ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਡੇਰਾ ਮੁਖੀ ਦੀ ਫ਼ਿਲਮ ਰਿਲੀਜ਼ ਕਰਵਾਉਣ ਲਈ ਚਲਾਈ ਗੋਲੀ: ਜਾਖੜ

    ਚੰਡੀਗੜ੍ਹ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਧਰਨਾ ਦੇ ਰਹੇ ਸ਼ਰਧਾਲੂਆਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਪਿੱਛੇ ਅਸਲ ਮੰਤਵ ਡੇਰਾ ਸਿਰਸਾ ਮੁਖੀ ਦੀ ਫ਼ਿਲਮ ਰਿਲੀਜ਼ ਕਰਵਾਉਣ ਵਿੱਚ ਹੋ ਰਹੀ ਦੇਰੀ ਨੂੰ ਰੋਕਣਾ ਸੀ। ਉਨ੍ਹਾਂ ਦੋਸ਼ ਲਾਇਆ ਕਿ ਫਿਲਮ ਰਿਲੀਜ਼ ਕਰਵਾਉਣ ਬਦਲੇ ਪੈਸੇ ਦਾ ਲੈਣ-ਦੇਣ ਵੀ ਹੋਇਆ ਸੀ। ਅੱਜ ਇੱਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਠ ਸਾਲ ਤੱਕ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਸਿੱਖ ਪੰਥ ਦਾ ਕੋਈ ਵਾਹ-ਵਾਸਤਾ ਨਹੀਂ ਰਿਹਾ ਤੇ ਉਸ ਨੂੰ ਮੁਆਫ਼ੀ ਦੇਣ ਦਾ ਕੰਮ ਕੁਝ ਹੋਰ ਦਿਨ ਟਾਲਿਆ ਵੀ ਜਾ ਸਕਦਾ ਸੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਤਤਕਾਲੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਵੀ ਕੁਝ ਦਿਨ ਪਹਿਲਾਂ ਸੁਖਬੀਰ ਬਾਦਲ ਨੂੰ ਸਵਾਲਾਂ ਦੇ ਕਟਹਿਰੇ ਵਿੱਚ ਖੜ੍ਹਾ ਕੀਤਾ ਸੀ। ਸ੍ਰੀ ਜਾਖੜ ਨੇ ਕਿਹਾ ਕਿ ਤਤਕਾਲੀ ਉਪ ਮੁੱਖ ਮੰਤਰੀ ਵੱਲੋਂ ਡੇਰਾ ਮੁਖੀ ਨੂੰ ਮੁਆਫ਼ੀ ਦਿਵਾਉਣ ’ਚ ਕਾਹਲੀ ਕਰਨ ਪਿੱਛੇ ਮੁੱਖ ਕਾਰਨ ਫ਼ਿਲਮ ਦੀ ਰਿਲੀਜ਼ ਸੀ। ਉਨ੍ਹਾਂ ਕਿਹਾ ਕਿ 24 ਸਤੰਬਰ 2015 ਨੂੰ ਵੀਰਵਾਰ ਦਾ ਦਿਨ ਸੀ ਤੇ ਦੇਸ਼ ਵਿੱਚ ਫ਼ਿਲਮਾਂ ਸ਼ੁੱਕਰਵਾਰ ਨੂੰ ਹੀ ਰਿਲੀਜ਼ ਹੁੰਦੀਆਂ ਹਨ। ਅਗਲਾ ਦਿਨ ਸ਼ੁੱਕਰਵਾਰ ਸੀ ਅਤੇ ਇਸ ਕਰਕੇ ਮੁਆਫ਼ੀ ਦਿਵਾਉਣ ਲਈ ਕਾਹਲੀ ਕੀਤੀ ਗਈ ਤੇ ਇਸ ਦਾ ਮਕਸਦ ਡੇਰਾ ਮੁਖੀ ਦੀ ਫਿਲਮ ਰਿਲੀਜ਼ ਕਰਵਾਉਣਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਸੁਖਬੀਰ ਸਿੰਘ ਬਾਦਲ ਦੀ ਜਵਾਬਦੇਹੀ ਤੈਅ ਕੀਤੀ ਜਾਣੀ ਬਣਦੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਸ੍ਰੀ ਜਾਖੜ ਕੋਲ ਇਸ ਤਰ੍ਹਾਂ ਦੀ ਪੁਖ਼ਤਾ ਸੂਚਨਾ ਸੀ ਤਾਂ ਉਨ੍ਹਾਂ ਨੂੰ ਇਸ ਦੀ ਜਾਣਕਾਰੀ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਹਲਫ਼ੀਆ ਬਿਆਨ ਦਾਇਰ ਕਰਕੇ ਦੇਣੀ ਚਾਹੀਦੀ ਸੀ। ਦੋਸ਼ ਲਾਉਣ ਦੀ ਥਾਂ ਉਹ ਕਮਿਸ਼ਨ ਕੋਲ ਪੇਸ਼ ਹੁੰਦੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਮੁੱਦੇ ’ਤੇ ਸਸਤੀ ਰਾਜਨੀਤੀ ਕਰਨ ’ਤੇ ਉਤਾਰੂ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com