ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

  ਸਿਰਸਾ ਨੇ ਦਿੱਲੀ ਕਮੇਟੀ ਤੋਂ ਅਸਤੀਫ਼ਾ ਵਾਪਸ ਲਿਆ

  ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਮਨਜਿੰਦਰ ਸਿੰਘ ਸਿਰਸਾ ਨੇ ਆਪਣਾ ਅਸਤੀਫ਼ਾ ਵਾਪਸ ਲੈ ਲਿਆ। ਉਨ੍ਹਾਂ ਨਵੇਂ ਹਾਊਸ ਦੇ ਗਠਨ ਤੱਕ ਕਮੇਟੀ ਲਈ ਸੇਵਾਵਾਂ ਦੇਣ ਦੀ ਦਿੱਲੀ ਕਮੇਟੀ ਦੇ ਮੈਂਬਰਾਂ ਦੀ ਬੇਨਤੀ ਵੀ ਸਵੀਕਾਰ ਲਈ। ਸ੍ਰੀ ਸਿਰਸਾ ਨੇ ਕਿਹਾ ਕਿ ਉਹ ਅੱਗੋਂ ਸਿੱਖ ਰਾਜਨੀਤੀ ਦਾ ਹਿੱਸਾ ਨਹੀਂ ਹੋਣਗੇ ਪਰ ਰੋਜ਼ਾਨਾ ਦੇ ਕੰਮਾਂ ਵਿੱਚ ਆ ਰਹੀ ਤਕਨੀਕੀ ਰੁਕਾਵਟ ਕਰਕੇ ਉਹ ਕੁਝ ਦਿਨਾਂ ਲਈ ਮੁੜ ਅਹੁਦਾ ਸਾਂਭਣਗੇ। ਸ੍ਰੀ ਸਿਰਸਾ ਨੇ ਉਪਰਾਜਪਾਲ ਅਨਿਲ ਬੈਜਲ, ਦਿੱਲੀ ਗੁਰਦੁਆਰਾ ਚੋਣ ਬੋਰਡ, ਕਮੇਟੀ ਦੇ ਅਹੁਦੇਦਾਰਾਂ ਤੇ ਸਾਰੇ ਮੈਂਬਰਾਂ ਨੂੰ ਲਿਖੇ ਪੱਤਰ ਵਿੱਚ ਹਵਾਲਾ ਦਿੱਤਾ ਕਿ ਕਮੇਟੀ ਦੇ ਸਟਾਫ਼, ਸਕੂਲੀ ਅਮਲੇ ਤੇ ਵਜੀਫ਼ੇ ਦੇ ਭੁਗਤਾਨ ਵਿੱਚ ਆ ਰਹੀਆਂ ਦਿੱਕਤਾਂ ਦੇ ਚੱਲਦੇ ਉਹ ਕਾਰਜਕਾਰੀ ਪ੍ਰਧਾਨ ਵਜੋਂ ਸੇਵਾਵਾਂ ਦਿੰਦੇ ਰਹਿਣਗੇ। ਇਸ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਮੈਂਬਰਾਂ ਮਹਿੰਦਰ ਪਾਲ ਸਿੰਘ ਚੱਢਾ, ਜਗਦੀਪ ਸਿੰਘ ਕਾਹਲੋਂ, ਜਸਬੀਰ ਸਿੰਘ ਜੱਸੀ ਨੇ ਸਿਰਸਾ ਨੂੰ ਹਾਊਸ ਦੇ ਗਠਨ ਤੱਕ ਸੇਵਾਵਾਂ ਦਿੰਦੇ ਰਹਿਣ ਦੀ ਲਿਖਤੀ ਬੇਨਤੀ ਕੀਤੀ ਸੀ। ਉਧਰ ਪਹਿਲੀ ਜਨਵਰੀ ਨੂੰ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਵੱਲੋਂ ਮੌਜੂਦਾ ਜਨਰਲ ਹਾਊਸ ਦੀ ਬੈਠਕ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਹ ਸਾਫ਼ ਕਰੇ ਕਿ ਸਿਰਸਾ ਭਾਜਪਾ ਦੇ ਆਗੂ ਹਨ ਜਾਂ ਅਜੇ ਵੀ ਅਕਾਲੀ ਹੀ ਹਨ। ਦੂਜੇ ਪਾਸੇ ਨਵੇਂ ਹਾਊਸ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਦਾ ਨਾਂ ਦਿੱਲੀ ਕਮੇਟੀ ਲਈ ਮੈਂਬਰ, ਨੁਮਾਇੰਦੇ ਵਜੋਂ ਦਿੱਲੀ ਗੁਰਦੁਆਰਾ ਚੋਣ ਬੋਰਡ ਨੂੰ ਭੇਜਿਆ ਜਾ ਚੁੱਕਿਆ ਹੈ।

  ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਤੋਂ ਬਾਅਦ ਦਿੱਲੀ ਕਮੇਟੀ ਇਕ ਵੱਡੇ ਟਕਰਾਅ ਵਲ ਵੱਧਦੀ ਨਜ਼ਰ ਆ ਰਹੀ ਹੈ | 2 ਧੜਿਆਂ 'ਚ ਵੰਡੀ ਨਜ਼ਰ ਆਈ ਦਿੱਲੀ ਕਮੇਟੀ ਆਗੂਆਂ ਵਲੋਂ ਇਕ-ਦੂਜੇ ਦੇ ਦਾਅਵਿਆਂ ਨੂੰ ਨਕਾਰਿਆ ਗਿਆ | ਟਕਰਾਅ ਭਰੇ ਹਾਲਾਤ ਦੇ ਮੱਦੇਨਜ਼ਰ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ 'ਚ ਕਾਰਜਕਾਰਨੀ ਕਮੇਟੀ ਦੀ ਮੀਟਿੰਗ 'ਚ ਕਮੇਟੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਕੁਲਵੰਤ ਸਿੰਘ ਬਾਠ (ਜੂਨੀਅਰ ਮੀਤ ਪ੍ਰਧਾਨ) ਨੂੰ ਸੌਂਪਣ ਦਾ ਫ਼ੈਸਲਾ ਕੀਤਾ ਗਿਆ ਅਤੇ ਇਸ ਦੇ ਤੁਰੰਤ ਬਾਅਦ ਹੀ ਬਾਠ ਨੇ ਦਿੱਲੀ ਕਮੇਟੀ ਦੇ ਪ੍ਰਧਾਨ ਵਜੋਂ ਚਾਰਜ ਵੀ ਸੰਭਾਲ ਲਿਆ | ਜਦੋਂ ਦਿੱਲੀ ਕਮੇਟੀ ਦੀ 15 ਮੈਂਬਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਲੱਗੀ ਤਾਂ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਮੈਂਬਰਾਂ ਨੂੰ ਬਾਹਰ ਜਾਣ ਦੀ ਅਪੀਲ ਕੀਤੀ ਜਿਹੜੇ ਕਾਰਜਕਾਰਨੀ ਕਮੇਟੀ 'ਚ ਸ਼ਾਮਿਲ ਨਹੀਂ ਸਨ | ਜਦੋਂ ਸਿਰਸਾ ਨਾਲ ਉਥੇ ਪੁੱਜੇ ਮੈਂਬਰ ਬਾਹਰ ਨਹੀਂ ਗਏ ਤਾਂ ਕਾਲਕਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਆਪਣੇ ਦਫ਼ਤਰ 'ਚ ਕਰਨ ਚਲੇ ਗਏ | ਬੋਰਡ ਦੇ 13 ਮੈਂਬਰਾਂ 'ਚੋਂ 9 ਮੈਂਬਰ ਕਾਲਕਾ ਦੀ ਅਗਵਾਈ 'ਚ ਹੋਈ ਮੀਟਿੰਗ 'ਚ ਸ਼ਾਮਿਲ ਸਨ | ਇਸ ਦੌਰਾਨ ਕਾਲਕਾ ਨੇ ਸਿਰਸਾ ਦਾ ਅਸਤੀਫਾ ਮਨਜ਼ੂਰ ਕਰਨ ਲਈ ਜਨਰਲ ਹਾਊਸ ਸੱਦਣ ਦੀ ਗੱਲ ਵੀ ਆਖੀ | ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਵੀ ਉੱਥੇ ਪੁੱਜ ਕੇ ਬਾਠ ਨੂੰ ਵਧਾਈ ਦਿ ੱਤੀ | ਦਿੱਲੀ ਕਮੇਟੀ ਦਫ਼ਤਰ 'ਚ ਭਾਰੀ ਗਿਣਤੀ 'ਚ ਪੁਲਿਸ ਦੀ ਤਾਇਨਾਤੀ ਕੀਤੀ ਗਈ ਸੀ |

  ਸੈਕਸ਼ਨ-ਏ

  Image

  ਸੈਕਸ਼ਨ-ਬੀ

  Image

  ਸੈਕਸ਼ਨ-ਸੀ

  Image
  Image
  Image
  Image
  Image
  Image
  Image
  Image

  ਵੱਧ ਪੜ੍ਹੀਆਂ ਗਈਆਂ ਖ਼ਬਰਾਂ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

  ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

  ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

  ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

  ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

  ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

  ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

  The Sikh Spokesman Newspaper,
  Toronto, Canada.

  Published Every Thursday     
  Email : This email address is being protected from spambots. You need JavaScript enabled to view it. 
  www.sikhspokesman.com
  Canada Tel : 905-497-1216
  India : 94632 16267

   

  Copyright © 2018, All Rights Reserved. Designed by TejInfo.Com