ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਮਿਸ਼ਨ ਦੀ ਰਿਪੋਰਟ ਨੇ ਬਾਦਲਾਂ ਨੂੰ ਬੇਪਰਦ ਕੀਤਾ: ਡਾ. ਗਾਂਧੀ

    ਪਟਿਆਲਾ - ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਮਾਮਲੇ ਵਿੱਚ ਉਮਰ ਕੈਦ ਦੇ ਪਾਸ ਕੀਤੇ ਇੰਡੀਅਨ ਪੈਨਲ ਕੋਡ-2018 ਅਤੇ ਦੰਡ ਵਿਧਾਨ ਪ੍ਰਣਾਲੀ ਬਿਲ-2018 ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪਾਸ ਕੀਤਾ ਇਹ ਬਿਲ ਸਿਆਸੀ ਬਦਲਾਖੋਰੀਆਂ ਦਾ ਕਾਰਨ ਬਣੇਗਾ ਤੇ ਇਸ ਨਾਲ ਆਮ ਲੋਕਾਂ ’ਤੇ ਵੀ ਕਹਿਰ ਢਾਹੇ ਜਾਣਗੇ। ਇਸ ਨਾਲ ਧਾਰਮਿਕ ਗ੍ਰੰਥਾਂ ’ਤੇ ਅਧਿਐਨ ਕਰਨ ਤੋਂ ਵੀ ਖੋਜਕਾਰ ਡਰ ਜਾਣਗੇ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੇ ਬਾਦਲ ਦਲ ਨੂੰ ਬੇਪਰਦ ਕੀਤਾ ਹੈ।
    ਡਾ. ਗਾਂਧੀ ਨੇ ਕਿਹਾ ਕਿ ਕਈ ਲੋਕਾਂ ਨੇ ਆਪਣੇ ਘਰ ਵਿੱਚ ‘ਬਾਬਾ ਜੀ’ ਦਾ ਕਮਰਾ ਬਣਾਇਆ ਹੋਇਆ ਹੈ, ਜਿੱਥੇ ਗੁਰੂ ਗ੍ਰੰਥ ਸਾਹਿਬ ਬਿਰਾਜਮਾਨ ਹੁੰਦੇ ਹਨ। ਵਿਰੋਧੀਆਂ ਵੱਲੋਂ ਗੁਪਤ ਨਾਵਾਂ ’ਤੇ ਆਪਣੀਆਂ ਦੁਸ਼ਮਣੀਆਂ ਕੱਢਣ ਲਈ ਸ਼੍ਰੋਮਣੀ ਕਮੇਟੀ ਵਿੱਚ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ ਕਿ ਫਲਾਣੇ ਦੇ ਘਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋ ਰਹੀ ਹੈ। ਇਸ ਨਾਲ ਗੁਰੂ ਗ੍ਰੰਥ ਸਾਹਿਬ ਨੂੰ ਪਿਆਰ ਕਰਨ ਵਾਲੇ ਕਿਸੇ ਵੀ ਸਿੱਖ ਨੂੰ ਫਸਾਇਆ ਜਾ ਸਕਦਾ ਹੈ। ਇਸ ਡਰੋਂ ਲੋਕ ਆਪਣੇ ਘਰੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਉਠਾ ਦੇਣਗੇ। ਇਸੇ ਤਰ੍ਹਾਂ ਯੂਨੀਵਰਸਿਟੀਆਂ ਵਿੱਚ ਧਾਰਮਿਕ ਗ੍ਰੰਥਾਂ ਤੇ ਖੋਜਕਾਰ ਅਧਿਐਨ ਕਰਦੇ ਹਨ, ਉਹ ਇਸ ਗੱਲੋਂ ਡਰਨ ਲੱਗ ਜਾਣਗੇ ਕਿ ਕਿਤੇ ਕਿਸੇ ਵੀ ਤਰ੍ਹਾਂ ਬੇਅਦਬੀ ਨਾ ਹੋ ਜਾਵੇ। ਇਸ ਕਰਕੇ ਉਹ ਅਧਿਐਨ ਵੀ ਸਹੀ ਤਰੀਕੇ ਨਾਲ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਾਡੇ ਗ੍ਰੰਥ ਜਿੱਥੇ ਧਾਰਮਿਕ ਮਹੱਤਤਾ ਰੱਖਦੇ ਹਨ, ਉੱਥੇ ਹੀ ਉਹ ਅਧਿਐਨ ਕਰਨ ਦੇ ਵੀ ਬਹੁਤ ਅਜ਼ੀਮ ਸੋਮੇ ਹਨ। ਇਸ ਕਰਕੇ ਉਮਰ ਕੈਦ ਵਰਗੀ ਸਜ਼ਾ ਦੇਣਾ ਅੱਜ ਦੇ ਵਿਗਿਆਨਕ ਯੁੱਗ ਵਿੱਚ ਕੋਈ ਚੰਗਾ ਸੁਨੇਹਾ ਨਹੀਂ।
    ਡਾ. ਗਾਂਧੀ ਨੇ ਕਿਹਾ ਕਿ ਕੱਲ੍ਹ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ’ਤੇ ਕਾਫ਼ੀ ਚਰਚਾ ਹੋਈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਉੱਥੇ ਠਹਿਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜੋ ਰਿਪੋਰਟ ਵਿੱਚ ਆਇਆ ਹੈ, ਉਹ ਬੜਾ ਹੀ ਗੰਭੀਰ ਮੁੱਦਾ ਹੈ। ਉਨ੍ਹਾਂ ਕਿਹਾ ਕਿ ਬਾਦਲ ਸਰਕਾਰ ਨੇ ਕਿਸੇ ਵੀ ਵਿਅਕਤੀ ਨੂੰ ਸਜ਼ਾ ਨਹੀਂ ਸੀ ਦਿੱਤੀ, ਪਰ ਹੁਣ ਜਾਂਚ ਵਿੱਚ ਖ਼ਦਸ਼ਾ ਹੈ ਕਿ ਡੇਰੇ ਸਿਰਸੇ ਨੂੰ ਮੰਨਣ ਵਾਲਿਆਂ ’ਤੇ ਵੀ ਜੁਰਮ ਢਾਹੇ ਜਾਣਗੇ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com