ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਆਖ਼ਰ ਰਣਜੀਤ ਸਿੰਘ ਦੇ ਪਰਿਵਾਰ ਨੂੰ ਨਿਆਂ ਮਿਲਿਆ: ਅੰਸ਼ੁਲ ਛਤਰਪਤੀ

    ਸਿਰਸਾ  - ‘ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਜੋ ਫ਼ੈਸਲਾ ਸੁਣਾਇਆ ਗਿਆ ਹੈ, ਉਹ ਸ਼ਲਾਘਾਯੋਗ ਹੈ। ਇਸ ਨਾਲ ਰਣਜੀਤ ਸਿੰਘ ਦੇ ਪਰਿਵਾਰ ਨੂੰ ਲੰਬੇ ਸਮੇਂ ਬਾਅਦ ਨਿਆਂ ਮਿਲਿਆ ਹੈ।’ ਇਹ ਗੱਲ ਮ੍ਰਿਤਕ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਅੱਜ ਸੀਬੀਆਈ ਅਦਾਲਤ ਵੱਲੋਂ ਡੇਰਾ ਸਿਰਸਾ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਕਤਲ ਕਾਂਡ ਬਾਰੇ ਦਿੱਤੇ ਫੈਸਲੇ ’ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਹੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨਾਲ ਲੋਕਾਂ ਦਾ ਨਿਆਂਪਾਲਿਕਾ ’ਤੇ ਵਿਸ਼ਵਾਸ ਵਧਿਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸੀਬੀਆਈ ਦੀ ਅਦਾਲਤ ਵੱਲੋਂ ਸਾਧਵੀ ਜਬਰ-ਜਨਾਹ ਅਤੇ ਉਸ ਦੇ ਪਿਤਾ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਮਾਮਲਿਆਂ ਵਿੱਚ ਵੀ ਡੇਰਾ ਮੁਖੀ ਨੂੰ ਸਜ਼ਾ ਦੇ ਕੇ ਨਿਆਂ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਰਣਜੀਤ ਸਿੰਘ ਕਤਲ ਕਾਂਡ 2002 ਵਿੱਚ ਹੋਇਆ ਸੀ ਜਿਸ ਦਾ ਫ਼ੈਸਲਾ 2021 ਵਿੱਚ 19 ਸਾਲ ਬਾਅਦ ਆਇਆ। ਇਹ 19 ਸਾਲ ਪੀੜਤ ਪਰਿਵਾਰ ਲਈ ਬਹੁਤ ਦੁਖਦਾਈ ਰਹੇ ਹਨ ਕਿਉਂਕਿ ਉਨ੍ਹਾਂ ਦੇ ਪਰਿਵਾਰ ’ਤੇ ਡੇਰਾ ਮੁਖੀ ਵੱਲੋਂ ਬਹੁਤ ਜ਼ਿਆਦਾ ਦਬਾਅ ਪਾਇਆ ਜਾਂਦਾ ਰਿਹਾ ਹੈ ਅਤੇ ਗਵਾਹਾਂ ਨੂੰ ਵੀ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਰਹੀ ਹੈ। ਇਸ ਦੌਰਾਨ 2016 ਵਿੱਚ ਰਣਜੀਤ ਸਿੰਘ ਦੇ ਪਿਤਾ ਜੋਗਿੰਦਰ ਸਿੰਘ ਵੀ ਨਿਆਂ ਦੀ ਉਡੀਕ ਕਰਦੇ ਕਰਦੇ ਇਸ ਦੁਨੀਆਂ ਤੋਂ ਚਲੇ ਗਏ ਸਨ। ਦੂਜੇ ਪਾਸੇ ਇਸ ਫੈਸਲੇ ਬਾਰੇ ਡੇਰਾ ਸੱਚਾ ਸੌਦਾ ਸਿਰਸਾ ਦੀ ਪ੍ਰਬੰਧਕ ਕਮੇਟੀ ਵੱਲੋਂ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਦੇ ਫੈਸਲੇ ਖਿਲਾਫ਼ ਉਹ ਉੱਚ ਅਦਾਲਤ ’ਚ ਜਾਣਗੇ। ਉਨ੍ਹਾਂ ਨੂੰ ਨਿਆਂ ਦੀ ਪੂਰੀ ਉਮੀਦ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com