ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਾਬਾ ਹਰਨਾਮ ਸਿੰਘ ਖ਼ਾਲਸਾ ਬੇਅਦਬੀਆਂ ਵਿਚ ਬਾਦਲੀ ਭੂਮਿਕਾ ਬਾਰੇ ਸਥਿੱਤੀ ਸਪਸ਼ਟ ਕਰਨ : ਮਾਨ

    ਬਠਿੰਡਾ - ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਇੱਥੇ ਆਖਿਆ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੇ ਸੱਚ ਉਜਾਗਰ ਕਰ ਦਿੱਤਾ ਹੈ, ਜਿਸ ਕਰਕੇ ਹੁਣ ਅਕਾਲੀਆਂ ਨੂੰ ਲੋਕ ਪਿੰਡਾਂ ਵਿੱਚ ਵੜਨ ਨਹੀਂ ਦੇਣਗੇ ਅਤੇ ਅਕਾਲੀ ਦਲ (ਬਾਦਲ) ਦੀ ਹੋਂਦ ਖਤਰੇ ਵਿੱਚ ਪੈ ਗਈ ਹੈ। ਉਨ੍ਹਾਂ ਆਖਿਆ ਕਿ ਬੇਅਦਬੀ ਦੀਆਂ ਘਟਨਾਵਾਂ ਕਰਕੇ ਲੋਕਾਂ ਵਿੱਚ ਰੋਸ ਹੈ ਅਤੇ ਹੁਣ ਸੱਚ ਸਾਹਮਣੇ ਆਉਣ ਕਰਕੇ ਲੋਕਾਂ ਦਾ ਰੋਸ ਅਕਾਲੀਆਂ ਪ੍ਰਤੀ ਹੋਰ ਵਧ ਗਿਆ ਹੈ।
    ਉਨ੍ਹਾਂ ਇੱਥੇ ਮੀਡੀਆ ਨਾਲ ਗੱਲ ਕਰਦੇ ਹੋਏ ਆਖਿਆ ਕਿ ਅਕਾਲੀ ਦਲ (ਬਾਦਲ) ਦੇ ਲੀਡਰਾਂ ਲਈ ਹੁਣ ਹਾਲਾਤ ਸੁਖਾਵੇਂ ਨਹੀਂ ਹਨ। ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਮਸ਼ਵਰਾ ਦਿੱਤਾ ਕਿ ਉਹ ਬਾਦਲਾਂ ਦੇ ਲੀਡਰਾਂ, ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਅਤੇ ਮੈਨੇਜਰਾਂ ਨੂੰ ਫ਼ੌਰੀ ਜ਼ੈੱਡ ਪਲੱਸ ਸੁਰੱਖਿਆ ਦੇਣ ਅਤੇ ਬਾਦਲਾਂ ਦੀ ਖ਼ੁਦ ਦੀ ਸੁਰੱਖਿਆ ਲਈ ਅਰਧ ਸੈਨਿਕ ਬਲ ਲਾਏ ਜਾਣ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਤਹਿਤ ਵਿਦੇਸ਼ਾਂ ਵਿੱਚ ਚੱਲਦੇ ਗੁਰਧਾਮਾਂ ਦੀ ਸੁਰੱਖਿਆ ਵਧਾਈ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਕਾਂਗਰਸ ਅਤੇ ‘ਆਪ’ ਤੋਂ ਮਾਰ ਖਾਣੀ ਪਈ ਹੈ, ਜਿਸ ਕਰਕੇ ਅਕਾਲੀ ਵਿਧਾਇਕ ਵਿਧਾਨ ਸਭਾ ਦਾ ਮੈਦਾਨ ਹੀ ਛੱਡ ਕੇ ਭੱਜ ਆਏ। ਮਾਨ ਨੇ ਆਖਿਆ ਕਿ ਬਾਦਲ ਤੇ ਮਜੀਠੀਆ ਪਰਿਵਾਰ ਹੁਣ ਨਵੇਂ ਹਾਲਾਤ ਵਿੱਚ ਵਿਦੇਸ਼ ਉਡਾਰੀ ਮਾਰ ਸਕਦੇ ਹਨ, ਜਿਸ ਕਰਕੇ ਸਰਕਾਰ ਫ਼ੌਰੀ ਤੌਰ ’ਤੇ ਬਾਦਲ ਤੇ ਮਜੀਠੀਆ ਪਰਵਾਰ ਦੇ ਪਾਸਪੋਰਟ ਜ਼ਬਤ ਕਰੇ। ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਭਾਈ ਹਰਨਾਮ ਸਿੰਘ ਖ਼ਾਲਸਾ ਨੂੰ ਵੀ ਸਪਸ਼ਟ ਕਰਨ ਵਾਸਤੇ ਆਖਿਆ ਕਿ ਉਹ (ਹਰਨਾਮ ਸਿੰਘ) ਬੇਅਦਬੀ ਕਰਨ ਵਾਲੇ ਮੁਲਜ਼ਮਾਂ ਦੇ ਨਾਲ ਹਨ ਜਾਂ ਗੁਰੂ ਦੇ ਨਾਲ ਹਨ। ਉਨ੍ਹਾਂ ਆਖਿਆ ਕਿ ਦਿਨਾਂ ਵਿੱਚ ਹੀ ਬਾਦਲ ਪਰਿਵਾਰ ਕਰੋੜਾਂ ਦੀ ਸੰਪਤੀ ਦਾ ਕਿਵੇਂ ਮਾਲਕ ਬਣ ਗਿਆ। ਉਨ੍ਹਾਂ ਆਖਿਆ ਕਿ ਜੇਕਰ ਕੈਪਟਨ ਸਰਕਾਰ ਨੇ ਹੁਣ ਵੀ ਇਸ ਮਾਮਲੇ ਵਿੱਚ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਸਾਫ਼ ਹੋਵੇਗਾ ਕਿ ਕੈਪਟਨ ਅਮਰਿੰਦਰ ਹਾਲੇ ਵੀ ਬਾਦਲਾਂ ਦਾ ਪੱਖ ਪੂਰ ਰਿਹਾ ਹੈ। ਮਾਨ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਾਂ ਦਾ ਸਮਾਜਿਕ ਬਾਈਕਾਟ ਕਰਨ। ਉਨ੍ਹਾਂ ਅਫ਼ਸੋਸ ਜ਼ਾਹਿਰ ਕੀਤਾ ਕਿ ਮੌੜ ਬੰਬ ਕਾਂਡ ਦੀ ਜਾਂਚ ਹਾਲੇ ਤੱਕ ਸਰਕਾਰ ਨੇ ਕਿਸੇ ਤਣ ਪਤਣ ਨਹੀਂ ਲਾਈ ਹੈ। ਸ੍ਰੀ ਮਾਨ ਨੇ ਨਵਜੋਤ ਸਿੱਧੂ ਵੱਲੋਂ ਸੁਖਜਿੰਦਰ ਰੰਧਾਵਾ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲੜਨ ਦੀ ਅਗਵਾਈ ਕਰਨ ਦੇ ਸੱਦੇ ਦਾ ਸਵਾਗਤ ਕੀਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com