ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦਾ ਆਦੇਸ਼

    ਅੰਮ੍ਰਿਤਸਰ - ਬਰਗਾੜੀ ਮੋਰਚੇ ਵਿਚ ਹੁਣ ਤੱਕ ਨਿਆਂ ਨਾ ਦੇਣ ਦੇ ਦੋਸ਼ ਹੇਠ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ 20 ਸਤੰਬਰ ਨੂੰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਹੈ। ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਭਾਈ ਮੰਡ ਨੇ ਦੱਸਿਆ ਕਿ ਪਿਛਲੀ ਵਾਰ 20 ਅਗਸਤ ਨੂੰ ਪੰਜਾਬ ਸਰਕਾਰ ਦੇ ਪੰਜ ਨੁਮਾਇੰਦਿਆਂ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਸੀ ਜਿਸ ਵਿੱਚ ਉਨ੍ਹਾਂ ਨੇ ਹੁਣ ਤੱਕ ਕਾਰਵਾਈ ਨਾ ਹੋਣ ਲਈ ਮੁੱਖ ਮੰਤਰੀ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਸਪੱਸ਼ਟੀਕਰਨ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਸਪੱਸ਼ਟੀਕਰਨ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ 20 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਪੇਸ਼ ਹੋ ਕੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਲਾਏ ਗਏ ਦੋਸ਼ਾਂ ਬਾਰੇ ਆਪਣਾ ਸਪੱਸ਼ਟੀਕਰਨ ਦੇਣ। ਇਸ ਤੋਂ ਪਹਿਲਾਂ ਮੁਤਵਾਜ਼ੀ ਜਥੇਦਾਰ ਵੱਲੋਂ ਪੰਜਾਬ ਦੇ ਦੋ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿੰਨ ਵਿਧਾਇਕ ਹਰਮਿੰਦਰ ਸਿੰਘ ਗਿੱਲ, ਕੁਸ਼ਲਦੀਪ ਸਿੰਘ ਢਿੱਲੋਂ ਅਤੇ ਕੁਲਬੀਰ ਸਿੰਘ ਜ਼ੀਰਾ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ। .
    ਉਨ੍ਹਾਂ ਦੱਸਿਆ ਕਿ ਸਪੱਸ਼ਟੀਕਰਨ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੇ ਲਿਖ ਕੇ ਦਿੱਤਾ ਹੈ ਕਿ ਬਰਗਾੜੀ ਮੋਰਚਾ ਖਤਮ ਕਰਨ ਵੇਲੇ ਦਿੱਤਾ ਗਿਆ ਭਰੋਸਾ ਮੁੱਖ ਮੰਤਰੀ ਵੱਲੋਂ ਕਹਿਣ ’ਤੇ ਹੀ ਦਿਤਾ ਗਿਆ ਸੀ। ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਕੰਮ ਵੀ ਸਰਕਾਰ ਦੇ ਗ੍ਰਹਿ ਵਿਭਾਗ ਅਤੇ ਪੁਲੀਸ ਵਿਭਾਗ ਦਾ ਸੀ, ਜੋ ਕਿ ਮੁੱਖ ਮੰਤਰੀ ਦੇ ਅਧੀਨ ਹੈ। ਇਸ ਲਈ ਇਨ੍ਹਾਂ ਮਾਮਲਿਆਂ ਬਾਰੇ ਸਮੁੱਚੀ ਜਾਣਕਾਰੀ ਮੁੱਖ ਮੰਤਰੀ ਹੀ ਦੇ ਸਕਦੇ ਹਨ।
    ਉਨ੍ਹਾਂ ਆਖਿਆ ਕਿ ਪੰਜ ਨੁਮਾਇੰਦਿਆਂ ਵੱਲੋਂ ਦਿੱਤੇ ਗਏ ਸਪੱਸ਼ਟੀਕਰਨ ਸਬੰਧੀ ਫੈਸਲਾ ਹਾਲ ਦੀ ਘੜੀ ਰਾਖਵਾਂ ਰੱਖਿਆ ਗਿਆ ਹੈ। ਮੁੱਖ ਮੰਤਰੀ ਵੱਲੋਂ ਸਪਸ਼ਟੀਕਰਨ ਦੇਣ ਤੋਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ ਅਤੇ ਉਸ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com