ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਸਿੱਖਾਂ ਦਾ ਧਰਮ ਪਰਿਵਰਤਨ ਰੋਕਣ ਲਈ ਜਾਗੀ ਸ਼੍ਰੋਮਣੀ ਕਮੇਟੀ

    ਸ੍ਰੀ ਅਨੰਦਪੁਰ ਸਾਹਿਬ - ਲਗਾਤਾਰ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਹੁਣ ਸ਼ੋ੍ਰਮਣੀ ਕਮੇਟੀ ਨੇ ਘਰ-ਘਰ ਜਾ ਕੇ ਸਿੱਖਾਂ ਨੂੰ ਹਲੂਣਾ ਦੇਣ ਦਾ ਫ਼ੈਸਲਾ ਕੀਤਾ ਹੈ | ਸਿੱਖਾਂ ਨੂੰ ਆਪਣੇ ਧਰਮ ਤੇ ਵਿਰਸੇ ਵਿਚ ਪਰਪੱਕ ਕਰਨ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 150 ਪ੍ਰਚਾਰ ਟੀਮਾਂ ਬਣਾ ਕੇ ਪੰਜਾਬ ਦੇ ਪੌਣੇ ਤੇਰਾਂ ਹਜ਼ਾਰ ਪਿੰਡਾਂ ਵਿਚ ਘਰ-ਘਰ ਤੱਕ ਪਹੁੰਚ ਕਰਨ ਲਈ ਤੋਰਿਆ ਹੈ | ਘਰ-ਘਰ ਅੰਦਰ ਧਰਮਸਾਲ' ਲਹਿਰ ਤਹਿਤ ਧਰਮ ਪ੍ਰਚਾਰ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨ ਵਿਚ ਵੰਡ ਕੇ ਬਣਾਈਆਂ ਕੁੱਲ 150 ਟੀਮਾਂ ਦੀ ਅਗਵਾਈ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਜਗਦੇਵ ਸਿੰਘ ਅਤੇ ਜਸਵਿੰਦਰ ਸਿੰਘ ਸਹੂਰ ਕਰ ਰਹੇ ਹਨ | ਹਰੇਕ ਟੀਮ 120 ਪਿੰਡਾਂ ਤੱਕ ਪਹੁੰਚ ਕਰੇਗੀ | ਹਰੇਕ ਟੀਮ ਵਿਚ ਸੱਤ ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸ਼ਾਮਲ ਹਨ | ਇਕ ਟੀਮ ਇਕ ਪਿੰਡ ਵਿਚ ਇਕ ਹਫ਼ਤਾ ਪ੍ਰਚਾਰ ਕਰਦੀ ਹੈ, ਜਿਸ ਦੇ ਤਹਿਤ ਹਰੇਕ ਸਿੱਖ ਦੇ ਘਰ ਜਾ ਕੇ ਸਿੱਖਾਂ ਦੇ ਕੁਰਬਾਨੀਆਂ ਤੇ ਸਿੱਦਕਦਿਲੀ ਭਰੇ ਇਤਿਹਾਸ ਸਬੰਧੀ ਸਾਹਿੱਤ ਵੰਡਿਆ ਜਾਂਦਾ ਹੈ | ਸ਼ੋ੍ਰਮਣੀ ਕਮੇਟੀ ਦੇ ਦੁਆਬਾ ਜ਼ੋਨ ਧਰਮ ਪ੍ਰਚਾਰ ਲਹਿਰ ਦੇ ਮੁੱਖ ਪ੍ਰਚਾਰ ਸਰਬਜੀਤ ਸਿੰਘ ਢੋਟੀਆਂ ਨੇ ਦੱਸਿਆ ਕਿ ਇਸ ਲਹਿਰ ਵਿਚ ਉਨ੍ਹਾਂ ਸਿੱਖ ਪਰਿਵਾਰਾਂ ਨਾਲ ਵੀ ਸੰਪਰਕ ਕਰਕੇ ਉਨ੍ਹਾਂ ਨੂੰ ਸਿੱਖੀ ਦੇ ਮਾਣਮੱਤੇ ਵਿਰਸੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਜਿਹੜੇ ਪਰਿਵਾਰ ਧਰਮ ਪਰਿਵਰਤਨ ਦੀ ਮੁਹਿੰਮ ਕਾਰਨ ਸਿੱਖੀ ਤੋਂ ਦੂਰ ਜਾ ਰਹੇ ਹਨ | ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਸਕੱਤਰ ਸਿਮਰਜੀਤ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ 2000 ਪ੍ਰਾਣੀ ਇਸ ਲਹਿਰ ਦੌਰਾਨ ਅੰਮਿ੍ਤ ਪਾਨ ਕਰ ਚੁੱਕੇ ਹਨ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com