ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਮੁਖੀ ਸਾਬਕਾ ਮੈਨੇਜਰ ਦੇ ਕਤਲ ਦਾ ਦੋਸ਼ੀ ਕਰਾਰ

    ਚੰਡੀਗੜ੍ਹ - ਪੰਚਕੂਲਾ ਵਿਚਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸੰਨ 2002 ਵਿੱਚ ਡੇਰੇ ਦੇ ਸਾਬਕਾ ਮੈਨੇਜਰ ਦੀ ਹੱਤਿਆ ਲਈ ਦੋਸ਼ੀ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਡੇਰਾ ਮੁਖੀ 2017 ਤੋਂ ਜੇਲ੍ਹ ਵਿੱਚ ਬੰਦ ਹੈ।ਸੀਬੀਆਈ ਦੇ ਸਪੈਸ਼ਲ ਪ੍ਰਾਸੀਕਿਊਟਰ ਐੱਚ ਪੀ ਐੱਸ ਵਰਮਾ ਨੇ ਫੋਨ ’ਤੇ ਦੱਸਿਆ ਕਿ ਵਿਸ਼ੇਸ਼ ਅਦਾਲਤ ਨੇ ਕਤਲ ਦੇ ਦੋਸ਼ ਹੇਠ ਗੁਰਮੀਤ ਰਾਮ ਰਹੀਮ ਸਿੰਘ ਅਤੇ ਚਾਰ ਹੋਰਨਾਂ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਤੇ ਸਬਦਿਲ ਨੂੰ ਦੋਸ਼ੀ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਜ਼ਾ 12 ਅਕਤੂਬਰ ਨੂੰ ਸੁਣਾਈ ਜਾਵੇਗੀ।
    ਕਤਲ ਮਾਮਲੇ ਵਿੱਚ ਨਾਮਜ਼ਦ ਇਕ ਹੋਰ ਦੋਸ਼ੀ ਦੀ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਰਣਜੀਤ ਸਿੰਘ ਕਤਲ ਕੇਸ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਤੋਂ ਪੰਜਾਬ ਦੀ ਕਿਸੇ ਹੋਰ ਵਿਸ਼ੇਸ਼ ਅਦਾਲਤ ਵਿੱਚ ਤਬਦੀਲ ਕਰਨ ਦੀ ਮੰਗ ਕਰਦੀ ਪਟੀਸ਼ਨ ਰੱਦ ਕਰ ਦਿੱਤੀ ਸੀ।ਗ਼ੌਰਤਲਬ ਹੈ ਕਿ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਜੋ ਡੇਰੇ ਦਾ ਸ਼ਰਧਾਲੂ ਵੀ ਸੀ, ਦੀ 2002 ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਸ ਦਾ ਕਤਲ ਸ਼ੱਕੀ ਪੱਤਰ ਵੰਡੇ ਜਾਣ ਕਾਰਨ ਕੀਤਾ ਗਿਆ ਸੀ ਜਿਸ ਵਿੱਚ ਖੁਲਾਸਾ ਕੀਤਾ ਗਿਆ ਸੀ ਕਿ ਡੇਰਾ ਮੁਖੀ ਵੱਲੋਂ ਡੇਰੇ ਵਿੱਚ ਔਰਤਾਂ ਦਾ ਕਿਵੇਂ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਹੈ।
    ਸੀਬੀਆਈ ਦੀ ਚਾਰਜਸ਼ੀਟ ਮੁਤਾਬਕ ਡੇਰਾ ਮੁਖੀ ਨੂੰ ਲੱਗਦਾ ਸੀ ਕਿ ਸ਼ੱਕੀ ਪੱਤਰ ਵੰਡਣ ਪਿੱਛੇ ਰਣਜੀਤ ਸਿੰਘ ਦਾ ਹੱਥ ਹੈ ਜਿਸ ਕਾਰਨ ਉਸ ਦੇ ਕਤਲ ਦੀ ਸਾਜ਼ਿਸ਼ ਰਚੀ ਗਈ। ਦੋ ਕੁ ਸਾਲ ਪਹਿਲਾਂ ਡੇਰਾ ਮੁਖੀ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਦੇ ਦੋਸ਼ ਹੇਠ ਉਮਰ ਭਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com