ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਮਰੀਕਾ ਨੇ ਸਾਜ਼ਿਸ਼ਘਾੜੇ ਨੂੰ ਡਰੋਨ ਹਮਲੇ ’ਚ ਮਾਰ ਕੇ ਲਿਆ ਬਦਲਾ

    ਵਾਸ਼ਿੰਗਟਨ - ਅਮਰੀਕਾ ਨੇ ਅਫ਼ਗਾਨਿਸਤਾਨ ਦੇ ਨਾਂਗਹਾਰ ਸੂਬੇ ’ਚ ਡਰੋਨ ਹਮਲਾ ਕਰਕੇ ਇਸਲਾਮਿਕ ਸਟੇਟ ਖੁਰਾਸਾਨ ਦੇ ਦਹਿਸ਼ਤਗਰਦ ਨੂੰ ਮਾਰ ਮੁਕਾਇਆ ਹੈ ਜਿਸ ਬਾਰੇ ਮੰਨਿਆ ਜਾ ਰਿਹਾ ਹੈ ਕਿ ਉਸ ਨੇ ਕਾਬੁਲ ਦੇ ਹਵਾਈ ਅੱਡੇ ਉਪਰ ਹੋਏ ਹਮਲੇ ਦੀ ਸਾਜ਼ਿਸ਼ ਘੜੀ ਸੀ। ਰਾਸ਼ਟਰਪਤੀ ਜੋਅ ਬਾਇਡਨ ਵੱਲੋਂ ਹਮਲੇ ਦਾ ਬਦਲਾ ਲੈਣ ਦੇ ਕੀਤੇ ਵਾਅਦੇ ਦੇ ਇਕ ਦਿਨ ਅੰਦਰ ਹੀ ਇਹ ਹਵਾਈ ਹਮਲਾ ਕੀਤਾ ਗਿਆ ਹੈ। ਉਧਰ ਬਾਇਡਨ ਦੀ ਕੌਮੀ ਸੁਰੱਖਿਆ ਟੀਮ ਨੇ ਕਿਹਾ ਹੈ ਕਿ ਕਾਬੁਲ ’ਚ ਇਕ ਹੋਰ ਦਹਿਸ਼ਤੀ ਹਮਲਾ ਹੋ ਸਕਦਾ ਹੈ। ਵ੍ਹਾਈਟ ਹਾਊਸ ਦੇ ਇਕ ਅਧਿਕਾਰੀ ਮੁਤਾਬਕ ਕਾਬੁਲ ’ਚੋਂ ਲੋਕਾਂ ਨੂੰ ਕੱਢਣ ਦਾ ਮਿਸ਼ਨ ਅਗਲੇ ਕੁਝ ਦਿਨਾਂ ਲਈ ਬਹੁਤ ਖ਼ਤਰਨਾਕ ਸਾਬਿਤ ਹੋ ਸਕਦਾ ਹੈ। ਕਾਬੁਲ ’ਚ ਹੋਏ ਧਮਾਕਿਆਂ ਦੌਰਾਨ 13 ਅਮਰੀਕੀ ਸੈਨਿਕਾਂ ਸਮੇਤ 183 ਵਿਅਕਤੀ ਹਲਾਕ ਹੋ ਗਏ ਸਨ। ਇਲਾਮਿਕ ਸਟੇਸਟ ਖੁਰਾਸਾਨ ਨੇ ਕਾਬੁਲ ਦੇ ਹਾਮਿਦ ਕਰਜ਼ਾਈ ਕੌਮਾਂਤਰੀ ਹਵਾਈ ਅੱਡੇ ’ਤੇ ਹੋਏ ਹਮਲੇ ਦੀ ਜ਼ਿੰਮੇਵਾਰੀ ਕਬੂਲੀ ਸੀ। ਅਮਰੀਕੀ ਸੈਂਟਰਲ ਕਮਾਂਡ ਦੇ ਤਰਜਮਾਨ ਕੈਪਟਨ ਬਿਲ ਅਰਬਨ ਨੇ ਦੱਸਿਆ ਕਿ ਅਮਰੀਕੀ ਫ਼ੌਜ ਨੇ ਮਨੁੱਖ ਰਹਿਤ ਵਾਹਨ ਰਾਹੀਂ ਹਮਲਾ ਕਰਕੇ ਆਪਣੇ ‘ਨਿਸ਼ਾਨੇ’ ਨੂੰ ਫੁੰਡ ਲਿਆ ਹੈ। ਉਸ ਨੇ ਦਾਅਵਾ ਕੀਤਾ ਕਿ ਡਰੋਨ ਹਮਲੇ ’ਚ ਆਮ ਨਾਗਰਿਕਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਪੱਤਰਕਾਰ ਵਾਰਤਾ ਦੌਰਾਨ ਕਿਹਾ ਕਿ ਬਾਇਡਨ ਨੇ ਕੱਲ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਹਮਲੇ ਦੇ ਜ਼ਿੰਮੇਵਾਰ ਲੋਕਾਂ ਨੂੰ ਜ਼ਿਊਂਦਾ ਨਹੀਂ ਛੱਡਣਾ ਚਾਹੁੰਦੇ ਹਨ। ਡਰੋਨ ਰਾਹੀਂ ਕੀਤੇ ਗਏ ਹਮਲੇ ਅਤੇ ਕਾਬੁਲ ਦੇ ਹਾਲਾਤ ਬਾਰੇ ਕੌਮੀ ਸੁਰੱਖਿਆ ਟੀਮ ਨੇ ਰਾਸ਼ਟਰਪਤੀ ਨੂੰ ਜਾਣਕਾਰੀ ਦਿੱਤੀ। ਇਸ ਮੌਕੇ ਚੋਟੀ ਦੇ ਕਮਾਂਡਰਾਂ ਅਤੇ ਕੂਟਨੀਤਕਾਂ ਸਮੇਤ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਵੀਡੀਓ ਕਾਨਫਰੰਸ ਰਾਹੀਂ ਹਾਜ਼ਰੀ ਭਰੀ। ਉਨ੍ਹਾਂ ਦੱਸਿਆ ਕਿ ਔਖੇ ਹਾਲਾਤ ਦਰਮਿਆਨ ਅਮਰੀਕੀ ਫ਼ੌਜੀ ਲੋਕਾਂ ਨੂੰ ਕੱਢਣ ਦੇ ਇਤਿਹਾਸਕ ਅਪਰੇਸ਼ਨ ਨੂੰ ਅੰਜਾਮ ਦੇ ਰਹੇ ਹਨ। ਅਧਿਕਾਰੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਨੂੰ ਨਿਰਦੇਸ਼ ਦਿੱਤੇ ਕਿ ਉਹ ਅਮਰੀਕੀ ਫ਼ੌਜ ਦੇ ਹਟਣ ਬਾਅਦ ਵੀ ਕੂਟਨੀਤਕ ਕੋਸ਼ਿਸ਼ਾਂ ਜਾਰੀ ਰੱਖ ਕੇ ਅਮਰੀਕੀ ਨਾਗਰਿਕਾਂ ਅਤੇ ਅਫ਼ਗਾਨਾਂ ਨੂੰ ਕੱਢਣ ਦੇ ਯਤਨ ਜਾਰੀ ਰੱਖਣ। ਉਧਰ, ਤਾਲਿਬਾਨ ਨੇ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਦਾ ਕੰਟਰੋਲ ਆਪਣੇ ਹੱਥ ਵਿੱਚ ਲੈਣ ਲਈ ਇਸ ਨੂੰ ਸੀਲ ਕਰ ਦਿੱਤਾ ਹੈ। ਵਿਦੇਸ਼ੀ ਨਾਗਰਿਕਾਂ ਨੂੰ ਅਫ਼ਗਾਨਿਸਤਾਨ ’ਚੋਂ ਕੱਢਣ ਲਈ ਉਡਾਣਾਂ ਦੀ ਗਿਣਤੀ ਵੀ ਘਟਦੀ ਜਾ ਰਹੀ ਹੈ।
    ਤਾਲਿਬਾਨ ਨੇ ਦਹਿਸ਼ਤੀ ਜਥੇਬੰਦੀ ਇਸਲਾਮਿਕ ਸਟੇਟ ’ਤੇ ਅਮਰੀਕਾ ਦੇ ਡਰੋਨ ਹਮਲੇ ਦੀ ਨਿਖੇਧੀ ਕੀਤੀ ਹੈ। ਤਾਲਿਬਾਨ ਦੇ ਬੁਲਾਰੇ ਨੇ ਕਿਹਾ ਕਿ ਇਹ ਹਮਲਾ ਸਿੱਧੇ ਤੌਰ ਤੇ ਅਫਗਾਨੀ ਖਿੱਤੇ ’ਤੇ ਹਮਲਾ ਹੈ। ਜ਼ਬੀਉਲਾ ਮੁਜਾਹਿਦ ਨੇ ਕਿਹਾ ਕਿ ਅਮਰੀਕੀ ਫੌਜਾਂ ਦੇ ਜਾਣ ਤੋਂ ਬਾਅਦ ਤਾਲਿਬਾਨ ਵਲੋਂ ਕਾਬੁਲ ਦੇ ਹਵਾਈ ਅੱਡੇ ਨੂੰ ਜਲਦੀ ਹੀ ਪੂਰੇ ਕਬਜ਼ੇ ਹੇਠ ਲੈ ਲਿਆ ਜਾਵੇਗਾ ਤੇ ਜਲਦੀ ਹੀ ਪੂਰੀ ਕੈਬਨਿਟ ਦਾ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਮੁੱਖ ਸੰਸਥਾਨਾਂ ਨੂੰ ਚਲਾਉਣ ਲਈ ਨਿਯੁਕਤੀਆਂ ਕਰ ਦਿੱਤੀਆਂ ਗਈਆਂ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com