ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਕੋਲੋਂ ਵਾਪਸ ਲੈਣ ਲਈ ਪਹਿਲੇ ਨੋਟੀਫਿਕੇਸ਼ਨ ਰੱਦ

    ਚੰਡੀਗੜ੍ਹ - ਪੰਜਾਬ ਸਰਕਾਰ ਨੇ ਵਿਧਾਨ ਸਭਾ ਵੱਲੋਂ ਪਾਸ ਕੀਤੇ ਮਤੇ ’ਤੇ ਕਾਰਵਾਈ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਅਤੇ ਗੋਲੀਕਾਂਡ ਦੀ ਜਾਂਚ ਸੀਬੀਆਈ ਕੋਲੋਂ ਵਾਪਸ ਲੈਣ ਲਈ ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨਾਂ ਨੂੰ ਰੱਦ ਕਰਨ ਲਈ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਸੀਬੀਆਈ ਕੋਲੋਂ ਕੇਸ ਵਾਪਸ ਲੈਣ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਚਿੱਠੀ ਭੇਜ ਦਿੱਤੀ ਹੈ ਤਾਂ ਕਿ ਜਾਂਚ ਦਾ ਕੰਮ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸੌਂਪਿਆ ਜਾ ਸਕੇ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦਫਤਰ ਨੇ ਇਹ ਫੈਸਲਾ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਮੱਦੇਨਜ਼ਰ ਲਿਆ ਹੈ, ਜਿਸ ਬਾਰੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਵਿੱਚ 28 ਅਗਸਤ ਨੂੰ ਵਿਸਥਾਰ ਵਿੱਚ ਬਹਿਸ ਕੀਤੀ ਗਈ ਸੀ। ਸਦਨ ਵਿੱਚ ਕਿਹਾ ਗਿਆ ਸੀ ਕਿ ਤਿੰਨ ਸਾਲ ਬੀਤਣ ’ਤੇ ਵੀ ਸੀਬੀਆਈ ਨੇ ਕੋਈ ਜਾਂਚ ਰਿਪੋਰਟ ਨਹੀਂ ਸੌਂਪੀ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸੀਬੀਆਈ ਕੋਲੋਂ ਜਾਂਚ ਵਾਪਸ ਲੈਣ ਅਤੇ ਜਾਂਚ ‘ਸਿੱਟ’ ਨੂੰ ਸੌਂਪਣ ਦਾ ਮਤਾ ਵਿਧਾਨ ਸਭਾ ਵਿੱਚ ਪੇਸ਼ ਕੀਤਾ ਸੀ, ਜਿਸ ਨੂੰ ਸਦਨ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਸੀ।
    ਦਿੱਲੀ ਸਪੈਸ਼ਲ ਪੁਲੀਸ ਐਸਟੈਬਲਿਸ਼ਮੈਂਟ ਐਕਟ-1946 (ਸੈਂਟਰਲ xxv ਆਫ 1946) ਦੀ ਧਾਰਾ 6 ਹੇਠ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਦਿੱਲੀ ਸਪੈਸ਼ਲ ਪੁਲੀਸ ਐਸਟੈਬਲਿਸ਼ਮੈਂਟ ਦੇ ਸਾਰੇ ਮੈਂਬਰਾਂ ਨੂੰ ਦਿੱਤੀ ਆਪਣੀ ਸਹਿਮਤੀ ਵਾਪਸ ਲੈ ਲਈ ਹੈ। ਪਹਿਲਾਂ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਡੀ-ਨੋਟੀਫਾਈ ਕਰਕੇ ਦਿੱਲੀ ਸਪੈਸ਼ਲ ਪੁਲੀਸ ਐਸਟੈਬਲਿਸ਼ਮੈਂਟ ਦੇ ਮੈਂਬਰਾਂ ਤੋਂ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਪੁਲੀਸ ਸਟੇਸ਼ਨ ਵਿੱਚ ਦਰਜ ਐਫਆਈਆਰ ਨੰਬਰ 128, 12 ਅਕਤੂਬਰ, 2015, ਦਫ਼ਾ 295, 120-ਬੀ ,ਐਫ.ਆਈ.ਆਰ ਨੰਬਰ 117, ਸਤੰਬਰ 25, 2015 ਦਫ਼ਾ 295-ਏ ਅਤੇ ਐਫਆਈਆਰ ਨੰਬਰ 63 ਜੂਨ 2, 2015 ਦਫਾ 295-ਏ, 380 ਆਈ.ਪੀ.ਸੀ ਦਰਜ ਕੇਸ ਵਾਸਤੇ 2 ਨਵੰਬਰ, 2015 ਨੂੰ ਜਾਂਚ ਨੂੰ ਉਸਦੇ ਅਧਿਕਾਰ ਖੇਤਰ ’ਚੋਂ ਵਾਪਸ ਲੈ ਲਿਆ ਹੈ।
    ਇਸ ਤੋਂ ਇਲਾਵਾ ਫਰੀਦਕੋਟ ਜ਼ਿਲ੍ਹੇ ਦੇ ਬਾਜਾਖਾਨਾ ਪੁਲੀਸ ਸਟੇਸ਼ਨ ਵਿਖੇ ਦਰਜ ਐਫ.ਆਈ.ਆਰ ਨੰਬਰ 130 ਅਕਤੂਬਰ 21, 2015 ਦਫਾ 302, 307, 334 ਆਫ ਆਈ ਪੀ ਸੀ ਅਤੇ 25, 27 ਆਫ ਆਰਮਜ਼ ਐਕਟ ਅਤੇ ਫਰੀਦਕੋਟ ਜਿਲ੍ਹੇ ਦੇ ਕੋਟਕਪੁਰਾ ਵਿਖੇ ਐਫ.ਆਈ.ਆਰ ਨੰਬਰ 129, ਅਗਸਤ 7, 2018 ਜੇਰੇ ਦਫਾ 307, 323, 341, 148, 149 ਆਫ ਆਈ ਪੀ ਸੀ ਅਤੇ ਸੈਕਸ਼ਨ 27 ਆਫ ਆਰਮਜ਼ ਐਕਟ, 1959 ਦਰਜ ਕੇਸ ਜੋ ਪਹਿਲਾਂ ਜਾਂਚ ਲਈ ਸੀ.ਬੀ.ਆਈ ਨੂੰ ਸੌਂਪੇ ਗਏ ਸਨ ਸਬੰਧੀ ਵੀ 24 ਅਗਸਤ, 2018 ਨੂੰ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਡੀ-ਨੋਟੀਫਾਈ ਕਰ ਦਿੱਤਾ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com