ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਕਤਲ ਕੇਸ 'ਚ ਡੇਰਾ ਮੁਖੀ ਨੂੰ ਸਜ਼ਾ ਸੁਣਾਉਣ ਦਾ ਅਮਲ 18 ਤੱਕ ਮੁਲਤਵੀ

    ਪੰਚਕੂ਼ਲਾ - ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਤੇ ਚਾਰ ਹੋਰਨਾਂ ਨੂੰ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਸਜ਼ਾ ਸੁਣਵਾਉਣ ਦੇ ਅਮਲ ਨੂੰ 18 ਅਕਤੂਬਰ ਤੱਕ ਲਈ ਮੁਲਤਵੀ ਕਰ ਦਿੱਤਾ ਹੈ। ਸੀਬੀਆਈ ਦੇ ਵਕੀਲ ਮੁਤਾਬਕ ਡੇਰਾ ਮੁਖੀ ਨੇ ਡੇਰੇ ਵੱਲੋਂ ਕੀਤੇ ਸਮਾਜ ਭਲਾਈ ਦੇ ਕੰਮਾਂ ਦਾ ਹਵਾਲਾ ਦਿੰਦਿਆਂ ਨਰਮੀ ਵਰਤੇ ਜਾਣ ਦੀ ਮੰਗ ਕੀਤੀ ਹੈ। ਹਾਲਾਂਕਿ ਸੀਬੀਆਈ ਨੇ ਡੇਰਾ ਮੁਖੀ ਦੀ ਇਸ ਅਪੀਲ ਦਾ ਵਿਰੋਧ ਕਰਦਿਆਂ ਮੰਗ ਕੀਤੀ ਕਿ ਆਈਪੀਸੀ ਦੀ ਧਾਰਾ 302 ਤਹਿਤ ‘ਸਿਖਰਲੀ ਸਜ਼ਾ’ ਦਿੱਤੀ ਜਾਵੇ। ਵਿਸ਼ੇਸ਼ ਸੀਬੀਆਈ ਕੋਰਟ ਨੇ ਲੰਘੇ ਸ਼ੁੱਕਰਵਾਰ ਨੂੰ ਡੇਰਾ ਮੁਖੀ ਤੇ ਚਾਰ ਹੋਰਨਾਂ ਨੂੰ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਹੋਰਨਾਂ ਮੁਲਜ਼ਮਾਂ ਵਿੱਚ ਕ੍ਰਿਸ਼ਨ ਲਾਲ, ਜਸਬੀਰ ਸਿੰਘ, ਅਵਤਾਰ ਸਿੰਘ ਤੇ ਸਬਦਿਲ ਸ਼ਾਮਲ ਹਨ। ਡੇਰਾ ਮੁਖੀ ਡੇੇਰੇ ਦੀਆਂ ਦੋ ਸਾਧਵੀਆਂ ਨਾਲ ਜਬਰ-ਜਨਾਹ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਮਗਰੋਂ ਸਾਲ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।
    ਸੀਬੀਆਈ ਦੇ ਵਿਸ਼ੇਸ਼ ਪ੍ਰਾਸੀਕਿਊਟਰ ਐੱਚ.ਪੀ.ਐੱਸ.ਵਰਮਾ ਨੇ ਕੋਰਟ ਦੇ ਬਾਹਰ ਪੱਤਰਕਾਰਾਂ ਨੂੰ ਦੱਸਿਆ, ‘ਕੁਝ ਹੋਰਨਾਂ ਦੋਸ਼ੀਆਂ ਨੇ ਕੋਰਟ ਵਿੱਚ ਦਲੀਲ ਦਿੱਤੀ ਕਿ ਉਹ ਬਹਿਸ ਲਈ ਤਿਆਰ ਨਹੀਂ ਹਨ, ਕਿਉਂਕਿ ਉਨ੍ਹਾਂ ਪ੍ਰਾਸੀਕਿਊਸ਼ਨ ਵੱਲੋਂ ਹਵਾਲਾ ਦਿੱਤੇ ਫੈਸਲਿਆਂ ’ਤੇ ਨਜ਼ਰਸਾਨੀ ਕਰਨੀ ਹੈ, ਲਿਹਾਜ਼ਾ ਉਨ੍ਹਾਂ ਨੂੰ ਅਜੇ ਹੋਰ ਸਮਾਂ ਦਿੱਤਾ ਜਾਵੇ।’ ਵਰਮਾ ਨੇ ਕਿਹਾ ਕਿ ਕੋਰਟ ਨੇ ਇਸ ਅਪੀਲ ’ਤੇ ਗੌਰ ਕਰਦਿਆਂ ਸਜ਼ਾ ਦੇ ਐਲਾਨ ਦੇ ਅਮਲ ਨੂੰ 18 ਅਕਤੂਬਰ ਤੱਕ ਅੱਗੇ ਪਾ ਦਿੱਤਾ।
    ਵਰਮਾ ਨੇ ਕਿਹਾ ਕਿ ਉਧਰ ਡੇਰਾ ਮੁਖੀ ਨੇ ਨਰਮ ਸਲੂਕ ਕੀਤੇ ਜਾਣ ਦੀ ਅਪੀਲ ਕਰਦਿਆਂ ਇਕ ਲਿਖਤੀ ਬਿਆਨ ਵਿੱਚ ਡੇਰੇ ਵੱਲੋਂ ਕੀਤੇ ਗਏ ਖ਼ੂਨਦਾਨ ਕੈਂਪ, ਅੱਖਾਂ ਦਾ ਚੈਕਅੱਪ ਕੈਂਪ ਤੇ ਪੌਦੇ ਲਾਉਣ ਦੀ ਮੁਹਿੰਮ ਤੇ ਕੁਦਰਤੀ ਆਫ਼ਤਾਂ ਦੌਰਾਨ ਮਦਦ ਆਦਿ ਸਮਾਜ ਭਲਾਈ ਕੰਮਾਂ ਦਾ ਹਵਾਲਾ ਦਿੱਤਾ। ਡੇਰਾ ਮੁਖੀ ਨੇ ਬਿਆਨ ਵਿੱਚ ਬਲੱਡ ਪ੍ਰੈੱਸ਼ਰ, ਅੱਖਾਂ ਤੇ ਗੁਰਦੇ ਨਾਲ ਜੁੜੇ ਸਿਹਤ ਵਿਗਾੜਾਂ ਦਾ ਵੀ ਹਵਾਲਾ ਦਿੱਤਾ। ਉਧਰ ਡੇਰਾ ਮੁਖੀ ਤੇ ਹੋਰਨਾਂ ਨੂੰ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਪੰਚਕੂਲਾ ਵਿੱਚ ਧਾਰਾ 144 ਤਹਿਤ ਹੁਕਮ ਲਾਗੂ ਰਹੇ ਤੇ ਸਿਰਸਾ ਸਥਿਤ ਡੇਰੇ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਵੇਖਣ ਨੂੰ ਮਿਲਿਆ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com