਾ ਦੇ ਪ੍ਰਮੁੱਖ ਆਗੂ ਮਹਿੰਦਰਪਾਲ ਬਿੱਟੂ ਖ਼ਿਲਾਫ਼ ਵੀ ਚਲਾਨ ਪੇਸ਼ ਕੀਤਾ ਹੈ। ਹਾਲਾਂਕਿ ਬਿੱਟੂ ਦਾ ਤਿੰਨ ਸਾਲ ਪਹਿਲਾਂ ਨਾਭਾ ਜੇਲ੍ਹ ਵਿੱਚ ਕਤਲ ਹੋ ਗਿਆ ਸੀ। ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੂਰੀ, ਸੰਦੀਪ ਬਰੇਟਾ ਅਤੇ ਪ੍ਰਦੀਪ ਕਲੇਰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤੇ ਜਾ ਸਕੇ ਅਤੇ ਇਹਨਾਂ ਖਿਲਾਫ਼ ਅਦਾਲਤ ਨੇ ਭਗੌੜਾ ਐਲਾਨਣ ਦੀ ਕਾਰਵਾਈ ਸ਼ੁਰੂ ਕੀਤੀ ਹੋਈ ਹੈ। ਇੱਕ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੋਸਟਰ ਦੀ ਲਿਖਾਈ ਦੇ ਮਿਲਾਣ ਸਬੰਧੀ ਪਟੀਸ਼ਨ ਰੱਦ ਕੀਤੀ ਸੀ। ਚਲਾਨ ਪੇਸ਼ ਹੋਣ ਤੋਂ ਬਾਅਦ ਜੁਡੀਸ਼ਲ ਮੈਜਿਸਟਰੇਟ ਮਿਸ ਤ੍ਰਜਨੀ ਨੇ ਇਸ ਮਾਮਲੇ ਦੀ ਸੁਣਵਾਈ 3 ਅਗਸਤ ’ਤੇ ਪਾ ਦਿੱਤੀ ਹੈ। ਉਨ੍ਹਾਂ ਨਾਲ ਹੀ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਸਾਰੇ ਮੁਲਜ਼ਮਾਂ ਨੂੰ ਇਸ ਦਿਨ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਪੇਸ਼ ਕੀਤੇ ਚਲਾਨ ਵਿੱਚ ਜਾਂਚ ਟੀਮ ਨੇ ਵਿਵਾਦਤ ਪੋਸਟਰ ਅਦਾਲਤ ਵਿੱਚ ਪੇਸ਼ ਨਹੀ ਕੀਤਾ।
    ਗੁਰੂ ਗ੍ਰੰਥ ਸਾਹਿਬ ਦੇ ਬੇਅਦਬੀ ਮਾਮਲੇ ਵਿੱਚ ਇੱਥੋਂ ਦੀ ਜੁਡੀਸ਼ਲ ਮੈਜਿਸਟਰੇਟ ਮਿਸ ਤਰਜਨੀ ਨੇ ਚਾਰ ਡੇਰਾ ਪ੍ਰੇਮੀਆਂ ਨੂੰ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ ਅਤੇ ਬਲਜੀਤ ਸਿੰਘ ਨੂੰ 16 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ। ਜਾਂਚ ਟੀਮ ਇਹਨਾਂ ਸਾਰੇ ਡੇਰਾ ਪ੍ਰੇਮੀਆਂ ਖਿਲਾਫ਼ ਅਦਾਲਤ ਵਿੱਚ ਚਲਾਨ ਵੀ ਪੇਸ਼ ਕਰ ਚੁੱਕੀ ਹੈ। ਐਡਵੋਕੇਟ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਦਾ ਬੇਅਦਬੀ ਦੀ ਘਟਨਾ ਨਾਲ ਕੋਈ ਸੰਬੰਧ ਬਾਕੀ ਨਹੀਂ ਹੈ, ਉਨ੍ਹਾਂ ਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਜ਼ਮਾਨਤ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਡੇਰਾ ਪ੍ਰੇਮੀ ਬਾਹਰ ਆਉਣ ਮਗਰੋਂ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ ਸ਼ਰਤਾਂ ਤਹਿਤ ਜ਼ਮਾਨਤ ਦੇ ਦਿੱਤੀ। ਦੱਸਣਯੋਗ ਹੈ ਕਿ 12 ਅਕਤੂਬਰ 2015 ਨੂੰ ਪਿੰਡ ਬਗਰਾੜੀ ਦੀਆਂ ਗਲੀਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੇ 150 ਫਟੇ ਹੋਏ ਪੰਨੇ ਮਿਲੇ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com