ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬਹਿਬਲ ਗੋਲੀ ਕਾਂਡ ਵਿੱਚ ਕਰੀਬ 2 ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਮੁੜ ਸੁਣਵਾਈ ਸ਼ੁਰੂ

    ਫ਼ਰੀਦਕੋਟ - ਬਹਿਬਲ ਗੋਲੀ ਕਾਂਡ ਵਿੱਚ ਕਰੀਬ 2 ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਮੁੜ ਸੁਣਵਾਈ ਸ਼ੁਰੂ ਹੋ ਗਈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਪੁਲੀਸ ਅਧਿਕਾਰੀਆਂ ਦੀ ਉਸ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ ਜਿਸ ਵਿੱਚ ਉਹਨਾਂ ਨੇ ਜਾਂਚ ਟੀਮ ਤੋਂ ਚਲਾਨ ਨਾਲ ਨੱਥੀ ਕੀਤੇ ਗਏ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਹਾਲਾਂਕਿ ਸਰਕਾਰੀ ਪੱਖ ਦੀ ਕਾਰਵਾਈ ਅਦਾਲਤ ਵਿੱਚ ਅੱਜ ਸੁਸਤ ਰਹੀ। ਅਦਾਲਤ ਦਸਤਾਵੇਜ਼ਾਂ ਦਾ ਮੁੱਦਾ ਅੱਜ ਹੀ ਨਿਪਟਾ ਕੇ ਇਸ ਕੇਸ ਵਿੱਚ ਦੋਸ਼ ਆਇਦ ਕਰਨ ਦੇ ਮਾਮਲੇ ਤੇ ਬਹਿਸ ਸੁਣਨਾ ਚਾਹੁੰਦੀ ਸੀ ਪਰੰਤੂ ਸਰਕਾਰੀ ਪੱਖ ਮੁਲਜ਼ਮਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀਆਂ ਨਕਲਾਂ ਦੇਣ ਲਈ ਤਿਆਰੀ ਕਰਕੇ ਨਹੀਂ ਆਇਆ ਸੀ ਜਿਸ ਕਰਕੇ ਅਦਾਲਤ ਨੇ 19 ਅਕਤੂਬਰ ਤੱਕ ਮੁਲਜ਼ਮਾਂ ਨੂੰ ਦਸਤਵੇਜ਼ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਇਹਨਾਂ ਮਾਮਲਿਆਂ ਦੀ ਪ੍ਰਭਾਵਸ਼ਾਲੀ ਸੁਣਵਾਈ ਲਈ 1 ਅਕਤੂਬਰ ਨੂੰ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਸੀ ਪਰੰਤੂ ਉਹ ਅੱਜ ਸੁਣਵਾਈ ਦੌਰਾਨ ਅਦਾਲਤ ਵਿੱਚ ਹਾਜ਼ਰ ਨਹੀਂ ਸਨ। ਅੱਜ ਅਦਾਲਤ ਵਿੱਚ ਕਰੀਬ ਦੋ ਘੰਟੇ ਚੱਲੀ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਬਾਜਾਖਾਨਾ ਦੇ ਤਤਕਾਲੀ ਐੱਸ.ਐਚ.ਓ ਅਮਰਜੀਤ ਸਿੰਘ ਕੁਲਾਰ, ਐੱਸ.ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਕੁਮਾਰ ਅਤੇ ਸੁਹੇਲ ਬਰਾੜ ਅਦਾਲਤ ਵਿੱਚ ਹਾਜ਼ਰ ਸਨ। ਨਿਯਮਾਂ ਮੁਤਾਬਿਕ ਜਾਂਚ ਟੀਮ ਨੇ ਜਿਹੜਾ ਚਲਾਨ ਅਦਾਲਤ ਵਿੱਚ ਪੇਸ਼ ਕੀਤਾ ਸੀ, ਉਸ ਦੀ ਇੰਨ-ਬਿੰਨ ਨਕਲ ਮੁਲਜ਼ਮਾਂ ਨੂੰ ਦੇਣੀ ਜ਼ਰੂਰੀ ਸੀ ਪਰੰਤੂ ਜਾਂਚ ਟੀਮ ਨੇ ਅਜਿਹਾ ਨਹੀਂ ਕੀਤਾ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com