ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ਨੂੰ ਖਾਨਾਜੰਗੀ ਵੱਲ ਧੱਕਿਆ ਜਾ ਰਿਹੈ: ਜਥੇਦਾਰ ਹਰਪ੍ਰੀਤ ਸਿੰਘ

    ਸੰਗਰੂਰ - ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਗੁਰਦੁਆਰਾ ਕੈਂਬੋਵਾਲ ਸਾਹਿਬ ਵਿੱਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਹਾਜ਼ਰ ਸਨ। ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਤ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਮਗਰੋਂ ਕਿਹਾ ਕਿ ਪੰਜਾਬ ਨੂੰ ਖਾਨਾਜੰਗੀ ਵਾਲੇ ਪਾਸੇ ਧੱਕਿਆ ਜਾ ਰਿਹਾ ਹੈ। ਪੰਜਾਬ ਵਿਚ ਗਵਰਨਰੀ ਰਾਜ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ। ਕੇਂਦਰ ਵੱਲੋਂ ਕਿਸਾਨਾਂ ਦਾ ਕਿਸਾਨਾਂ ਨਾਲ ਹੀ ਟਕਰਾਅ ਕਰਾਉਣ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ’ਚ ਧਰਮ ਅਤੇ ਸਿਆਸਤ ਦਾ ਬਹੁਤ ਵਧੀਆ ਸੁਮੇਲ ਹੈ। ਸਿਆਸਤ ਧਰਮ ਤੋਂ ਉਪਰ ਨਹੀਂ ਹੈ ਸਗੋਂ ਧਰਮ ਉਪਰ ਹੈ ਪਰ ਸਾਡੀਆਂ ਖੁਦਗਰਜ਼ੀਆਂ ਅਤੇ ਲਾਲਸਾਵਾਂ ਵੱਲੋਂ ਸਿਆਸਤ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੇ ਹਰ ਸੰਘਰਸ਼ ਵਿਚ ਕਿਸਾਨਾਂ ਦੇ ਹੱਕਾਂ ’ਤੇ ਪਹਿਰਾ ਦਿੱਤਾ ਹੈ ਜਿਸ ਦੀ ਮਿਸਾਲ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਲੜੇ ਗਏ ਮੋਰਚਿਆਂ ਤੋਂ ਮਿਲਦੀ ਹੈ। ਸੰਤ ਲੌਂਗੋਵਾਲ ਵਰਗੇ ਦਰਵੇਸ਼ ਆਗੂ ਦੇ ਸ਼ਰਧਾਂਜਲੀ ਸਮਾਗਮ ਵਿਚ ਕਿਸਾਨਾਂ ਵੱਲੋਂ ਕੀਤਾ ਵਿਰੋਧ ਸਹੀ ਨਹੀਂ ਹੈ। ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੇ ਘਰਾਣਿਆਂ ਦੇ ਦਬਾਅ ਹੇਠ ਆ ਕੇ ਕਿਸਾਨਾਂ ਅਤੇ ਸਿੱਖ ਸੰਗਤ ਵਿਚਕਾਰ ਤਰੇੜਾਂ ਪੈਦਾ ਕਰਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਜਿਸ ਤੋਂ ਸਮੁੱਚੀ ਸੰਗਤ ਨੂੰ ਸੁਚੇਤ ਰਹਿਣ ਦੀ ਲੋੜ ਹੈ।
    ਇਸ ਮੌਕੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਸਾਬਕਾ ਸੰਸਦੀ ਸਕੱਤਰ ਬਲਵੀਰ ਸਿੰਘ ਘੁਨਸ, ਸਾਬਕਾ ਮੰਤਰੀ ਇਕਰਾਮ ਬੱਗੇ ਖਾਂ, ਸਿਮਰਪ੍ਰਤਾਪ ਸਿੰਘ ਬਰਨਾਲਾ ਸ਼ਾਮਲ ਸਨ।
    ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਗੁਰਦੁਆਰਾ ਸਾਹਿਬ ਭਾਈ ਮਨੀ ਸਿੰਘ ਵਿੱਚ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 36ਵੀਂ ਬਰਸੀ ਮੌਕੇ ਸ਼ਹੀਦੀ ਸਮਾਗਮ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਦੌਰਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੀ ਜਿੱਤ ਲਈ ਸੰਗਤ ਰੂਪੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਮੌਜੂਦਾ ਸਮੇਂ ਸੰਤਾਂ ਦੀ ਸੋਚ ਮੁਤਾਬਕ ਅਸਲੀ ਸੋਚ ਦੇ ਅਕਾਲੀ ਦਲ ਨੂੰ ਅੱਗੇ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਸ਼ੁਰੂ ਤੋਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਦਾ ਆ ਰਿਹਾ ਹੈ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ, ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਤੇਜਿੰਦਰਪਾਲ ਸਿੰਘ ਸੰਧੂ, ਰਣਧੀਰ ਸਿੰਘ ਰੱਖੜਾ, ਸਾਬਕਾ ਮੰਤਰੀ ਅਬਦੁਲ ਗੁਫ਼ਾਰ, ਅਜੀਤ ਸਿੰਘ ਚੰਦੂਰਾਈਆਂ ਮੌਜੂਦ ਸਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com