ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਤਾਲਿਬਾਨ ਦੇ ਹੱਥ ਅਤਿ ਆਧੁਨਿਕ ਅਮਰੀਕੀ ਹਥਿਆਰਾਂ ਦਾ ਭੰਡਾਰ ਲੱਗਿਆ

    ਅੰਮਿ੍ਤਸਰ - ਅਫ਼ਗਾਨਿਸਤਾਨ 'ਤੇ ਕਬਜ਼ਾ ਕਰਨ ਉਪਰੰਤ ਤਾਲਿਬਾਨ ਨੇ ਹੁਣ ਵਿਦੇਸ਼ੀ ਕੂਟਨੀਤਕ ਮਿਸ਼ਨਾਂ ਨੂੰ ਵੀ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਤਾਲਿਬਾਨੀ ਅੱਤਵਾਦੀ ਕੰਧਾਰ ਤੇ ਹੇਰਾਤ ਪ੍ਰਾਂਤਾਂ 'ਚ ਖਾਲੀ ਕੀਤੇ ਗਏ ਭਾਰਤੀ ਕੌਂਸਲੇਟ 'ਚ ਦਾਖਲ ਹੋਏ ਤੇ ਉਨ੍ਹਾਂ ਉਥੇ ਸਰਕਾਰੀ ਦਸਤਾਵੇਜ਼ਾਂ ਤੇ ਕੰਪਿਊਟਰਾਂ ਦੀ ਛਾਣਬੀਨ ਕੀਤੀ | ਇਸ ਤੋਂ ਬਾਅਦ ਉਹ ਕੌਂਸਲੇਟ 'ਚ ਖੜੇ ਭਾਰਤੀ ਬੁਲੇਟ ਪਰੂਫ ਵਾਹਨ ਤੇ ਕੁਝ ਦਸਤਾਵੇਜ਼ਾਂ ਨੂੰ ਆਪਣੇ ਨਾਲ ਲੈ ਗਏ | ਭਾਰਤੀ ਕੌਂਸਲੇਟ 'ਚ ਦਾਖਲ ਹੋਣ ਦੇ ਨਾਲ ਹੀ ਤਾਲਿਬਾਨ ਅੱਤਵਾਦੀਆਂ ਨੇ ਨੇੜਲੇ ਘਰਾਂ 'ਚ ਛਾਪੇਮਾਰੀ ਕਰਕੇ ਅਫ਼ਗਾਨ ਸੈਨਿਕਾਂ ਬਾਰੇ ਜਾਣਕਾਰੀ ਇਕੱਠੀ ਕਰਨ ਦੀ ਵੀ ਕੋਸ਼ਿਸ਼ ਕੀਤੀ | ਇਹ ਵੀ ਜਾਣਕਾਰੀ ਮਿਲੀ ਹੈ ਕਿ ਤਾਲਿਬਾਨ ਦੇ ਹੱਥ ਅਤਿ ਆਧੁਨਿਕ ਅਮਰੀਕੀ ਹਥਿਆਰਾਂ ਦਾ ਭੰਡਾਰ ਲੱਗਾ ਹੈ, ਜਿਸ ਨੇ ਅਮਰੀਕਾ ਅਤੇ ਬਾਕੀ ਮੁਲਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ | ਹਥਿਆਰ ਅਤੇ ਫ਼ੌਜੀ ਉਪਕਰਣ ਤਾਲਿਬਾਨ ਨੇ ਅਫ਼ਗਾਨਿਸਤਾਨ 'ਤੇ ਕਬਜ਼ੇ ਤੋਂ ਬਾਅਦ ਅਫ਼ਗਾਨ ਫ਼ੌਜ ਤੋਂ ਪ੍ਰਾਪਤ ਕੀਤੇ ਹਨ | ਇਨ੍ਹਾਂ 'ਚ 7 ਬਿਲਕੁਲ ਨਵੇਂ ਹਮਲਾਵਰ ਹੈਲੀਕਾਪਟਰ ਵੀ ਸ਼ਾਮਿਲ ਹਨ, ਜੋ ਸਿਰਫ਼ ਇਕ ਮਹੀਨਾ ਪਹਿਲਾਂ ਅਮਰੀਕਾ ਵਲੋਂ ਅਫ਼ਗਾਨਿਸਤਾਨ ਨੂੰ ਭੇਜੇ ਗਏ ਸਨ | ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਨੂੰ ਅਫ਼ਗਾਨ ਹਵਾਈ ਸੈਨਾ ਦੇ 40 ਆਧੁਨਿਕ ਜਹਾਜ਼, ਹੈਲੀਕਾਪਟਰ ਤੇ ਡਰੋਨ ਪ੍ਰਾਪਤ ਹੋਏ ਹਨ | ਇਨ੍ਹਾਂ ਤੋਂ ਇਲਾਵਾ ਤਾਲਿਬਾਨ ਨੂੰ ਦੋ ਹਜ਼ਾਰ ਬਖਤਰਬੰਦ ਵਾਹਨ ਵੀ ਮਿਲੇ ਹਨ, ਜਿਨ੍ਹਾਂ 'ਚ ਅਜਿਹੇ ਵਾਹਨ ਵੀ ਸ਼ਾਮਲ ਹਨ, ਜੋ ਹਰ ਤਰ੍ਹਾਂ ਦੇ ਹਮਲੇ ਤੋਂ ਬਚਾਅ ਕਰਨ ਦੇ ਸਮਰੱਥ ਹਨ | ਉੱਧਰ, ਤਾਲਿਬਾਨ ਦੇ ਦੇਸ਼ 'ਤੇ ਕਾਬਜ਼ ਹੋਣ ਤੋਂ ਬਾਅਦ ਅਫ਼ਗਾਨਿਸਤਾਨ ਦੇ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ ਤੇ ਅਫ਼ਗਾਨ ਨਾਗਰਿਕਾਂ 'ਚ ਤਾਲਿਬਾਨ ਪ੍ਰਤੀ ਗੁੱਸਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਤਾਲਿਬਾਨ ਵਿਰੁੱਧ ਵੱਡੀ ਗਿਣਤੀ 'ਚ ਲਗਪਗ ਸਾਰੇ ਸ਼ਹਿਰਾਂ 'ਚ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਲੋਕ ਤਾਲਿਬਾਨ ਨੂੰ ਖੁੱਲ੍ਹ ਕੇ ਚੁਣੌਤੀ ਵੀ ਦੇ ਰਹੇ ਹਨ | ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਕਿਹਾ ਹੈ ਕਿ ਉਹ ਉਨ੍ਹਾਂ 22 ਹਜ਼ਾਰ ਅਫ਼ਗਾਨ ਨਾਗਰਿਕਾਂ ਨੂੰ ਅਫ਼ਗਾਨਿਸਤਾਨ ਤੋਂ ਸੁਰੱਖਿਅਤ ਢੰਗ ਨਾਲ ਕੱਢਣਗੇ, ਜੋ ਖ਼ਤਰਾ ਚੁੱਕ ਕੇ ਹੁਣ ਤੱਕ ਅਮਰੀਕੀ ਸਰਕਾਰ ਦੀ ਮਦਦ ਕਰਦੇ ਆਏ ਹਨ | ਇਨ੍ਹਾਂ 'ਚੋਂ ਬਹੁਤੇ ਅਫ਼ਗਾਨ ਨਾਗਰਿਕ ਤਾਲਿਬਾਨ ਦੇ ਵਿਰੋਧ ਕਾਰਨ ਵੱਖ-ਵੱਖ ਸੂਬਿਆਂ 'ਚ ਫਸੇ ਹੋਏ ਹਨ ਤੇ ਅਜੇ ਵੀ ਕਾਬੁਲ ਨਹੀਂ ਪਹੁੰਚ ਸਕੇ ਹਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com