ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਅਮਰੀਕਾ ਵੱਲੋਂ ਫਿਦਾਈਨ ਦੇ ਵਾਹਨ ਉੱਤੇ ਹਵਾਈ ਹਮਲਾ

    ਕਾਬੁਲ - ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਉਣ ਦੀ ਤਾਕ ’ਚ ਫਿਦਾਈਨਾਂ ਦੇ ਵਾਹਨ ’ਤੇ ਅਮਰੀਕਾ ਨੇ ਹਵਾਈ ਹਮਲਾ ਕਰਕੇ ਉਨ੍ਹਾਂ ਨੂੰ ਮਾਰ ਮੁਕਾਇਆ। ਇਸ ਘਟਨਾ ਦੇ ਹੋਰ ਵੇਰਵੇ ਨਹੀਂ ਮਿਲ ਸਕੇ ਹਨ ਪਰ ਮੰਨਿਆ ਜਾ ਰਿਹਾ ਹੈ ਕਿ ਹਵਾਈ ਅੱਡੇ ਦੇ ਉੱਤਰ-ਪੱਛਮ ’ਚ ਇਕ ਰਾਕੇਟ ਹਮਲਾ ਵੀ ਹੋਇਆ ਹੈ ਜਿਸ ’ਚ ਇਕ ਬੱਚਾ ਹਲਾਕ ਹੋ ਗਿਆ। ਮੁੱਢਲੀਆਂ ਰਿਪੋਰਟਾਂ ’ਚ ਇਹ ਵੱਖੋ ਵੱਖਰੀਆਂ ਘਟਨਾਵਾਂ ਜਾਪਦੀਆਂ ਹਨ ਪਰ ਇਸ ਬਾਰੇ ਜਾਣਕਾਰੀ ਨਹੀਂ ਮਿਲ ਸਕੀ ਹੈ। ਇਹ ਹਮਲੇ ਉਸ ਸਮੇਂ ਹੋਏ ਹਨ ਜਦੋਂ ਅਮਰੀਕਾ ਕਾਬੁਲ ਦੇ ਕੌਮਾਂਤਰੀ ਹਵਾਈ ਅੱਡੇ ਤੋਂ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਕੱਢ ਚੁੱਕਿਆ ਹੈ। ਇਸ ਤੋਂ ਪਹਿਲਾਂ ਤਾਲਿਬਾਨ ਦੇ ਤਰਜਮਾਨ ਜ਼ਬੀਉੱਲ੍ਹਾ ਮੁਜਾਹਿਦ ਨੇ ਪੱਤਰਕਾਰਾਂ ਨੂੰ ਭੇਜੇ ਸੁਨੇਹੇ ’ਚ ਕਿਹਾ ਕਿ ਅਮਰੀਕਾ ਨੇ ਫਿਦਾਈਨਾਂ ਨੂੰ ਨਿਸ਼ਾਨਾ ਬਣਾਇਆ ਜੋ ਧਮਾਕਾਖੇਜ਼ ਸਮਗੱਰੀ ਨਾਲ ਭਰੇ ਵਾਹਨ ’ਤੇ ਸਵਾਰ ਸਨ। ਅਮਰੀਕਾ ਦੇ ਨਿਸ਼ਾਨੇ ’ਤੇ ਇਸਲਾਮਿਕ ਸਟੇਟ ਖੁਰਾਸਾਨ ਦੇ ਦਹਿਸ਼ਤਗਰਦ ਹਨ। ਦਹਿਸ਼ਤੀ ਜਥੇਬੰਦੀ ਦੇ ਫਿਦਾਈਨ ਨੇ 26 ਅਗਸਤ ਨੂੰ ਹਵਾਈ ਅੱਡੇ ’ਤੇ ਹਮਲਾ ਕੀਤਾ ਸੀ ਜਿਸ ’ਚ 13 ਅਮਰੀਕੀ ਫ਼ੌਜੀ ਅਤੇ 170 ਅਫ਼ਗਾਨ ਹਲਾਕ ਹੋ ਗਏ ਸਨ। ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਨਿਚਰਵਾਰ ਨੂੰ ਦਾਅਵਾ ਕੀਤਾ ਸੀ ਕਿ ਕਾਬੁਲ ਹਵਾਈ ਅੱਡੇ ’ਤੇ 24 ਤੋਂ 36 ਘੰਟਿਆਂ ਦਰਮਿਆਨ ਹਮਲਾ ਹੋ ਸਕਦਾ ਹੈ। ਉਧਰ ਜਿਵੇਂ ਜਿਵੇਂ 31 ਅਗਸਤ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਅਮਰੀਕਾ ਵੱਲੋਂ ਆਪਣੇ ਫ਼ੌਜੀਆਂ ਅਤੇ ਨਾਗਰਿਕਾਂ ਨੂੰ ਅਫ਼ਗਾਨਿਸਤਾਨ ’ਚੋਂ ਕੱਢਣ ਦੀ ਕਾਰਵਾਈ ਤੇਜ਼ ਹੋ ਗਈ ਹੈ। ਉਧਰ ਅਮਰੀਕੀ ਸੈਂਟਰਲ ਕਮਾਂਡ ਦੇ ਤਰਜਮਾਨ ਕੈਪਟਨ ਬਿਲ ਅਰਬਨ ਨੇ ਕਿਹਾ ਕਿ ਅਮਰੀਕੀ ਫ਼ੌਜ ਨੇ ਆਪਣੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਸਲਾਮਿਕ ਸਟੇਟ ਖੁਰਾਸਾਨ ਦੇ ਵਾਹਨ ’ਤੇ ਹਮਲਾ ਕੀਤਾ ਜੋ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਕਾਬੁਲ ਹਵਾਈ ਅੱਡੇ ਵੱਲ ਵੱਧ ਰਹੇ ਸਨ। ਉਨ੍ਹਾਂ ਆਸ ਜਤਾਈ ਕਿ ਹਮਲਾ ਸਫ਼ਲ ਰਿਹਾ। ਅਰਬਨ ਨੇ ਕਿਹਾ ਕਿ ਧਮਾਕੇ ਤੋਂ ਜ਼ਾਹਿਰ ਹੁੰਦਾ ਹੈ ਕਿ ਵਾਹਨ ’ਚ ਵੱਡੀ ਪੱਧਰ ’ਤੇ ਧਮਾਕਾਖੇਜ਼ ਸਮੱਗਰੀ ਰੱਖੀ ਹੋਈ ਸੀ। ਉਨ੍ਹਾਂ ਬਿਆਨ ’ਚ ਕਿਹਾ ਕਿ ਆਮ ਨਾਗਰਿਕਾਂ ਦੇ ਹਲਾਕ ਹੋਣ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ। 

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com