ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮਰਿਆਦਾ ਦੀ ਉਲੰਘਣਾ ਸਬੰਧੀ ਗੁਰਦੁਆਰਾ ਨਾਨਕ ਮਤਾ ਦੀ ਪ੍ਰਬੰਧਕ ਕਮੇਟੀ ਨੇ ਅਸਤੀਫਾ ਦਿੱਤਾ

    ਅੰਮ੍ਰਿਤਸਰ - ਉਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕ ਮਤਾ ਸਾਹਿਬ ਦੀ ਮਰਿਆਦਾ ਭੰਗ ਹੋਣ ਦੇ ਮਾਮਲੇ ਵਿੱਚ ਪ੍ਰਬੰਧਕ ਕਮੇਟੀ ਨੇ ਅਸਤੀਫਾ ਦੇੇ ਦਿੱਤਾ ਹੈ। ਇਸ ਮਗਰੋਂ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਗੁਰਦੁਆਰੇ ਦਾ ਪ੍ਰਬੰਧ ਚਲਾਉਣ ਲਈ ਪੰਜ ਮੈਂਬਰੀ ਆਰਜ਼ੀ ਕਮੇਟੀ ਬਣਾਈ ਹੈ।
    ਜ਼ਿਕਰਯੋਗ ਕਿ ਗੁਰਦੁਆਰਾ ਨਾਨਕ ਮਤਾ ਵਿੱਚ ਉੱਤਰਾਖੰਡ ਦੇ ਨਵੇਂ ਬਣੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦੇ ਸਵਾਗਤ ਦੌਰਾਨ ਲੜਕੀਆਂ ਕੋਲੋਂ ਨ੍ਰਿਤ ਕਰਵਾਇਆ ਗਿਆ ਸੀ। ਮੁੱਖ ਮੰਤਰੀ ਨੂੰ ਸਿਰੋਪਾ ਅਤੇ ਸ੍ਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਵੀ ਦਿੱਤਾ ਗਿਆ। ਇਸ ਮਾਮਲੇ ਦਾ ਸਿੱਖ ਸੰਗਤ ਵੱਲੋਂ ਸਖ਼ਤ ਇਤਰਾਜ਼ ਕੀਤਾ ਗਿਆ ਸੀ ਤੇ ਅਕਾਲ ਤਖਤ ਦੇ ਜਥੇਦਾਰ ਨੂੰ ਸ਼ਿਕਾਇਤ ਕੀਤੀ ਸੀ। ਇਸ ਮਗਰੋਂ ਜਥੇਦਾਰ ਨੇ ਤਿੰਨ ਮੈਂਬਰੀ ਕਮੇਟੀ ਨੂੰ ਜਾਂਚ ਲਈ ਭੇਜਿਆ ਸੀ। ਇਸ ਤਹਿਤ ਕਮੇਟੀ ਨੇ ਗੁਰਦੁਆਰਾ ਨਾਨਕ ਮਤਾ ਸਾਹਿਬ ਪਹੁੰਚ ਕੇ ਪੜਤਾਲ ਕੀਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਾਂਚ ਕਮੇਟੀ ਵਿੱਚ ਅਕਾਲ ਤਖ਼ਤ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆ ਤੇ ਇੰਚਾਰਜ ਧਾਰਮਿਕ ਪੜਤਾਲਾਂ ਅਜੀਤ ਸਿੰਘ ਸ਼ਾਮਲ ਹਨ। ਕਮੇਟੀ ਨੇ ਗੁਰਦੁਆਰਾ ਨਾਨਕ ਮਤਾ ਪੁੱਜ ਕੇ ਪ੍ਰਬੰਧਕਾਂ ਦੇ ਬਿਆਨ ਦਰਜ ਕੀਤੇ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਗੁਰਦੁਆਰੇ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਦਿੱਤੇ ਹਨ। ਇਸ ਮਗਰੋਂ ਸੰਗਤ ’ਚੋਂ ਜਰਨੈਲ ਸਿੰਘ, ਸੁਖਦੀਪ ਸਿੰਘ, ਕੁਲਦੀਪ ਸਿੰਘ, ਜਸਬੀਰ ਸਿੰਘ ਤੇ ਅਮਰਜੀਤ ਸਿੰਘ ’ਤੇ ਆਧਾਰਤ ਪੰਜ ਮੈਂਬਰੀ ਕਾਰਜਕਾਰੀ ਕਮੇਟੀ ਬਣਾ ਦਿੱਤੀ ਗਈ ਹੈ, ਜੋ ਅਗਲਾ ਹੁਕਮ ਆਉਣ ਤੱਕ ਗੁਰਦੁਆਰੇ ਦਾ ਪ੍ਰਬੰਧ ਦੇਖੇਗੀ। ਉਨਾਂ ਕਿਹਾ ਕਿ ਜਾਂਚ ਟੀਮ ਜਲਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਰਿਪੋਰਟ ਸੌਂਪੇਗੀ ਅਤੇ ਉਸ ’ਤੇ ਕਾਰਵਾਈ ਕੀਤੀ ਜਾਵੇਗੀ। ਇਸ ਮਾਮਲੇ ਨੂੰ ਸਬੰਧੀ ਉਤਰਾਖੰਡ ਦੀ ਸੰਗਤ ਵਿਚ ਵੀ ਮੌਜੂਦਾ ਪ੍ਰਬੰਧਕਾਂ ਖ਼ਿਲਾਫ਼ ਕਾਫੀ ਰੋਹ ਸੀ, ਜਿਸ ਕਾਰਨ ਨੇੜਲੇ ਇਲਾਕਿਆਂ ਤੋ ਵੱਡੀ ਗਿਣਤੀ ਵਿੱਚ ਸੰਗਤ ਉੱਥੇ ਪੁੱਜੀ ਹੋਈ ਸੀ। ਉਨ੍ਹਾਂ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com